Welcome to Canadian Punjabi Post
Follow us on

29

March 2024
 
ਭਾਰਤ

ਹੰਸ ਰਾਜ ਹੰਸ ਐੱਮ ਪੀ ਦੀ ਸਹੁੰ ਚੁੱਕਣ ਵੇਲੇ ਆਪਣਾ ਨਾਂ ਲੈਣਾ ਹੀ ਭੁੱਲ ਗਏ

June 19, 2019 12:45 PM

ਨਵੀਂ ਦਿੱਲੀ, 18 ਜੂਨ (ਪੋਸਟ ਬਿਊਰੋ)- ਨਵੀਂ ਚੁਣੀ ਲੋਕ ਸਭਾ ਦਾ ਸੈਸ਼ਨ ਸ਼ੁਰੂ ਹੋ ਗਿਆ ਹੈ, ਜਿਹੜਾ 26 ਜੁਲਾਈ ਤਕ ਚਲੇਗਾ। ਇਸ ਦੇ ਪਹਿਲੇ ਦਿਨ ਲੋਕ ਸਭਾ ਮੈਂਬਰਾਂ ਨੇ ਸਦਨ ਦੀ ਸਹੁੰ ਚੁੱਕੀ ਤਾਂ ਇਨ੍ਹਾਂ ਵਿੱਚ ਦਿੱਲੀ ਤਚੋਂ ਚੁਣੇ ਗਏ 7 ਮੈਂਬਰ ਵੀ ਸ਼ਾਮਲ ਸਨ। ਦਿੱਲੀ ਦੀ ਉੱਤਰ-ਪੱਛਮੀ ਸੀਟ ਤੋਂ ਸੂਫੀ ਗਾਇਕ ਹੰਸ ਰਾਜ ਹੰਸ ਪਹਿਲੀ ਵਾਰ ਚੋਣ ਜਿੱਤ ਕੇ ਲੋਕ ਸਭਾ ਵਿੱਚ ਪੁੱਜੇ ਹਨ। ਜਦੋਂ ਹੰਸ ਰਾਜ ਹੰਸ ਸਹੁੰ ਚੁੱਕਣ ਪੁੱਜੇ ਤਾਂ ਉਨ੍ਹਾਂ ਨੇ ਸਹੁੰ ਦਾ ਬਣਿਆ ਰੂਪ ਪੜ੍ਹਨਾ ਸ਼ੁਰੂ ਕਰ ਦਿੱਤਾ ਅਤੇ ਆਪਣਾ ਨਾਂ ਲੈਣਾ ਭੁੱਲ ਗਏ। ਇਸ ਕਾਰਨ ਸੱਤਾ ਪੱਖ ਦੇ ਮੈਂਬਰਾਂ ਨੇ ਹੰਸ ਨੂੰ ਉਨ੍ਹਾਂ ਦੀ ਭੁੱਲ ਦਾ ਅਹਿਸਾਸ ਕਰਾਇਆ, ਜਿਸ ਤੋਂ ਬਾਅਦ ਹੰਸ ਨੇ ਆਪਣਾ ਨਾਂ ਲੈ ਕੇ ਫਿਰ ਹਿੰਦੀ ਵਿੱਚ ਸਹੁੰ ਚੁੱਕੀ।
ਅਭਿਨੇਤਾ ਤੋਂ ਨੇਤਾ ਬਣੇ ਗੁਰਦਾਸਪੁਰ ਹਲਕੇ ਦੇ ਪਾਰਲੀਮੈਂਟ ਮੈਂਬਰ ਸੰਨੀ ਦਿਓਲ ਨੇ ਅੰਗਰੇਜ਼ੀ ਵਿੱਚ ਸਹੁੰ ਚੁਕੀ ਤੇ ਪੰਜਾਬ ਤੋਂ ਚੁਣ ਕੇ ਆਏ ਕਾਂਗਰਸ ਦੇ ਮੈਂਬਰ ਮਨੀਸ਼ ਤਿਵਾੜੀ, ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ਅਕਾਲੀ ਦਲ ਤੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਆਮ ਆਦਮੀ ਪਾਰਟੀ ਦੇ ਇਕਲੌਤੇ ਐੱਮ ਪੀ ਭਗਵੰਤ ਮਾਨ ਨੇ ਪੰਜਾਬੀ ਵਿੱਚ ਸਹੁੰ ਚੁਕੀ। ਸੰਗਰੂਰ ਤੋਂ ਜਿੱਤ ਕੇ ਆਏ ਆਮ ਆਦਮੀ ਪਾਰਟੀ ਦੇ ਪਾਰਲੀਮੈਂਟ ਮੈਂਬਰ ਭਗਵੰਤ ਮਾਨ ਨੇ ਇਸ ਤੋਂ ਬਾਅਦ ‘ਇਨਕਲਾਬ ਜ਼ਿੰਦਾਬਾਦ` ਦੇ ਨਾਅਰੇ ਨਾਲ ਸਹੁੰ ਖਤਮ ਕੀਤੀ ਤਾਂ ਕੁਝ ਪਾਰਲੀਮੈਂਟ ਮੈਂਬਰਾਂ ਨੇ ਨਾਰਾਜ਼ਗੀ ਜ਼ਾਹਰ ਕੀਤੀ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਲਗਾਤਰ ਚੌਥੀ ਵਾਰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ, ਪਰ ਸਹੁੰ ਚੁੱਕਣ ਪਿੱਛੋਂ ਉਹ ਲੋਕ ਸਭਾ ਦੇ ਰਜਿਸਟਰ ਉੱਤੇ ਦਸਖਤ ਕਰਨਾ ਭੁੱਲ ਗਏ। ਅਧਿਕਾਰੀਆਂ ਤੇ ਕਈ ਪਾਰਲੀਮੈਂਟ ਮੈਂਬਰਾਂ ਵੱਲੋਂ ਯਾਦ ਦਿਵਾਏ ਜਾਣ ਤੋਂ ਬਾਅਦ ਰਾਹੁਲ ਨੇ ਦਸਖਤ ਕੀਤੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ