Welcome to Canadian Punjabi Post
Follow us on

10

July 2025
ਬ੍ਰੈਕਿੰਗ ਖ਼ਬਰਾਂ :
ਪ੍ਰਧਾਨ ਮੰਤਰੀ ਮੋਦੀ ਨੂੰ ਨਾਮੀਬੀਆ ਵਿੱਚ 21 ਤੋਪਾਂ ਦੀ ਦਿੱਤੀ ਸਲਾਮੀਰਾਸ਼ਟਰਪਤੀ ਟਰੰਪ ਨੇ ਕਿਹਾ- ਯੂਕਰੇਨ ਨੂੰ ਹੋਰ ਹਥਿਆਰ ਭੇਜੇਗਾ ਅਮਰੀਕਾਯੂਕਰੇਨ ਹਵਾਈ ਸੈਨਾ ਨੇ ਕਿਹਾ- ਰੂਸ ਨੇ ਰਾਤੋ-ਰਾਤ 728 ਡਰੋਨ, 13 ਮਿਜ਼ਾਈਲਾਂ ਦਾਗੀਆਂਅਰਮੀਨੀਆ ਦੀ ਰਾਸ਼ਟਰੀ ਅਸੈਂਬਲੀ ਵਿੱਚ ਸੰਸਦ ਮੈਂਬਰਾਂ ਵਿਚਕਾਰ ਹੋਈ ਲੜਾਈ, ਚੱਲੇ ਬੋਤਲਾਂ ਅਤੇ ਮੁੱਕੇਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੋਰੀ `ਚ ਪਾ ਕੇ ਡਿਵਾਈਡਰ `ਤੇ ਸੁੱਟੀ ਲੜਕੀ ਦੀ ਲਾਸ਼ ਮਿਸੀਸਾਗਾ ਦੇ ਇੱਕ ਵਿਅਕਤੀ `ਤੇ ਕਸਟਡੀ ਦੌਰਾਨ ਡਿਵੀਜ਼ਨਲ ਸੈੱਲ ਬਲਾਕ ਨੂੰ ਨੁਕਸਾਨ ਪਹੁੰਚਾਉਣ ਦੇ ਲੱਗੇ ਦੋਸ਼ਗਾਰਡੀਨਰ ਵਿੱਚ ਕਈ ਵਾਹਨਾਂ ਦੀ ਭਿਆਨਕ ਟੱਕਰ, 1 ਵਿਅਕਤੀ ਦੀ ਮੌਤ, 4 ਜ਼ਖਮੀਕੈਨੇਡਾ `ਚ ਵੇਚੇ ਜਾਣ ਵਾਲੇ ਗੈਰ-ਅਲਕੋਹਲਿਕ ਪੀਣ ਵਾਲੇ ਪਦਾਰਥਾਂ `ਚ ਮਿਲੀ ਉੱਲੀ, ਮੰਗਵਾਏ ਵਾਪਿਸ
 
ਭਾਰਤ

ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ

June 29, 2025 10:55 AM

ਮੁੰਬਈ, 29 ਜੂਨ (ਪੋਸਟ ਬਿਊਰੋ): ਏਅਰ ਇੰਡੀਆ ਦੀ ਮੁੰਬਈ ਤੋਂ ਚੇਨੱਈ ਜਾਣ ਵਾਲੀ ਫਲਾਈਟ ਉਡਾਨ ਭਰਨ ਤੋਂ ਬਾਅਦ ਮੁੰਬਈ ਵਾਪਿਸ ਆ ਗਈ। ਇਸ ਉਡਾਨ ਦੇ ਕੈਬਿਨ ਦੇ ਅੰਦਰ ਸੜਨ ਦੀ ਬਦਬੂ ਆ ਰਹੀ ਸੀ।
ਏਅਰ ਇੰਡੀਆ ਦੇ ਬੁਲਾਰੇ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਨੂੰ ਵਾਪਰੀ। ਜਦੋਂ ਫਲਾਈਟ 639 ਚੇਨੱਈ ਜਾ ਰਹੀ ਸੀ। ਉਡਾਣ ਭਰਨ ਤੋਂ ਬਾਅਦ, ਕੈਬਿਨ ਵਿੱਚ ਸੜਨ ਦੀ ਬਦਬੂ ਆਈ, ਜਿਸ ਤੋਂ ਬਾਅਦ ਅਮਲੇ ਨੇ ਸਾਵਧਾਨੀ ਵਜੋਂ ਇਸ ਉਡਾਨ ਨੂੰ ਮੁੰਬਈ ਵਾਪਿਸ ਲੈ ਲਿਆ।
ਬੁਲਾਰੇ ਨੇ ਕਿਹਾ ਕਿ ਇਹ ਉਡਾਣ ਸੁਰੱਖਿਅਤ ਮੁੰਬਈ ਹਵਾਈ ਅੱਡੇ `ਤੇ ਪਹੁੰਚ ਗਈ। ਇਸ ਤੋਂ ਬਾਅਦ ਜਹਾਜ਼ ਨੂੰ ਬਦਲ ਦਿੱਤਾ ਗਿਆ। ਜ਼ਮੀਨੀ ਸਟਾਫ ਨੇ ਯਾਤਰੀਆਂ ਨੂੰ ਸਾਰੀਆਂ ਜ਼ਰੂਰੀ ਚੀਜ਼ਾਂ ਪ੍ਰਦਾਨ ਕੀਤੀਆਂ।
ਏਅਰ ਇੰਡੀਆ ਦੀ ਇੱਕ ਹੋਰ ਉਡਾਨ ਵਿੱਚ ਸੁਰੱਖਿਆ ਚਿਤਾਵਨੀ ਆਈ। ਇਸ ਤੋਂ ਬਾਅਦ ਜਹਾਜ਼ ਦੀ ਜਾਂਚ ਕੀਤੀ ਗਈ ਅਤੇ ਇਸਨੂੰ ਅਗਲੀ ਉਡਾਨ ਲਈ ਭੇਜਿਆ ਗਿਆ। ਬੁਲਾਰੇ ਨੇ ਇਹ ਨਹੀਂ ਦੱਸਿਆ ਕਿ ਉਡਾਨ ਕਿੱਥੋਂ ਜਾ ਰਹੀ ਸੀ।
ਬੁਲਾਰੇ ਨੇ ਕਿਹਾ ਕਿ ਦਿੱਲੀ ਤੋਂ ਜੰਮੂ ਜਾਣ ਵਾਲੀ ਏਅਰ ਇੰਡੀਆ ਦੀ ਫਲਾਈਟ ਨੂੰ ਉਡਾਨ ਦੇ ਵਿਚਕਾਰ ਵਾਪਿਸ ਜਾਣਾ ਪਿਆ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਨੂੰ ਏਅਰਬੱਸ 320 ਨੂੰ ਸਵੇਰੇ 10:40 ਵਜੇ ਉਡਾਨ ਭਰਨੀ ਸੀ ਪਰ ਇਸਨੇ ਸਵੇਰੇ 11:04 ਵਜੇ ਉਡਾਨ ਭਰੀ। ਉਡਾਨ ਦੌਰਾਨ ਇੱਕ ਤਕਨੀਕੀ ਸਮੱਸਿਆ ਦਾ ਪਤਾ ਲੱਗਿਆ ਅਤੇ ਉਡਾਨ ਨੂੰ ਵਾਪਿਸ ਦਿੱਲੀ ਮੋੜ ਦਿੱਤਾ ਗਿਆ। ਯਾਤਰੀਆਂ ਨੂੰ ਛੱਡਣ ਲਈ ਇੱਕ ਹੋਰ ਜਹਾਜ਼ ਦਾ ਪ੍ਰਬੰਧ ਕੀਤਾ ਗਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੁਜਰਾਤ `ਚ ਪੁਲ ਢਹਿਣ ਕਾਰਨ ਵਾਪਰੇ ਹਾਦਸੇ `ਚ 9 ਜਣਿਆਂ ਦੀ ਮੌਤ ਰਾਜਸਥਾਨ `ਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ, 2 ਮੌਤਾਂ ਇੱਕ ਨਵੰਬਰ ਤੋਂ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ