Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਲੇਡੀ ਡਾਕਟਰ ਨੇ ਫੇਸਬੁੱਕ 'ਤੇ ਆਪਣੀਆਂ ਫੋਟੋ ਸ਼ੇਅਰ ਕੀਤੀਆਂ, ਮੈਡੀਕਲ ਲਾਇਸੈਂਸ ਰੱਦ

June 19, 2019 10:37 PM

ਯਾਂਗੂਨ, 19 ਜੂਨ (ਪੋਸਟ ਬਿਊਰੋ)- ਮਿਆਂਮਾਰ ਵਿੱਚ ਇਕ ਖੂਬਸੂਰਤ ਮਹਿਲਾ ਡਾਕਟਰ ਨੂੰ ਫੇਸਬੁੱਕ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਨਾ ਭਾਰੀ ਪੈ ਗਿਆ। ਮੈਡੀਕਲ ਕੌਂਸਲ ਨੇ ਉਸ ਨੂੰ ਇਸ ਦੀ ਅਜਿਹੀ ਸਜ਼ਾ ਦਿੱਤੀ ਕਿ ਉਹ ਹੈਰਾਨ ਰਹਿ ਗਈ। ਮਹਿਲਾ ਡਾਕਟਰ ਨੇ ਇਸ ਦਾ ਵਿਰੋਧ ਕਰਦੇ ਹੋਏ ਇਸ ਨੂੰ ਨਿੱਜੀ ਆਜ਼ਾਦੀ ਵਿੱਚ ਦਖਲ ਕਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ 29 ਸਾਲ ਦੀ ਮਹਿਲਾ ਡਾਕਟਰ ਨਾਂਗ ਮੀ ਸਾ ਨੇ ਸੋਸ਼ਲ ਮੀਡੀਆ 'ਤੇ ਸਵਿਮਸੂਟ ਅਤੇ ਲਾਨਜਰੀ ਵਿੱਚ ਕੁਝ ਤਸਵੀਰਾਂ ਪੋਸਟ ਕੀਤੀਆਂ ਸਨ। ਉਸ ਦੀਆਂ ਉਨ੍ਹਾਂ ਤਸਵੀਰਾਂ 'ਤੇ ਮਿਆਂਮਾਰ ਮੈਡੀਕਲ ਕੌਂਸਲ ਨੇ ਇਤਰਾਜ਼ ਕਰਦੇ ਹੋਏ ਉਨ੍ਹਾਂ ਨੂੰ ਨੋਟਿਸ ਭੇਜਿਆ ਸੀ। ਤਿੰਨ ਜੂਨ ਨੂੰ ਭੇਜੇ ਨੋਟਿਸ ਵਿੱਚ ਕਿਹਾ ਗਿਆ ਕਿ ਉਨ੍ਹਾਂ ਦੇ ਕੱਪੜੇ ਮਿਆਂਮਾਰ ਦੀ ਸੰਸਕ੍ਰਿਤੀ ਤੇ ਪਰੰਪਰਾ ਦੇ ਖਿਲਾਫ ਹਨ। ਇਸ ਲਈ ਉਨ੍ਹਾਂ ਦਾ ਮੈਡੀਕਲ ਲਾਇਸੈਂਸ ਰੱਦ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜਨਵਰੀ ਵਿੱਚ ਕੌਂਸਲ ਨੇ ਡਾਕਟਰ ਨੂੰ ਚੇਤਾਵਨੀ ਦਿੱਤੀ ਸੀ। ਤਦ ਨਾਂਗ ਨੇ ਇਹ ਤਸਵੀਰਾਂ ਹਟਾਉਣ ਦਾ ਵਾਅਦਾ ਕੀਤਾ ਸੀ, ਪਰ ਉਸ ਨੂੰ ਪੂਰਾ ਨਹੀਂ ਕੀਤਾ। ਮੈਡੀਕਲ ਕੌਂਸਲ ਦਾ ਫੈਸਲਾ ਅਜਿਹੇ ਸਮੇਂ ਆਇਆ ਹੈ ਜਦ ਮਿਆਂਮਾਰ ਪਹਿਲਾਂ ਹੀ ਕੁਸ਼ਲ ਹੈਲਥ ਵਰਕਰਸ ਦੀ ਕਮੀ ਨਾਲ ਜੂਝ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ