Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਸੰਤ ਬਾਬਾ ਨਿਰੰਜਨ ਸਿੰਘ ਮੋਹੀ ਵਾਲਿਆਂ ਦੀ ਸਾਲਾਨਾ ਬਰਸੀ 7 ਜੁਲਾਈ ਨੂੰ

June 19, 2019 09:22 AM

ਸੰਤ ਨਰਿੰਜਨ ਸਿੰਘ ਜੀ ਮੋਹੀ ਵਾਲੇ ਬਹੁ ਪੱਖੀ ਸਖਸ਼ੀਅਤ ਦੇ ਮਾਲਕ ਸਨ ਜਿਨ੍ਹਾਂ ਨੇ ਆਪਣੇ ਸਮਿਆਂ ਵਿੱਚ ਸਮਾਜ ਦੇ ਹਰ ਖੇਤਰ ਵਿੱਚ ਮਨੁੱਖੀ ਜੀਵਨ ਨੂੰ ਉਚਾ ਚੁੱਕਣ ਤੇ ਚੰਗਾ ਬਣਾਉਣ ਲਈ ਆਪਣਾਂ ਵਡਮੁੱਲਾ ਯੋਗਦਾਨ ਪਾਇਆ
1947ਨੂੰ ਦੇਸ਼ ਦੇ ਅਜਾਦ ਹੋਣ ਦੇ ਨਾਲ ਹੀ ਪੰਜਾਬ ਦੀਆਂ ਵੰਡੀਆਂ ਪੈ ਗਈਆਂ ।ਬਟਵਾਰੇ ਨੇ ਲਖਾਂ ਲੋਕਾਂ ਨੂੰ ਘਰੋਂ ਬੇਘਰ ਕਰ ਦਿੱਤਾ ਤੇ ਦੋਵੇਂ ਪਾਸੇ ਅਣਗਿਣਤ ਮਨੁੱਖੀ ਜਾਨਾਂ ਅਜਾਈਂ ਚਲੀਆ ਗਈਆਂ ।ਸੰਤ ਨਿਰੰਜਨ ਸਿੰਘ ਮੋਹੀ ਵਾਲੇ ਉਸ ਸਮੇ ਪਾਕਿਸਤਾਨ ਦੇ ਮਿੰਟਗੁਮਰੀ ਜਿਲੇ ਵਿਚ ਅਜੀਤ ਸਰ ਖਾਲਸਾ ਸਕੂਲ ਚਲਾ ਰਹੇ ਸਨ।ਉਹਨਾਂ ਨੂੰ ਵੀ ਸਾਰਾ ਕੁਝ ਪਿਛੇ ਛੱਡ ਕੇ ਪੰਜਾਬ ਆਉਣਾ ਪਿਆ।ਉਹਨਾਂ ਅਗਵਾਈ ਕਰਦਿਆਂ, ਹਜਾਰਾਂ ਦੀ ਗਿਣਤੀ ਵਿੱਚ ਰਿਫੂਜੀਆਂ ਨੂੰ ਬਾਰਡਰ ਪਾਰ ਕਰਾਉਣ ਵਿੱਚ ਸਫਲਤਾ ਪ੍ਰਾਪਤ ਕੀਤੀ, ਤੇ ਆਪ ਆਪਣੀ ਜਨਮ ਭੂਮੀ ਮੋਹੀ ਪਿੰਡ ਵਿੱਚ ਪਹੁੰਚ ਗਏ ।
'ਫੈਲੇ ਵਿਦਿਆ ਚਾਨਣ ਹੋਏ', ਦੇ ਸਧਾਤ ਤੇ ਅਮਲ ਕਰਦਿਆਂ ਬਿਨਾਂ ਕੋਈ ਸਮਾ ਗਵਾਇਆ, ਉਹਨਾਂ ਨੇ 1948 ਵਿੱਚ ਮੋਹੀ ਪਿੰਡ ਵਿੱਚ ਦਸਵੀਂ ਜਮਾਤ ਤਕ ਲੜਕੇ ਲੜਕੀਆਂ ਦਾ ਸਕੂਲ ਸ਼ੁਰੂ ਕਰ ਦਿੱਤਾ ।ਉਸਤੋਂ ਪਹਿਲਾਂ ਮੋਹੀ ਪਿੰਡ ਦੇ ਲੜਕੇ 6 ਕਿਲੋਮੀਟਰ ਦੂਰ ਸੁਧਾਰ ਸਕੂਲ ਵਿੱਚ ਪੜ੍ਹਦੇ ਸਨ ਤੇ ਪਿੰਡ ਦੀਆਂ ਲੜਕੀਆਂ ਅਨਪੜ੍ਹ ਰਹਿ ਜਾਂਦੀਆਂ ਸਨ ।ਇਸਤੋਂ ਥੋੜ੍ਹਾ ਸਮੇ ਪਿਛੋ ਹੀ ਉਹਨਾਂ ਨੇ ਲੋਕਾਂ ਤੇ ਦਾਨੀਆਂ ਨੂੰ ਪ੍ਰੇਰ ਕੇ ਪਿੰਡ ਜਾਗਪੁਰ ,ਮੁੱਲਾਂਪੁਰ,ਤੇ ਰਾਏਕੋਟ ਤੇ ਫਿਰ ਮਸਤੂਆਣਾ ਸਾਹਿਬ ਵਿਖੇ ਵੀ ਖਾਲਸਾ ਹਾਈ ਸਕੂਲ ਸ਼ੁਰੂ ਕਰ ਦਿੱਤੇ। ਇਸ ਤਰਾਂ ਸੰਤ ਬਾਬਾ ਨਿਰੰਜਨ ਸਿੰਘ ਦੇ ਯਤਨਾਂ ਸਦਕਾ ਇਸ ਪਛੜੇ ਹੋਏ ਪੇਂਡੂ ਖੇਤਰ ਵਿੱਚ ਵਿਦਿਅਕ ਇਨਕਲਾਬ ਆ ਗਿਆ।ਹਜਾਰਾਂ ਦੀ ਗਿਣਤੀ ਵਿੱਚ ਇਹਨਾਂ ਸਕੂਲਾਂ ਤੋ ਪੜੇ ਹੋਏ ਵਿਦਿਆਰਥੀ ਹਰ ਖੇਤਰ ਵਿੱਚ ਉਚ ਕੋਟੀ ਦੀਆਂ ਪਦਵੀਆਂ ਪਰਾਪਤ ਕਰਨ ਵਿੱਚ ਕਾਮਯਾਬ ਰਹੇ।ਸੰਤ ਬਾਬਾ ਨਿਰੰਜਨ ਸਿੰਘ ਮੋਹੀ ਵਾਲੇ ਇਕ ਦੂਰਦਰਸ਼ੀ ਸਖਸ਼ੀਅਤ ਸਨ ਤੇ ਅਜ ਦੇ ਸਮੇਂ ਦੇ ਬਹੁਤੇ ਸੰਤਾਂ ਤੋਂ ਵਖਰੇ ਸਨ ਉਹ ਸਾਦਗੀ ਵਾਲਾ ਜੀਵਨ ਬਤੀਤ ਕਰਦੇ ਸਨ।ਲੋਕ ਭਲਾਈ ਤੇ ਪੇਂਡੂ ਇਲਾਕਿਆਂ ਵਿੱਚ ਵਿਦਿਆ ਦਾ ਪਸਾਰ ਕਰਨਾ ਉਹਨਾਂ ਦਾ ਵਿਜਨ ਸੀ।
10 ਜੁਲਾਈ 1965 ਨੂੰ ਮੋਹੀ ਪਿੰਡ ਵਿੱਚ ਉਹਨਾਂ ਨੇ ਸੁਆਸ ਤਿਆਗ ਦਿਤੇ। ਟਰਾਂਟੋ ਖੇਤਰ ਵਿੱਚ ਰਹਿ ਰਹੇ ਮੋਹੀ ਤੇ ਇਲਾਕਾ ਨਿਵਾਸੀ ਹਰ ਸਾਲ ਦੀ ਤਰਾਂ ਉਹਨਾ ਦੀ ਨਿਸ਼ਕਾਮ ਸੇਵਾ ਨੂੰ ਯਾਦ ਕਰਨ ਲਈ ਉਹਨਾਂ ਦੀ ਬਰਸੀ ਮਨਾਉਂਦੇ ਹਨ ।ਉਹ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹਨ ਕਿ ਕਿਵੇ ਨਿੱਜ ਤੋਂ ਉੱਪਰ ਉੱਠ ਕੇ ਸਾਰਿਆਂ ਦੇ ਸਹਿਯੋਗ ਨਾਲ ਲੋਕ ਭਲਾਈ ਦੇ ਕੰਮ ਕਰਦੇ ਹੋਏ ਅਸੀਂ ਸਮਾਜ ਦੇ ਹਰ ਖੇਤਰ ਵਿੱਚ ਵਿਚ ਆਪਣਾ ਯੋਗਦਾਨ ਪਾ ਸਕਦੇ ਹਾ
5ਜੁਲਾਈ ਦਿਨ ਸ਼ੁਕਰਵਾਰ ਨੂੰ ਸਵੇਰੇ 9ਵਜੇ ਅਖੰਡ ਪਾਠ ਸਾਹਿਬ ਗੁਰਦਵਾਰੇ ਰੀਗਨ ਰੋਡ ਵਿਖੇ ਅਰੰਭ ਕੀਤੇ ਜਾਣਗੇ ਤੇ 7ਜੁਲਾਈ ਐਤਵਾਰ ਨੂੰ ਸਵੇਰੇ 9 -30 ਵਜੇ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕਥਾ ਕੀਰਤਨ ਦਾ ਪ੍ਰਵਾਹ ਚਲੇਗਾ ਤੇ ਸਾਰੀ ਸਮਾਪਤੀ 12 ਵਜੇ ਹੋਵੇਗੀ। ਪਿੰਡ ਵਾਸੀਆਂ ਤੇ ਇਲਾਕਾ ਨਿਵਾਸੀਆਂ ਨੂੰ ਬੇਨਤੀ ਹੈ ਕਿ ਸਮੇਂ ਸਿਰ ਪਹੁੰਚ ਕੇ ਆਪਣੀ ਹਾਜਰੀ ਜਰੂਰ ਲਵਾਉਣ ।
ਹੋਰ ਜਾਣਕਾਰੀ ਲਈ ਰਸਾਲਦਾਰ ਮੇਜਰ ਹਰਨੇਕ ਸਿੰਘ ਮੋਹੀ ਨਾਲ 905 915 1301 ਤੇ ਸੰਪਰਕ ਕੀਤਾ ਸਕਦਾ ਹੈ ।
ਵਲੋਂ ਰਣਜੀਤ ਸਿੰਘ (ਕਾਕਾ ਮੋਹੀ) 647 330 9800

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ