Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਅਮਰੀਕਾ ਵਿੱਚ 7 ਸਾਲਾਂ ਵਿੱਚ ਭਾਰਤੀ ਮੂਲ ਦੇ ਲੋਕਾਂ ਦੀ ਗਿਣਤੀ 38 ਫ਼ੀਸਦੀ ਵਧੀ

June 19, 2019 09:18 AM

ਵਾਸ਼ਿੰਗਟਨ, 18 ਜੂਨ (ਪੋਸਟ ਬਿਊਰੋ)- ਅਮਰੀਕਾ ਵਿਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ਸਾਲ 2010-17 ਦੌਰਾਨ 38 ਫ਼ੀਸਦੀ ਤਕ ਵਧੀ ਹੈ। ਦਖਣੀ ਏਸ਼ੀਆਈ ਗਰੁੱਪ ਸਾਊਥ ਏਸ਼ੀਅਨ ਅਮੈਰੀਕਨਜ਼ ਲੀਡਿੰਗ ਟੁਗੇਦਰ (ਸਾਲਟ) ਨੇ ਅਪਣੀ ਰੀਪੋਰਟ ਵਿਚ ਕਿਹਾ ਹੈ ਕਿ ਘੱਟੋ-ਘੱਟ 6,30,00 ਭਾਰਤੀ ਅਜਿਹੇ ਹਨ, ਜਿਨ੍ਹਾਂ ਦਾ ਦਸਤਾਵੇਜ਼ਾਂ ਵਿਚ ਰਿਕਾਰਡ ਨਹੀਂ ਹੈ। ਇਹ ਸਾਲ 2010 ਦੇ ਬਾਅਦ 72 ਫ਼ੀਸਦੀ ਦਾ ਵਾਧਾ ਹੈ।
ਇਸ ਸੰਬੰਧ ਵਿੱਚ ਉਨ੍ਹਾਂ ਕਿਹਾ ਕਿ ਗ਼ੈਰ ਕਾਨੂੰਨੀ ਭਾਰਤੀ-ਅਮਰੀਕੀ ਲੋਕਾਂ ਵਿਚ ਵਾਧਾ ਵੀਜ਼ਾ ਮਿਆਦ ਦੇ ਬਾਅਦ ਵੀ ਇਥੇ ਰਹਿੰਦੇ ਭਾਰਤੀ ਲੋਕਾਂ ਕਾਰਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਲ 2016 ਵਿਚ ਕਰੀਬ 2,50,000 ਭਾਰਤੀ ਅਪਣੀ ਵੀਜ਼ਾ ਮਿਆਦ ਖ਼ਤਮ ਹੋਣ ਪਿੱਛੋਂ ਇਥੇ ਰੁਕੇ ਹੋਏ ਸਨ। ਸਧਾਰਨ ਤੌਰ ਉੱਤੇ ਦਖਣੀ ਏਸ਼ੀਅਨ ਮੂਲ ਦੇ ਅਮਰੀਕੀ ਵਸਨੀਕਾਂ ਦੀ ਆਬਾਦੀ 40 ਫ਼ੀਸਦੀ ਤਕ ਵਧੀ ਹੈ। ਸਹੀ ਅਰਥਾਂ ਵਿਚ ਇਹ 2010 ਵਿਚ 35 ਲੱਖ ਤੋਂ ਵੱਧ ਕੇ ਸਾਲ 2017 ਵਿਚ 54 ਲੱਖ ਤਕ ਹੋਈ ਸੀ। ਸਾਲ 2010 ਪਿੱਛੋਂ ਨੇਪਾਲੀ ਭਾਈਚਾਰੇ ਦੀ 206.6 ਫ਼ੀਸਦੀ, ਭਾਰਤੀ ਭਾਈਚਾਰੇ ਵਿਚ 38 ਫ਼ੀਸਦੀ, ਭੂਟਾਨੀ ਨਾਗਰਿਕਾਂ ਵਿਚ 38 ਫ਼ੀਸਦੀ, ਪਾਕਿਸਤਾਨੀ 33 ਫ਼ੀਸਦੀ, ਬੰਗਲਾ ਦੇਸ਼ੀ ਨਾਗਰਿਕਾਂ ਵਿਚ 26 ਫ਼ੀਸਦੀ ਅਤੇ ਸ਼੍ਰੀਲੰਕਾਈ ਆਬਾਦੀ ਵਿਚ 15 ਫ਼ੀਸਦੀ ਵਾਧਾ ਹੋਇਆ ਹੈ।
ਰੀਪੋਰਟ ਮੁਤਾਬਕ ਏਸ਼ੀਆਈ ਅਮਰੀਕੀ ਨਾਗਰਿਕਾਂ ਦੀ ਆਮਦਨ ਵਿਚ ਅਸਮਾਨਤਾ ਸਭ ਤੋਂ ਵੱਧ ਹੈ। ਅਮਰੀਕਾ ਵਿਚ ਰਹਿੰਦੇ ਤਕਰੀਬਨ 50 ਲੱਖ ਦਖਣੀ ਏਸ਼ੀਆਈ ਨਾਗਰਿਕਾਂ ਵਿਚ ਕਰੀਬ ਇਕ ਫੀਸਦੀ ਗਰੀਬੀ ਵਿਚ ਹਨ। ਤਾਜ਼ਾ ਆਬਾਦੀ ਸਰਵੇ ਮੁਤਾਬਕ 2016 ਦੀਆਂ ਅਮਰੀਕੀ ਚੋਣਾਂ ਵਿਚ ਏਸ਼ੀਆਈ ਦੇਸ਼ਾਂ ਦੇ 49.9 ਫ਼ੀਸਦੀ ਲੋਕਾਂ ਨੇ ਵੋਟ ਕੀਤੀ ਸੀ। ਸਾਲ 2001 ਵਿਚ ਜਿਥੇ ਦਖਣੀ ਏਸ਼ੀਆਈ ਮੂਲ ਦੇ ਵੋਟਰਾਂ ਦੀ ਗਿਣਤੀ 20 ਲੱਖ ਸੀ ਓਥੇ 2018 ਵਿਚ ਵੱਧ ਕੇ 50 ਲੱਖ ਤਕ ਪਹੁੰਚ ਗਈ। ਇਨ੍ਹਾਂ ਵਿਚ 15 ਲੱਖ ਭਾਰਤੀ ਹਨ। ਪਾਕਿਸਤਾਨੀ ਮੂਲ ਦੇ ਵੋਟਰਾਂ ਦੀ ਗਿਣਤੀ 2,22,252 ਹੈ ਜਦਕਿ ਬੰਗਲਾਦੇਸ਼ੀ 69,825 ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ