Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਯੂ ਐੱਨ ਰਿਪੋਰਟ ਕਹਿੰਦੀ ਹੈ: ਜੰਗ ਅਤੇ ਹਿੰਸਾ ਕਾਰਨ 7.1 ਕਰੋੜ ਲੋਕਾਂ ਨੇ ਹਿਜਰਤ ਕੀਤੀ ਹੈ

June 19, 2019 10:36 PM

ਵਾਸ਼ਿੰਗਟਨ, 19 ਜੂਨ (ਪੋਸਟ ਬਿਊਰੋ)- ਦੁਨੀਆ ਭਰ ਵਿੱਚ ਹਿੰਸਾ, ਜੰਗ ਅਤੇ ਸੋਸ਼ਣ ਕਾਰਨ ਲਗਭਗ 7.1 ਕਰੋੜ ਲੋਕ ਆਪਣੇ ਘਰ ਛੱਡ ਕੇ ਦੂਜੀਆਂ ਥਾਵਾਂ ਉੱਤੇ ਚਲੇ ਗਏ ਹਨ। ਇਹ ਪ੍ਰਗਟਾਵਾ ਯੂ ਐੱਨ ਓ ਦੀ ਸ਼ਰਨਾਰਥੀ ਏਜੰਸੀ ਦੀ ਇਕ ਰਿਪੋਰਟ ਵਿੱਚ ਹੋਇਆ ਹੈ। ਸਾਲਾਨਾ ‘ਗਲੋਬਲ ਟਰੈਂਡਜ਼` ਦੀ ਰਿਪੋਰਟ ਯੂ ਐੱਨ ਰਾਸ਼ਟਰ ਸ਼ਰਨਾਰਥੀ ਹਾਈ ਕਮਿਸ਼ਨ ਨੇ ਜਾਰੀ ਕੀਤੀ ਹੈ। ਇਸ ਵਿੱਚ ਸਾਲ 2018 ਦੇ ਅੰਤ ਤਕ ਦੁਨੀਆਂ ਭਰ ਦੇ ਸ਼ਰਨਾਰਥੀਆਂ ਅਤੇ ਹਿਜਰਤ ਦੀ ਇੱਛਾ ਰੱਖਣ ਵਾਲੇ ਲੋਕਾਂ ਦੀ ਗਿਣਤੀ ਕੀਤੀ ਗਈ ਹੈ।
ਹਾਈ ਕਮਿਸ਼ਨਰ ਫਿਲਿਪੋ ਗ੍ਰਾਂਡੀ ਨੇ ਰਿਪੋਰਟ ਜਾਰੀ ਕਰਦਿਆਂ ਕਿਹਾ ਹੈ ਕਿ ਪ੍ਰਵਾਸੀ ਜਿਸ ਦੇਸ਼ ਵਿੱਚ ਜਾਂਦੇ ਹਨ, ਓਥੇ ਵੀ ਉਨ੍ਹਾਂ ਨੂੰ ਨੌਕਰੀ ਤੇ ਸੁਰੱਖਿਆ ਬਾਰੇ ਖ਼ਤਰਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਰਿਪੋਰਟ ਵਿੱਚ ਲੋਕਾਂ ਦੀਆਂ ਕਹਾਣੀਆਂ ਉੱਤੇ ਵੀ ਚਾਨਣਾ ਪਾਇਆ ਗਿਆ ਹੈ ਕਿ ਕਿਵੇਂ ਉਹ ਜਿਊਣ ਦਾ ਸੰਘਰਸ਼ ਕਰਦੇ ਅਤੇ ਨਦੀਆਂ, ਰੇਗਿਸਤਾਨ, ਸਮੁੰਦਰ ਤੇ ਹੋਰ ਮੁਸ਼ਕਲਾਂ ਜਿਵੇਂ ਕੁਦਰਤੀ ਅਤੇ ਮਨੁੱਖੀ (ਸਰਕਾਰੀ ਸ਼ੋਸ਼ਣ, ਸਮੂਹਕ ਕਤਲ, ਜਿਨਸੀ ਸ਼ੋਸ਼ਣ ਅਤੇ ਹੋਰ ਹਿੰਸਾ) ਨੂੰ ਪਾਰ ਕਰ ਕੇ ਆਉਂਦੇ ਹਨ। ਯੂ ਐੱਨ ਐਚ ਸੀ ਆਰ ਦਾ ਕਹਿਣਾ ਹੈ ਕਿ 7.08 ਕਰੋੜ ਲੋਕਾਂ ਨੂੰ ਬੀਤੇ ਸਾਲ ਦੇ ਅੰਤ ਤਕ ਮਜਬੂਰਨ ਹਿਜਰਤ ਕਰਨੀ ਪਈ ਸੀ। ਇਹ ਅੰਕੜਾ 2017 ਵਿੱਚ 6.85 ਕਰੋੜ ਸੀ। ਇਸ ਵਿੱਚ ਬੀਤੇ ਇਕ ਦਹਾਕੇ ਵਿੱਚ 65 ਫੀਸਦੀ ਵਾਧਾ ਹੋਇਆ ਸੀ।
ਸੀਰੀਆ ਦੀ ਜੰਗ ਚੱਲਦੇ 8 ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਇੱਥੋਂ ਦੇ ਲੋਕ ਸੱਭ ਤੋਂ ਵੱਧ ਹਿਜਰਤ ਕਰਦੇ ਹਨ। ਇਨ੍ਹਾਂ ਦੀ ਗਿਣਤੀ 1.3 ਕਰੋੜ ਦੱਸੀ ਗਈ ਹੈ। ਸਾਲ 2018 ਵਿੱਚ ਪਨਾਹ ਮੰਗਣ ਵਾਲਿਆਂ ਵਿੱਚ ਵੈਨੇਜ਼ੁਏਲਾ ਦੇ ਲੋਕਾਂ ਦੀ ਗਿਣਤੀ ਸੱਭ ਤੋਂ ਵੱਧ 3.40 ਲੱਖ ਤੋਂ ਵੱਧ ਹੈ। ਬੀਤੇ ਸਾਲਾਂ ਵਿੱਚ 40 ਲੱਖ ਲੋਕਾਂ ਨੇ ਦਖਣੀ ਅਮਰੀਕੀ ਦੇਸ਼ਾਂ ਨੂੰ ਛੱਡ ਦਿੱਤਾ ਹੈ। ਇਨ੍ਹਾਂ ਵਿੱਚ ਸੱਭ ਤੋਂ ਵੱਧ ਲੋਕ ਪੇਰੂ, ਕੋਲੰਬੀਆ ਤੇ ਬ੍ਰਾਜੀਲ ਗਏ ਹਨ। ਅਮਰੀਕਾ ਵਿੱਚ ਹਾਲੇ ਮੈਕਸੀਕੋ ਤੋਂ ਆਉਂਦੇ ਸ਼ਰਨਾਰਥੀਆਂ ਦਾ ਮੁੱਦਾ ਕਾਫ਼ੀ ਗਰਮਾਇਆ ਹੋਇਆ ਹੈ। ਇੱਥੇ ਪ੍ਰਵਾਸੀਆਂ ਵੱਲੋਂ ਅਪਰਾਧ ਦੇ ਕਈ ਕੇਸ ਵੀ ਸਾਹਮਣੇ ਆਏ ਹਨ। ਰਾਸ਼ਟਰਪਤੀ ਟਰੰਪ ਵੱਲੋਂ ਆਮ ਤੌਰ ਉੱਤੇ ਉਨ੍ਹਾਂ ਦਾ ਵਿਰੋਧ ਕੀਤਾ ਜਾਂਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ