Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਟੋਰਾਂਟੋ/ਜੀਟੀਏ

ਵਿਸ਼ਵ ਪੰਜਾਬੀ ਕਾਨਫ਼ਰੰਸ ਲਈ ਤਿਆਰੀਆਂ ਮੁਕੰਮਲ

June 19, 2019 09:19 AM

ਬਰੈਂਪਟਨ, (ਡਾ. ਝੰਡ) ਬਰੈਂਪਟਨ ਵਿਚ 22 ਅਤੇ 23 ਜੂਨ ਨੂੰ ਆਯੋਜਿਤ ਕੀਤੀ ਜਾ ਰਹੀ 'ਵਿਸ਼ਵ ਪੰਜਾਬੀ ਕਾਨਫ਼ਰੰਸ' ਦੀਆਂ ਤਿਆਰੀਆਂ ਪ੍ਰਬੰਧਕਾਂ ਬਿਲਕੁਲ ਮੁਕੰਮਲ ਹੋ ਚੁੱਕੀਆਂ ਹਨ। ਇਸ ਵਿਚ ਭਾਗ ਲੈਣ ਲਈ ਦੂਸਰੇ ਦੇਸ਼ਾਂ ਤੋਂ ਕਈ ਵਿਦਿਵਾਨ ਇੱਥੇ ਪਹੁੰਚ ਚੁੱਕੇ ਹਨ ਅਤੇ ਹੋਰ ਕਈਆਂ ਦੇ ਇਕ-ਦਿਨਾਂ ਤੱਕ ਪਹੁੰਚਣ ਦੀ ਸੰਭਾਵਨਾ ਹੈ। ਡੈਲੀਗੇਟਾਂ ਨੂੰ ਜੀ-ਆਇਆਂ ਕਹਿਣ ਅਤੇ ਉਨ੍ਹਾ ਦੀ ਰਿਹਾਇਸਂ ਆਦਿ ਦੇ ਪ੍ਰਬੰਧ ਲਈ ਵੱਖ-ਵੱਖ ਕਮੇਟੀਆਂ ਆਪੋ-ਆਪਣੀਆਂ ਡਿਊਟੀਆਂ ਸੰਭਾਲ ਲਈਆਂਾਂ ਹਨ।
ਇਸ ਦੌਰਾਨ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਇਸ ਕਾਨਫ਼ਰੰਸ ਵਿਚ ਭਾਗ ਲੈਣ ਲਈ ਪੰਜਾਬੀ ਯੁਨੀਵਰਸਿਟੀ ਪਟਿਆਲਾ ਦੇ ਰਜਿਸਟਰਾਰ ਡਾ. ਮਨਜੀਤ ਸਿੰਘ ਨਿੱਜਰ ਅਤੇ ਪ੍ਰੋਫ਼ੈਸਰ ਸਾਹਿਬਾਨ ਡਾ. ਭੀਮ ਇੰਦਰ ਸਿੰਘ ਤੇ ਡਾ. ਕੰਵਰ ਜਸਮਿੰਦਰਪਾਲ ਸਿੰਘ ਇੱਧੇ ਪਧਾਰ ਚੁੱਕੇ ਹਨ। ਇਨਾਂ ਤੋਂ ਇਲਾਵਾ ਮੋਹਾਲੀ ਤੋਂ ਪੰਜਾਬ ਵਧਾਨ ਸਭਾ ਦੇ ਸਾਬਕਾ ਸਪੀਕਰ ਬੀਰ ਦਵਿੰਦਰ ਸਿੰਘ, ਲੁਧਿਆਣਾ ਤੋਂ ਉੱਘੇ ਕਵੀ ‘ਤੇ ਚਿੰਤਕ ਜਸਵੰਤ ਜ਼ਫ਼ਰ, ਜਲੰਧਰ ਤੋਂ ਡਾ. ਗੋਪਾਲ ਸਿੰਘ ਬੁੱਟਰ ਤੇ ‘ਜੱਗ ਬਾਣੀ ਟੀ.ਵੀ.‘ ਦੀ ਹੋਸਟ ਸ਼ੈਰੀ ਗੋਰਵਾ ਅਤੇ ਯੁਨੀਵਰਸਿਟੀ ਕਾਲਜ ਘਨੌਰ ਤੋਂ ਡਾ. ਰੁਪਿੰਦਰ ਕੌਰ ਵੀ ਬਰੈਂਪਟਨ ਪਹੁੰਚ ਚੁੱਕੇ ਹਨ ਅਤੇ ਉੱਘੇ ਅਰਥ-ਸ਼ਾਸਤਰੀ ਪ੍ਰੋ. ਸੁੱਚਾ ਸਿੰਘ ਗਿੱਲ ਬੁੱਧਵਾਰ ਨੂੰ ਇੱਥੇ ਪਹੁੰਚ ਰਹੇ ਹਨ।
ਭਾਰਤ ਤੋਂ ਇਲਾਵਾ ਅਮਰੀਕਾ ਤੋਂ ਡਾ. ਗੁਰਬਖ਼ਸ਼ ਸਿੰਘ ਭੰਡਾਲ, ਦਲਵੀਰ ਸਿੰਘ ਨਿੱਜਰ, ਮਨਜੀਤ ਸਿੰਘ ਗਿੱਲ ਅਤੇ ਸੁਖਦੇਵ ਸਿੰਘ ਸ਼ਾਂਤ ਅਤੇ ਆਸਟ੍ਰੇਲੀਆ ਤੋਂ ਪ੍ਰਭਜੀਤ ਸਿੰਘ ਸੰਧੂ, ਬਲਦੇਵ ਸਿੰਘ ਨਿੱਜਰ। ਪਰਮਜੀਤ ਸਿੰਘ ਬੇਨੀਪਾਲ ਤੇ ਵਿਦਵਾਨ ਸਿ਼ਰਕਤ ਕਰ ਰਹੇ ਹਨ ਅਤੇ ਇਨ੍ਹਾ ਵਿੱਚੋਂ ਕਈ ਪਹੁੰਚ ਚੁੱਕੇ ਹਨਅ ਤੇ ਕਈ ਇਕ-ਦੋ ਦਿਨਾਂ ਤੀਕ ਬਰੈਂਪਟਨ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਪ੍ਰਬੰਧਕਾਂ ਨੂੰ ਗਰੇਟਰ ਟੋਰਾਂਟੋ ਏਰੀਏ ਅਤੇ ਵੈਨਕੂਵਰ ਦੇ ਲੇਖਕਾਂ ਅਤੇ ਉੱਘੀਆਂ ਪੰਜਾਬੀ ਸ਼ਖ਼ਸੀਅਤਾਂ ਤੇ ਸੰਸਥਾਵਾਂ ਵੱਲੋਂ ਵੀ ਕਾਨਫ਼ਰੰਸ ਲਈ ਭਰਵਾਂ ਹੁੰਗਾਰਾ ਪ੍ਰਾਪਤ ਹੋ ਰਿਹਾ ਹੈ। ਉਨ੍ਹਾਂ ਵੱਲੋਂ ਇਹ ਵੀ ਖਿਆਲ ਰੱਖਿਆ ਗਿਆ ਹੈ ਕਿ ਕੈਨੇਡਾ ਅਤੇ ਖ਼ਾਸ ਕਰਕੇ ਟੋਰਾਂਟੋ ਦੇ ਇਲਾਕੇ ਦੇੇ ਲੇਖਕਾਂ ਤੇ ਵਿਦਵਾਨਾਂ ਦੀ ਇਸ ਕਾਨਫ਼ਰੰਸ ਵਿਚ ਭਰਵੀਂ ਸ਼ਮੂਲੀਅਤ ਹੋਵੇ। ਇਸ ਲਈ ਉਨ੍ਹਾਂ ਵਿਚੋਂ ਵੀ ਕਈਆਂ ਕੋਲੋਂਂ ਉਚੇਚੇ ਤੌਰ ‘ਤੇ ਪੇਪਰ ਲਿਖਵਾਏ ਗਏ ਹਨ ਜਿਨ੍ਹਾਂ ਵਿਚ ਟੋਰਾਂਟੋ ਦੀ ਰਾਇਰਸਨ ਯੁਨੀਵਰਸਿਟੀ ਦੀ ਵਿਦਵਾਨ ਸਤਮਾ ਘੋਸ਼, ਸ. ਪੂਰਨ ਸਿੰਘ ਪਾਂਧੀ, ਡਾ. ਡੀ.ਪੀ. ਸਿੰਘ, ਡਾ. ਸੁਖਦੇਵ ਸਿੰਘ ਝੰਡ ਤੇ ਡਾ. ਕੰਵਲਜੀਤ ਕੌਰ ਆਦਿ ਸ਼ਾਮਲ ਹਨ।
ਪ੍ਰਬੰਧਕਾਂ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਭਾਰਤ ਤੋਂ ਆਏ ਬੀਰ ਦਵਿੰਦਰ ਸਿੰਘ, ਡਾ. ਮਨਜੀਤ ਸਿੰਘ ਨਿੱਜਰ, ਡਾ. ਸੁੱਚਾ ਸਿੰਘ ਗਿੱਲ, ਜਸਵੰਤ ਜ਼ਫ਼ਰ, ਡਾ. ਭੀਮ ਇੰਦਰ ਸਿੰਘ, ਨਾਮਧਾਰੀ ਸੰਪਰਦਾਇ ਦੇ ਮੁਖੀ ਠਾਕਰ ਦਲੀਪ ਸਿੰਘ ਅਤੇ ਅਮਰੀਕਾ ਤੇ ਆਸਟ੍ਰੇਲੀਆ ਤੋਂ ਆਏ ਹੋਰ ਵਿਦਵਾਨ ਉਦਘਾਟਨੀ-ਸੈਸ਼ਨ ਅਤੇ ਵੱਖ-ਵੱਖ ਵਿੱਦਿਅਕ ਸੈਸ਼ਨਾਂ ਦੇ ਪ੍ਰਧਾਨਗੀ-ਮੰਡਲਾਂ ਵਿਚ ਸ਼ਾਮਲ ਹੋਣਗੇ।
ਇਹ ਦੱੱਸਣਯੋਗ ਹੈੈ ਕਿ ਇਹ ਦੋ-ਦਿਨਾਂ ਵਿਸ਼ਵ ਕਾਨਫ਼ਰੰਸ 22 ਅਤੇ 23 ਜੂਨ 2019 ਨੂੰ ੰਅਪਰੲਨਡਅ ਭਅਨਤੁੲਟ ੍ਹਅਲਲ, 510 ਧੲੲਰਹੁਰਸਟ ਧਰ।, ਭਰਅਮਪਟੋਨ ਵਿਚ ਹੋ ਰਹੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਚੇਅਰਮੈਨ ਗਿਆਨ ਸਿੰਘ ਕੰਗ (416-427-9068), ਪ੍ਰਧਾਨ ਕਮਲਜੀਤ ਸਿੰਘ ਲਾਲੀ ਕਿੰਗ (416-816-6663), ਜਨਰਲ ਸਕੱਤਰ ਪ੍ਰੋ. ਜਗੀਰ ਸਿੰਘ ਕਾਹਲੋਂ (647-533-8297) ਅਤੇ ਮੀਡੀਆ-ਕੋਆਰਡੀਨੇਟਰ ਚਮਕੌਰ ਸਿੰਘ ਮਾਛੀਕੇ (416-880-8538) ਨਾਲ ਸੰਪਰਕ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ