Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਹੁਣ ਡਰਾਈਵਰ, ਵਹੀਕਲ ਫੀਸ ਵਿੱਚ ਵਾਧਾ ਕਰਨ ਉੱਤੇ ਵਿਚਾਰ ਕਰ ਰਹੀ ਹੈ ਓਨਟਾਰੀਓ ਸਰਕਾਰ!

June 19, 2019 07:26 PM

ਟੋਰਾਂਟੋ, 19 ਜੂਨ (ਪੋਸਟ ਬਿਊਰੋ) : ਓਨਟਾਰੀਓ ਵਿੱਚ ਡਰਾਈਵਰ ਤੇ ਵਹੀਕਲ ਫੀਸ ਉੱਤੇ ਰੋਕ ਲਾਉਣ ਤੋਂ ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਪ੍ਰੋਗਰੈਸਿਵ ਕੰਜ਼ਰਵੇਟਿਵ ਸਰਕਾਰ ਇਸ ਵਿੱਚ ਮੁੜ ਵਾਧਾ ਕਰਨ ਉੱਤੇ ਵਿਚਾਰ ਕਰ ਰਹੀ ਹੈ। ਇਸ ਉੱਤੇ ਸਰਕਾਰ ਨੂੰ ਨਕਾਰਾਤਮਕ ਟਿੱਪਣੀਆਂ ਬਰਦਾਸ਼ਤ ਕਰਨ ਲਈ ਵੀ ਤਿਆਰ ਰਹਿਣਾ ਚਾਹੀਦਾ ਹੈ।
ਜਨਤਾ ਦੀਆਂ ਟਿੱਪਣੀਆਂ ਲਈ ਰੈਗੂਲੇਟਰੀ ਰਜਿਸਟਰੀ ਕੋਲ ਪੋਸਟ ਕੀਤੇ ਗਏ ਪ੍ਰਸਤਾਵ ਵਿੱਚ ਸਰਕਾਰ ਦਾ ਕਹਿਣਾ ਹੈ ਕਿ ਉਹ ਵੱਖ ਵੱਖ ਡਰਾਈਵਰਾਂ, ਵਹੀਕਲਜ਼ ਤੇ ਕੈਰੀਅਰ ਪ੍ਰੋਡਕਟਸ ਤੇ ਸੇਵਾਵਾਂ ਉੱਤੇ ਦੋ ਫੀ ਸਦੀ ਸਾਲਾਨਾ ਫੀਸ ਲਾਉਣ ਉੱਤੇ ਵਿਚਾਰ ਕਰ ਰਹੀ ਹੈ। ਇਸ ਪੋਸਟ ਵਿੱਚ ਇਹ ਵੀ ਆਖਿਆ ਗਿਆ ਹੈ ਕਿ ਇਸ ਤਰ੍ਹਾਂ ਦੀ ਦਰਮਿਆਨੀ ਫੀਸ ਨਾਲ ਸਰਕਾਰ ਸੇਵਾਵਾਂ ਮੁਹੱਈਆ ਕਰਵਾਉਣੀਆਂ ਜਾਰੀ ਰੱਖੇਗੀ ਤੇ ਇਸ ਨਾਲ ਸਾਰੇ ਓਨਟਾਰੀਓ ਵਾਸੀਆਂ ਲਈ ਟੈਕਸਾਂ ਵਿੱਚ ਵਾਧੇ ਤੋਂ ਵੀ ਬਚਾਅ ਹੋ ਜਾਵੇਗਾ।
ਇਹ ਵੀ ਆਖਿਆ ਗਿਆ ਕਿ ਦੋ ਫੀ ਸਦੀ ਨਿਯਮਿਤ ਵਾਧੇ ਨਾਲ ਟਰਾਂਸਪੋਰਟੇਸ਼ਨ ਮੰਤਰਾਲੇ ਵੱਲੋਂ ਵਿੱਤੀ ਸੰਤੁਲਨ ਹਾਸਲ ਕਰਨ ਲਈ ਸੰਤੁਲਿਤ ਪਹੁੰਚ ਅਪਣਾਈ ਜਾ ਰਹੀ ਹੈ। ਇਹ ਪੋਸਟਿੰਗ ਪੰਜ ਦਿਨਾਂ ਲਈ ਰੱਖੇ ਜਾਣ ਤੋਂ ਬਾਅਦ ਸੋਮਵਾਰ ਨੂੰ ਹਟਾ ਲਈ ਗਈ। ਮੰਤਰਾਲੇ ਨੇ ਦੱਸਿਆ ਕਿ ਇਸ ਲਈ ਸਿਰਫ ਦੋ ਟਿੱਪਣੀਆਂ ਹੀ ਹਾਸਲ ਹੋਈਆਂ। ਇਸ ਪ੍ਰਸਤਾਵ ਤਹਿਤ ਫੀਸ ਵਿੱਚ ਇਹ ਵਾਧਾ ਪਹਿਲੀ ਜੁਲਾਈ ਤੋਂ ਕੀਤਾ ਜਾਵੇਗਾ ਤੇ ਇਹ ਪੰਜ ਸਾਲਾਂ ਲਈ ਜਾਰੀ ਰਹੇਗਾ।
ਪ੍ਰਸਤਾਵ ਵਿੱਚ ਇਹ ਵੀ ਆਖਿਆ ਗਿਆ ਕਿ ਇਸ ਬਾਰੇ ਡਰਾਈਵਰਾਂ, ਗੱਡੀਆ ਦੇ ਮਾਲਕਾਂ ਤੇ ਕਮਰਸ਼ੀਅਲ ਕੈਰੀਅਰਜ਼ ਵੱਲੋਂ ਨਕਾਰਾਤਮਕ ਤੋਂ ਨਿਊਟਰਲ ਪ੍ਰਤੀਕਿਰਿਆਵਾਂ ਮਿਲਣ ਦੀ ਸੰਭਾਵਨਾ ਹੈ। ਇਸ ਉੱਤੇ ਟਰਾਂਸਪੋਰਟੇਸ਼ਨ ਮੰਤਰੀ ਜੈੱਫ ਯੂਰੇਕ ਦੇ ਬੁਲਾਰੇ ਨੇ ਆਖਿਆ ਕਿ ਇਹ ਪ੍ਰਸਤਾਵਿਤ ਵਾਧਾ ਅਸਲ ਵਿੱਚ ਫੀਡਬੈਕ ਹਾਸਲ ਕਰਨ ਲਈ ਪੋਸਟ ਕੀਤਾ ਗਿਆ ਸੀ। ਉਨ੍ਹਾਂ ਇਹ ਗੱਲ ਜ਼ੋਰ ਦੇ ਕੇ ਆਖੀ ਕਿ ਇਸ ਤਰ੍ਹਾਂ ਦਾ ਕੋਈ ਵੀ ਫੈਸਲਾ ਹਾਲ ਦੀ ਘੜੀ ਨਹੀਂ ਲਿਆ ਗਿਆ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ