Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਅਯੋਧਿਆ ਅਤਿਵਾਦੀ ਹਮਲੇ ਦੇ ਕੇਸ ਵਿੱਚ 4 ਦੋਸ਼ੀਆਂ ਨੂੰ ਉਮਰ ਕੈਦ

June 19, 2019 12:47 PM

ਪ੍ਰਯਾਗਰਾਜ, 18 ਜੂਨ (ਪੋਸਟ ਬਿਊਰੋ)- ਅਯੋਧਿਆ ਅਤਿਵਾਦੀ ਹਮਲਾ ਕੇਸ ਵਿੱਚ ਅੱਜ ਦੋਸ਼ੀਆਂ ਦਾ ਐਲਾਨ ਹੋ ਗਿਆ ਹੈ। ਇਸ ਵਿੱਚ 4 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਗਈ ਤੇ ਇਕ ਨੂੰ ਛੱਡ ਦਿੱਤਾ ਗਿਆ ਹੈ। ਅੱਜ ਦੁਪਹਿਰ ਪ੍ਰਯਾਗਰਾਜ ਦੀ ਨੈਨੀ ਜੇਲ ਵਿੱਚ ਸਪੈਸ਼ਲ ਕੋਰਟ ਨੇ ਦੋਸ਼ੀਆਂ ਵਿੱਚੋਂ ਇਰਫ਼ਾਨ, ਮੁਹੰਮਦ ਸ਼ਕੀਲ, ਮੁਹੰਮਦ ਨਸੀਮ ਅਤੇ ਆਸਿਫ਼ ਇਕਬਾਲ ਉਰਫ਼ ਫ਼ਾਰੁਖ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਤੇ ਮੁਹੰਮਦ ਅਜੀਜ ਨੂੰ ਛੱਡ ਦਿੱਤਾ।
ਇਸ ਮੌਕੇ ਅਦਾਲਤ ਨੇ ਕਿਹਾ ਕਿ 4 ਅਤਿਵਾਦੀ ਪੂਰੀ ਤਰ੍ਹਾਂ ਘਟਨਾ ਵਿੱਚ ਸ਼ਾਮਲ ਸਨ ਅਤੇ ਲਸ਼ਕਰ-ਏ-ਤੋਇਬਾ ਨੇ ਹਮਲਾ ਕਰਵਾਇਆ ਸੀ। ਅਦਾਲਤ ਨੇ ਦੋਸ਼ੀਆਂ ਨੂੰ 20-20 ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ ਹੈ। ਵਰਨਣ ਯੋਗ ਹੈ ਕਿ ਇਸ ਕੇਸ ਵਿੱਚ ਸਾਰੀਆਂ ਧਿਰਾਂ ਦੀ ਬਹਿਸ 11 ਜੂਨ ਨੂੰ ਪੂਰੀ ਹੋ ਗਈ ਸੀ, ਜਿਸ ਪਿੱਛੋਂ ਅੱਜ ਦੋਸ਼ੀਆਂ ਦੀ ਸਜ਼ਾ ਦਾ ਐਲਾਨ ਕੀਤਾ ਗਿਆ। ਇਹ ਸਾਰੇ ਦੋਸ਼ੀ ਪ੍ਰਯਾਗਰਾਜ ਦੀ ਨੈਨੀ ਸੈਂਟਰਲ ਜੇਲ ਵਿੱਚ ਬੰਦ ਸਨ। ਅਯੁੱਧਿਆ ਵਿੱਚ ਇਹ ਹਮਲਾ 5 ਜੁਲਾਈ 2005 ਨੂੰ ਉਦੋਂ ਹੋਇਆ, ਜਦੋਂ ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਸਨ। ਇਸ ਦੇ ਬਾਵਜੂਦ ਲਸ਼ਕਰ-ਏ-ਤੋਇਬਾ ਦੇ ਅਤਿਵਾਦੀਆਂ ਨੇ ਇਸ ਨੂੰ ਨਿਸ਼ਾਨਾ ਬਣਾਇਆ। ਇਹ ਸਾਰੇ ਅਤਿਵਾਦੀ ਨੇਪਾਲ ਰਸਤੇ ਭਾਰਤ ਵਿੱਚ ਆਏ ਸਨ। ਸੁਰੱਖਿਆ ਏਜੰਸੀਆਂ ਨੇ ਇਕੋ ਘੰਟੇ ਵਿੱਚ ਅਤਿਵਾਦੀਆਂ ਨੂੰ ਮਾਰ ਦਿੱਤਾ ਤੇ ਵੱਡੇ ਖ਼ਤਰੇ ਨੂੰ ਟਾਲ ਲਿਆ ਸੀ। ਅਤਿਵਾਦੀ ਰਾਮ-ਭਗਤ ਵਜੋਂ ਅਯੋਧਿਆ ਵਿੱਚ ਦਾਖ਼ਲ ਹੋਏ ਤੇ ਪੂਰੇ ਇਲਾਕੇ ਦੀ ਰੇਕੀ ਕੀਤੀ ਅਤੇ ਟਾਟਾ ਸੂਮੋ ਵਿੱਚ ਸਫ਼ਰ ਕੀਤਾ ਸੀ। ਹਮਲੇ ਤੋਂ ਪਹਿਲਾਂ ਉਨ੍ਹਾਂ ਨੇ ਰਾਮ ਮੰਦਰ ਦੇ ਦਰਸ਼ਨ ਵੀ ਕੀਤੇ ਸਨ। ਗੱਡੀ ਵਿੱਚ ਸਵਾਰ ਹੋ ਕੇ ਅਤਿਵਾਦੀ ਰਾਮ ਜਨਮ ਭੂਮੀ ਵਿੱਚ ਆਏ ਅਤੇ ਸੁਰੱਖਿਆ ਘੇਰਾ ਤੋੜ ਕੇ ਅੰਦਰ ਗ੍ਰੇਨੇਡ ਸੁੱਟ ਦਿੱਤਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼