Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਅਮਰੀਕਾ ਕਦੇ ਵੀ ਰੂਸ ਦੀ ਬੱਤੀ ਗੁਲ ਕਰ ਸਕਦੈ

June 19, 2019 10:31 PM

ਮਾਸਕੋ, 19 ਜੂਨ (ਪੋਸਟ ਬਿਊਰੋ)- ਅਮਰੀਕਾ ਅਤੇ ਰੂਸ ਦੇ ਤਣਾਅ ਭਰੇ ਸੰਬੰਧਾਂ ਬਾਰੇ ਇੱਕ ਅਜਿਹੀ ਖਬਰ ਆਈ ਹੈ, ਜੋ ਸਾਈਬਰ ਵਾਰ ਦਾ ਕਾਰਨ ਬਣ ਸਕਦੀ ਹੈ। ਖਬਰ ਹੈ ਕਿ ਰੂਸ ਦੇ ਇਲੈਕਟਿ੍ਰਕ ਪਾਵਰ ਗਰਿੱਡ ਨੂੰ ਅਮਰੀਕਾ ਹੈਕ ਕਰ ਸਕਦਾ ਹੈ। ਇਸ ਨਾਲ ਰੂਸ ਦੀ ਬੱਤੀ ਕਦੇ ਵੀ ਗੁਲ ਕੀਤੀ ਜਾ ਸਕਦੀ ਹੈ। ਇਸ ਖਬਰ 'ਤੇ ਰੂਸ ਦੇ ਰਾਸ਼ਟਰਪਤੀ ਭਵਨ ਕ੍ਰੈਮਲਿਨ ਨੇ ਸਾਵਧਾਨ ਕੀਤਾ ਕਿ ਅਮਰੀਕਾ ਦੇ ਨਾਲ ਸਾਈਬਰ ਵਾਰ ਡੂੰਘਾ ਹੋ ਸਕਦਾ ਹੈ। ਨਾਲ ਹੀ ਭਰੋਸਾ ਜਤਾਇਆ ਕਿ ਸਾਡਾ ਸਿਸਟਮ ਇਸ ਤਰ੍ਹਾਂ ਦੇ ਇਲੈਕਟ੍ਰੋਨਿਕ ਹਮਲਿਆਂ ਨੂੰ ਰੋਕਣ ਦੇ ਸਮਰੱਥ ਹੈ।
ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਬੁਲਾਰੇ ਦਮਿੱਤਰੀ ਏਸ ਪੇਸਕੋਵ ਨੇ ਚਿੰਤਾ ਪ੍ਰਗਟਾਈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਇਸ ਕੋਸ਼ਿਸ਼ ਦੇ ਬਾਰੇ ਜਾਣਕਾਰੀ ਹੀਂ ਹੈ। ਨਿਊ ਯਾਰਕ ਟਾਈਮਜ਼ ਵਿੱਚ ਛਪੀ ਖਬਰ ਦੇ ਮੁਤਾਬਕ ਰੂਸ ਦੇ ਐਨਰਜੀ ਸਿਸਟਮ ਤੇ ਦੂਸਰੇ ਟੀਚਿਆਂ ਵਿੱਚ ਅਮਰੀਕਾ ਨੇ ਸਾਈਬਰ ਟੂਲਸ ਲਾ ਦਿੱਤੇ ਹਨ। ਅਮਰੀਕਾ ਦੇ ਕਈ ਮੌਜੂਦਾ ਤੇ ਸਾਬਕਾ ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਦੇਸ਼ਾਂ ਵਿੱਚ ਵੱਡੇ ਪੱਧਰ 'ਤੇ ਸੰਘਰਸ਼ ਛਿੜਨ ਦੀ ਸੂਰਤ ਵਿੱਚ ਇਸ ਪ੍ਰੋਗਰਾਮ ਦੇ ਨਾਲ ਰੂਸ ਦੇ ਪਾਵਰ ਗਰਿੱਡ 'ਤੇ ਹਮਲਾ ਕੀਤਾ ਜਾ ਸਕਦਾ ਹੈ। ਇਹ ਹਾਲੇ ਸਪੱਸ਼ਟ ਨਹੀਂ ਹੈ ਕਿ ਰੂਸੀ ਪਾਵਰ ਗਰਿੱਡ ਵਿੱਚ ਕਿੰਨੀ ਡੂੰਘਾਈ ਦਾ ਸਾਫਟਵੇਅਰ ਲਾਇਆ ਗਿਆ ਹੈ। ਪੇਸਕੋਵ ਨੇ ਕਿਹਾ, ਇਸ ਜਾਣਕਾਰੀ ਦਾ ਮਤਲਬ ਇਹ ਹੈ ਕਿ ਰੂਸ ਦੇ ਖਿਲਾਫ ਸਾਈਬਰ ਹਮਲੇ ਦੀ ਕਾਲਪਨਿਕ ਸੰਭਾਵਨਾ ਹੈ।
ਓਧਰ ਰੂਸ ਦੇ ਊਰਜਾ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, ਸਾਡੇ ਸਿਸਟਮ ਦੇ ਖਿਲਾਫ ਕਿਸੇ ਹਮਲੇ ਦੀ ਕੋਈ ਸੂਚਨਾ ਨਹੀਂ ਮਿਲੀ। ਰੂਸੀ ਐਨਰਜੀ ਪਾਵਰ ਗਰਿੱਡ ਦੀ ਸੁਰੱਖਿਆ ਬੜੀ ਉਚੀ ਹੈ। ਇਹੋ ਜਿਹੇ ਖਤਰਿਆਂ ਨਾਲ ਨਜਿੱਠਣ ਦੇ ਰੂਸੀ ਤਕਨੀਕ ਅਤੇ ਮਸ਼ੀਨਰੀ ਨੂੰ ਉਨਤ ਕਰਨ 'ਤੇ ਕੰਮ ਕੀਤਾ ਜਾ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ