Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਸ਼ਾਹ ਹੋਣਗੇ ‘ਸ਼ਾਹ’, ਸੁਖਬੀਰ ਬਾਦਲ ਦੀ ਦਾਲ ਨਹੀਂ ਗਲੇਗੀ

June 19, 2019 12:39 PM

ਲੁਧਿਆਣਾ, 18 ਜੂਨ (ਪੋਸਟ ਬਿਊਰੋ)- ਪੰਜਾਬ ਦੇ ਗੁਆਂਢੀ ਰਾਜ ਹਰਿਆਣੇ ਵਿੱਚ ਅਕਤੂਬਰ ਵਿੱਚ ਵਿਧਾਨ ਸਭਾ ਚੋਣਾਂ ਹੋਣ ਦੀ ਤਰੀਕ ਨੇੜੇ ਆਉਂਦੀ ਵੇਖ ਕੇ ਭਾਜਪਾ ਦੀ ਪੰਜਾਬ ਵਿਚਲੀ ਭਾਈਵਾਲ ਪਾਰਟੀ ਅਕਾਲੀ ਦਲ ਵੱਲੋਂ ਇਸ ਵਾਰ ਹਰਿਆਣੇ ਦੇ ਦੋ ਦਰਜਨ ਹਲਕਿਆਂ ਤੋਂ ਚੋਣ ਲੜਨ ਦੀਆਂ ਵਿਊਂਤਾਂ ਲੱਗ ਰਹੀਆਂ ਹਨ, ਪਰ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਇਨ੍ਹਾਂ ਵਿਉਂਤਾਂ ਨੂੰ ਸਫਲ ਨਹੀਂ ਹੋਣ ਦੇਣਗੇ।
ਇਸ ਸੰਬੰਧ ਵਿੱਚ ਪਤਾ ਲੱਗਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਿਆਣੇ ਵਿੱਚ ਆਪਣੇ ਪੱਧਰ ਉੱਤੇ ਸਰਵੇ ਕਰਵਾਇਆ ਹੈ, ਜਿਸ ਰਿਪੋਰਟ ਨੂੰ ਅੱਗੇ ਰੱਖ ਕੇ ਦੋ ਦਰਜਨ ਸੀਟਾਂ ਦੀ ਮੰਗ ਕਰ ਸਕਦੇ ਹਨ। ਦੂਜੇ ਪਾਸੇ ਭਾਜਪਾ ਨੂੰ ਇਸ ਗੱਲ ਦਾ ਪਤਾ ਹੈ ਕਿ ਅਕਾਲੀ ਦਲ ਹਰਿਆਣੇ ਵਿੱਚ ਦੋ ਜਾਂ ਤਿੰਨ ਹਲਕਿਆਂ ਤੋਂ ਚੋਣ ਲੜ ਕੇ ਜਿੱਤ ਦਾ ਯਤਨ ਕਰ ਸਕਦਾ ਹੈ। ਇਸ ਤੋਂ ਅੱਗੇ ਉਨ੍ਹਾਂ ਨੂੰ ਟਿਕਟਾਂ ਦੇਣਾ ਵੀ ਟਿਕਟਾਂ ਖਰਾਬ ਕਰਨਾ ਹੋਵੇਗਾ। ਜਾਣਕਾਰ ਸੂਤਰਾਂ ਦੇ ਮੁਤਾਬਕ ਇਸ ਵਾਰੀ ਸੁਖਬੀਰ ਸਿੰਘ ਬਾਦਲ ਹਰਿਆਣੇ ਵਿੱਚ ਆਪਣੀ ਸਿਆਸੀ ਦਾਲ ਰਿੰਨ੍ਹਣ ਦੀ ਵਿਉਂਤ ਬਣਾ ਰਹੇ ਹਨ, ਪਰ ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਦੇ ਹੁੰਦਿਆਂ ਉਨ੍ਹਾਂ ਦੀ ਦਾਲ ਗਲਣੀ ਔਖੀ ਹੈ। ਦੱਸਿਆ ਜਾਂਦਾ ਹੈ ਕਿ ਕੇਵਲ ਦੋ ਜਾਂ ਤਿੰਨ ਸੀਟਾਂ ਉੱਤੇ ਸਬਰ ਕਰਨਾ ਪਵੇਗਾ, ਕਿਉਂਕਿ ਭਾਜਪਾ ਦੇ ਪ੍ਰਧਾਨ ਹਰਿਆਣੇ ਵਿੱਚ ਅਸਲੀ ਸ਼ਾਹ ਹੋਣਗੇ।
ਉਂਜ ਪੰਜਾਬ ਦੇ ਤਾਜ਼ੇ ਹਾਲਾਤ ਦੀ ਰਿਪੋਰਟ ਵੀ ਭਾਜਪਾ ਕੋਲ ਪੁੱਜ ਗਈ ਹੈ ਕਿ ਸਾਰੇ ਅਕਾਲੀਆਂ ਦਾ ਹਾਰ ਜਾਣਾ ਤੇ ਕੇਵਲ ਬਾਦਲ ਪਰਵਾਰ ਦਾ ਜਿੱਤਣਾ ਅਤੇ ਭਾਜਪਾ ਵੱਲੋਂ ਤਿੰਨ ਸੀਟਾਂ 'ਤੇ ਚੋਣ ਲੜਨਾ ਅਤੇ ਦੋ ਸੀਟਾਂ 'ਤੇ ਜਿੱਤਣਾ ਕਿਸੇ ਤੋਂ ਛੁਪਿਆ ਨਹੀਂ। ਇਸ ਲਈ ਭਾਜਪਾ ਅਕਾਲੀ ਦਲ ਨੂੰ ਟਿਕਾਣੇ ਰੱਖਣਾ ਚਾਹੁੰਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ