Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਪ੍ਰਦੂਸ਼ਣ ਫੈਲਾਉਣ ਵਾਲਿਆਂ ਨੂੰ ਗ੍ਰੀਨ ਤਕਨਾਲੋਜੀ ਵਿੱਚ ਨਿਵੇਸ਼ ਲਈ ਕੀਤਾ ਜਾਵੇਗਾ ਪਾਬੰਦ : ਸ਼ੀਅਰ

June 19, 2019 07:25 PM

ਓਟਵਾ, 19 ਜੂਨ (ਪੋਸਟ ਬਿਊਰੋ) : ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਦੀ ਕਲਾਈਮੇਟ ਯੋਜਨਾ ਨਾ ਸਿਰਫ ਕਾਰਬਨ ਟੈਕਸ ਨੂੰ ਹੀ ਖ਼ਤਮ ਕਰੇਗੀ ਸਗੋਂ ਵੱਡੀ ਪੱਧਰ ਉੱਤੇ ਪ੍ਰਦੂਸ਼ਣ ਫੈਲਾਉਣ ਵਾਲਿਆਂ ਨੂੰ ਸਵੱਛ ਊਰਜਾ ਤਕਨਾਲੋਜੀ ਵਿੱਚ ਮੁੜ ਨਿਵੇਸ਼ ਕਰਨ ਲਈ ਪਾਬੰਦ ਕਰੇਗੀ। ਇਸ ਨਾਲ ਸਿਰਫ ਸਰਕਾਰ ਨੂੰ ਹੀ ਪੈਨਲਟੀਜ਼ ਨਹੀਂ ਭੁਗਤਣੀਆਂ ਪੈਣਗੀਆਂ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼ੀਅਰ ਦੀ ਲੰਮੇਂ ਸਮੇਂ ਤੋਂ ਉਡੀਕੀ ਜਾ ਰਹੀ ਯੋਜਨਾ ਦਾ ਮੁੱਖ ਮੰਤਵ ਬਿਜ਼ਨਸ ਵਿੱਚ ਮੁਕਾਬਲੇਬਾਜ਼ੀ ਤੇ ਨਿਵੇਕਲੇਪਣ ਨੂੰ ਬਰਕਰਾਰ ਰੱਖਣ ਲਈ ਪੈਸਾ ਪ੍ਰਾਈਵੇਟ ਸੈਕਟਰ ਵਿੱਚ ਰੱਖਣਾ ਹੈ। ਸਰਕਾਰ ਵੱਲੋਂ ਜੁਰਮਾਨੇ ਭਰਨ ਦੀ ਥਾਂ ਸ਼ੀਅਰ ਦੀ ਯੋਜਨਾ ਅਨੁਸਾਰ ਵੱਡੀ ਪੱਧਰ ਉੱਤੇ ਪ੍ਰਦੂਸ਼ਣ ਫੈਲਾਉਣ ਵਾਲਿਆਂ ਨੂੰ ਸਵੱਛ ਊਰਜਾ ਵਿੱਚ ਨਿਵੇਸ਼ ਲਈ ਮਜਬੂਰ ਕਰਨਾ ਚਾਹੀਦਾ ਹੈ, ਇਨ੍ਹਾਂ ਵਿੱਚ ਉਨ੍ਹਾਂ ਕੰਪਨੀਆਂ ਵਿੱਚ ਵੀ ਨਿਵੇਸ਼ ਕੀਤਾ ਜਾਣਾ ਚਾਹੀਦਾ ਹੈ ਜਿਹੜੀਆਂ ਕਲੀਨਟੈਕ ਵਿੱਚ ਯੋਗ ਰਿਸਰਚ ਕਰਦੀਆਂ ਹਨ, ਅਜਿਹੇ ਯੂਨੀਵਰਸਿਟੀ ਤੇ ਕਾਲਜ ਪ੍ਰੋਗਰਾਮਾਂ ਵਿੱਚ ਵੀ ਮਦਦ ਕਰਨੀ ਚਾਹੀਦੀ ਹੈ ਜਿਹੜੇ ਗ੍ਰੀਨ ਤਕਨਾਲੋਜੀ ਵਿੱਚ ਸਹਾਇਤਾ ਕਰਦੇ ਹਨ, ਜਾਂ ਕੈਨੇਡੀਅਨ ਕਲੀਨ-ਟੈਕ ਆਰਗੇਨਾਈਜ਼ੇਸ਼ਨਜ਼ ਵਿੱਚ ਨਿਵੇਸ਼ ਕਰਦੇ ਹਨ।
ਇਸ ਪਲੈਨ ਤਹਿਤ ਵੱਡੀ ਪੱਧਰ ਉੱਤੇ ਪ੍ਰਦੂਸ਼ਣ ਫੈਲਾਉਣ ਵਾਲਿਆਂ ਨੂੰ ਗ੍ਰੀਨ ਹਾਊਸ ਗੈਸਾਂ ਦੇ ਰਿਸਾਅ ਨੂੰ ਘੱਟ ਕਰਨ ਵਾਲੀ ਤਕਨਾਲੋਜੀ ਅਪਨਾਉਣ ਲਈ ਵੀ ਦਬਾਅ ਪਾਉਣਾ ਚਾਹੀਦਾ ਹੈ। ਸ਼ੀਅਰ ਵੱਲੋਂ ਬੁੱਧਵਾਰ ਨੂੰ ਇਸ ਪਲੈਨ ਦਾ ਤਫਸੀਲ ਨਾਲ ਖੁਲਾਸਾ ਕੀਤੇ ਜਾਣ ਦੀ ਸੰਭਾਵਨਾ ਹੈ। ਲਿਬਰਲਾਂ ਵੱਲੋਂ ਕਲਾਈਮੇਟ ਚੇਂਜ ਨਾਲ ਨਜਿੱਠਣ ਲਈ ਆਪਣੀ ਯੋਜਨਾ ਵਿਸਥਾਰ ਤਹਿਤ ਸਮਝਾਉਣ ਵਿੱਚ ਅਸਫਲ ਰਹਿਣ ਕਾਰਨ ਸ਼ੀਅਰ ਤੇ ਟੋਰੀਜ਼ ਦੀ ਨੁਕਤਾਚੀਨੀ ਕੀਤੀ ਜਾ ਰਹੀ ਹੈ।
ਇੱਕ ਸਾਲ ਪਹਿਲਾਂ ਸ਼ੀਅਰ ਨੇ ਪ੍ਰਸ਼ਨ ਕਾਲ ਦੌਰਾਨ ਇਹ ਆਖਿਆ ਸੀ ਕਿ ਉਹ 2019 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕਲਾਈਮੇਟ ਚੇਂਜ ਯੋਜਨਾ ਪੇਸ਼ ਕਰਨਗੇ। ਇਹ ਯੋਜਨਾ ਕਾਰਬਨ ਟੈਕਸ ਤੋਂ ਬਿਨਾਂ ਪੈਰਿਸ ਸਮਝੌਤੇ ਦੀਆਂ ਸ਼ਰਤਾਂ ਪੂਰੀਆਂ ਕਰਦੀ ਹੋਵੇਗੀ। ਪਰ ਅੱਠ ਮਹੀਨੇ ਬਾਅਦ ਹੀ ਸ਼ੀਅਰ ਨੇ ਇਸ ਪ੍ਰੋਗਰਾਮ ਤੋਂ ਕਿਨਾਰਾ ਕਰ ਲਿਆ। ਉਨ੍ਹਾਂ ਇਹ ਵਾਅਵਾ ਨਹੀਂ ਕੀਤਾ ਕਿ ਉਨ੍ਹਾਂ ਦੀ ਯੋਜਨਾ ਟੀਚੇ ਪੂਰੇ ਕਰੇਗੀ ਸਗੋਂ ਉਨ੍ਹਾਂ ਆਖਿਆ ਕਿ ਉਨ੍ਹਾਂ ਦੀ ਯੋਜਨਾ ਤਹਿਤ ਅਰਥਭਰਪੂਰ ਕਟੌਤੀਆਂ ਕੀਤੀਆਂ ਜਾਣਗੀਆਂ। ਜਿ਼ਕਰਯੋਗ ਹੈ ਕਿ ਪੈਰਿਸ ਸਮਝੌਤੇ ਤਹਿਤ ਕੈਨੇਡਾ ਨੇ ਆਪਣੀਆਂ ਗ੍ਰੀਨ ਹਾਊਸ ਗੈਸਾਂ ਦੇ ਰਿਸਾਅ ਨੂੰ 2005 ਦੇ ਪੱਧਰ ਤੋਂ 30 ਫੀ ਸਦੀ ਤੱਕ ਘੱਟ ਕਰਨ ਦਾ ਵਾਅਦਾ ਕੀਤਾ ਸੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ