Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਤਰਕਸ਼ੀਲ ਸੁਸਾਇਟੀ ਦੀ ਪਿਕਨਿਕ ਰਹੀ ਸਫ਼ਲ

June 19, 2019 09:15 AM

(ਹਰਜੀਤ ਬੇਦੀ): ਪਿਛਲੇ ਹਫਤੇ ਨਾਰਥ ਅਮੈਰਿਕਨ ਤਰਕਸ਼ੀਲ ਸੁਸਾਇਟੀ ਆਫ ਓਨਟਾਰੀਓ ਵੱਲੋਂ ਪਰਿਵਾਰਕ ਪਿਕਨਿਕ ਦਾ ਆਯੋਜਨ ਕੌਫੀ ਪਾਰਕ ਮਾਲਟਨ ਵਿੱਚ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ ਗਿਆ। ਇਸ ਪਿਕਨਿਕ ਦਾ ਛੋਟੇ ਛੋਟੇ ਬੱਚਿਆਂ ਤੋਂ ਲੈ ਕੇ ਵਡੇਰੀ ਉਮਰ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਆਨੰਦ ਮਾਣਿਆ। ਠੀਕ 11 ਵਜੇ ਲੋਕ ਪਹੁੰਚਣੇ ਸ਼ੁਰੂ ਹੋ ਗਏ ਤੇ ਥੋੜੇ ਸਮੇਂ ਵਿੱਚ ਪੂਰੀ ਰੌਣਕ ਲੱਗ ਗਈ। ਪਹੁੰਚਣ ਵਾਲੇ ਮਹਿਮਾਨਾਂ ਦਾ ਜਾਣ ਸਾਰ ਚਾਹ ਪਾਣੀ ਅਤੇ ਸਨੇਕਸ ਨਾਲ ਸੁਆਗਤ ਕੀਤਾ ਜਾਂਦਾ ਰਿਹਾ। ਪਰਬੰਧਕਾਂ ਦੀ ਟੀਮ ਹਰ ਮਹਿਮਾਨ ਵੱਲ ਪੂਰੀ ਤਵੱਜੋ ਦੇ ਰਹੀ ਸੀ। ਕੁਝ ਦੇਰ ਬਾਦ ਬਾਰ ਬੀ ਕਿਊ ਤੇ ਖਾਣ ਪੀਣ ਦੀਆਂ ਹੋਰ ਵਸਤੂਆਂ ਦਾ ਦੌਰ ਸ਼ੁਰੂ ਹੋ ਗਿਆ। ਤਰਕਸ਼ੀਲ ਸੁਸਾਇਟੀ ਦੇ ਵਾਲੰਟੀਅਰਾਂ ਨੇ ਬਹੁਤ ਹੀ ਸ਼ੌਕ ਅਤੇ ਉਤਸ਼ਾਹ ਨਾਲ ਬਾਰ-ਬੀ -ਕਿਉ ਕਰਨ ਦੀ ਡਿਉਟੀ ਨਿਭਾਈ।
ਇਸ ਪ੍ਰੋਗਰਾਮ ਵਿੱਚ ਤਰਕਸ਼ੀਲ ਪਰਿਵਾਰਕ ਮੈਂਬਰਾਂ ਤੋਂ ਬਿਨਾਂ ਹੋਰ ਸਮਾਜ ਸੇਵੀ ਜਥੇਬੰਦੀਆਂ , ਲੇਖਕ ਸਭਾਵਾਂ ਅਤੇ ਸੀਨੀਅਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਸਿ਼ਰਕਤ ਕੀਤੀ। ਪਰਮਜੀਤ ਬੜਿੰਗ ਦੀ ਅਗਵਾਈ ਵਿੱਚ ਸੀਨੀਅਰਜ਼ ਐਸੋਸੀਏਸ਼ਨ ਅਤੇ ਰੈੱਡ ਵਿੱਲੋ ਕਲੱਬ ਦਾ ਵਿਸ਼ੇਸ਼ ਸਹਿਯੋਗ ਰਿਹਾ। ਸਿਟੀ ਕੌਂਸਲਰ ਹਰਕੀਰਤ ਸਿੰਘ ਨੇ ਉਚੇਚੇ ਤੌਰ ਤੇ ਪਿਕਨਿਕ ਵਿੱਚ ਹਾਜ਼ਰੀ ਲੁਆਈ।
ਖਾਣ ਪੀਣ ਦੇ ਨਾਲ ਗੱਲਾਂ ਬਾਤਾਂ ਦਾ ਦੌਰ ਅਤੇ ਆਪਸੀ ਵਿਚਾਰ ਵਟਾਂਦਰਾ ਚਲਦਾ ਰਿਹਾ ਜੋ ਪਰਿਵਾਰਾਂ ਦੀ ਜਾਣ-ਪਹਿਚਾਣ ਅਤੇ ਮੇਲ ਜੋਲ ਦਾ ਵਧੀਆ ਸਬੱਬ ਬਣਿਆ। ਕਾਫੀ ਗਿਣਤੀ ਵਿੱਚ ਬਚਿੱਆਂ ਨੇ ਪਿਕਨਿਕ ਵਿੱਚ ਭਾਗ ਲਿਆ ਤੇ ਉਹਨਾਂ ਦੇ ਮਨੋਰੰਜਨ ਲਈ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ ਜਿਸਦੀ ਜਿੰਮੇਵਾਰੀ ਸਕਾਰਬਰੋਅ ਦੀ ਤਰਕਸੀਲ ਵਾਲੰਟੀਅਰ ਟੀਮ ਭਰਪੂਰ ਸਿੰਘ ਅਤੇ ਸਾਥੀਆਂ ਨੇ ਨਿਭਾਈ। ਗੇਮਾਂ ਬਾਦ ਬੱਚਿਆਂ ਨੂੰ ਇਨਾਮ ਵੰਡੇ ਗਏ। ਬਚਿਆਂ ਨੂੰ ਇਨਾਮ ਦੇਣ ਦੀ ਕਾਰਵਾਈ ਸਪਾਂਸਰਜ਼ ਸੁਰਿੰਦਰ ਘੰੁਮਣ, ਜਗਦੀਸ਼ ਜਾਂਗੜਾ ਅਤੇ ਕੁਲਦੀਪ ਚਾਹਲ ਆਦਿ ਨੇ ਕੀਤੀ। ਸ਼ਾਮ ਦੇਰ ਤੱਕ ਇਸ ਪਰਿਵਾਰਕ ਪਿਕਨਿਕ ਦਾ ਪਰੋਗਰਾਮ ਚਲਦਾ ਰਿਹਾ ਅਤੇ ਖਾਣ-ਪਣਿ ਦੀਆਂ ਅਨੇਕ ਵੰਨਗੀਆਂ ਦੇ ਨਾਲ ਹੀ ਹਾਜਰੀਨ ਨੂੰ ਤਰਕਸ਼ੀਲ ਸੁਸਾਇਟੀ ਦੇ ਬਲਦੇਵ ਰਹਿਪਾ, ਨਿਰਮਲ ਸੰਧੂ, ਹਰਬੰਸ ਮੱਲ੍ਹੀ, ਬਲਰਾਜ ਛੋਕਰ, ਸੁਰਜੀਤ ਸਹੋਤਾ ਤੇ ਹੋਰ ਵਾਲੰਟੀਅਰਾਂ ਦਾ ਪਿਆਰ ਸਤਿਕਾਰ ਮਿਲਦਾ ਰਿਹਾ।
ਪਿਕਨਿਕ ਦੀ ਸਮਾਪਤੀ ਤੋਂ ਬਾਦ ਪਰਿਵਾਰ ਮਿੱਤਰਾਂ ਦੋਸਤਾਂ ਨਾਲ ਬਿਤਾਏ ਪਲਾਂ ਦੀਆਂ ਯਾਦਾਂ ਮਨਾਂ ਵਿੱਚ ਸਮੇਟਦੇ ਹੋਏ ਖੁਸ਼ੀ ਖੁਸ਼ੀ ਘਰਾਂ ਨੂੰ ਪਰਤ ਗਏ। ਤਰਕਸ਼ੀਲ ਸੁਸਾਇਟੀ ਦੇ ਪਰੋਗਰਾਮਾਂ ਸਬੰਧੀ ਜਾਂ ਸੁਸਾਇਟੀ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਬਲਦੇਵ ਰਹਿਪਾ 416-881-7202 ਜਾਂ ਨਿਰਮਲ ਸੰਧੂ 416-835-3450 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ