Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਕੈਨੇਡਾ

ਜਿਨਸੀ ਹਮਲਿਆਂ ਸਬੰਧੀ ਰਿਪੋਰਟਾਂ ਦੀ ਗਿਣਤੀ ਵਿੱਚ ਹੋਇਆ ਇਜਾਫਾ ਸਕਾਰਾਤਮਕ ਤਬਦੀਲੀ: ਪੈਟਰਸਨ

October 09, 2018 08:17 AM

ਓਟਵਾ, 8 ਅਕਤੂਬਰ (ਪੋਸਟ ਬਿਊਰੋ) : ਕੈਨੇਡੀਅਨ ਫੋਰਸਿਜ਼ ਦਾ ਕਹਿਣਾ ਹੈ ਕਿ ਜਿਨਸੀ ਹਮਲੇ ਸਬੰਧੀ ਸਾਹਮਣੇ ਆ ਰਹੀਆਂ ਰਿਪੋਰਟਾਂ ਦੀ ਗਿਣਤੀ ਵਿੱਚ ਹੋਇਆ ਇਜਾਫਾ ਚੰਗੀ ਗੱਲ ਹੈ। ਇਸ ਤੋਂ ਸਿੱਧ ਹੁੰਦਾ ਹੈ ਕਿ ਫੌਜ ਵਿੱਚ ਇਸ ਤਰ੍ਹਾਂ ਦੇ ਵਿਵਹਾਰ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਕੋਸਿ਼ਸ਼ਾਂ ਨੂੰ ਬੂਰ ਪੈਣ ਲੱਗਿਆ ਹੈ। ਇਸ ਦਾ ਨਾ ਸਿਰਫ ਸਕਾਰਾਤਮਕ ਪ੍ਰਭਾਵ ਨਜ਼ਰ ਆ ਰਿਹਾ ਹੈ ਸਗੋਂ ਅਸਲ ਜੁਰਮ ਵੀ ਸਾਹਮਣੇ ਆਉਣ ਲੱਗਿਆ ਹੈ।
ਪਹਿਲੀ ਅਪਰੈਲ 2017 ਤੋਂ 31 ਮਾਰਚ 2018 ਦਰਮਿਆਨ ਫੌਜੀ ਅਧਿਕਾਰੀਆਂ ਨੂੰ ਜਿਨਸੀ ਹਮਲੇ ਸਬੰਧੀ 111 ਰਿਪੋਰਟਾਂ ਹਾਸਲ ਹੋਈਆਂ। ਜੋ ਕਿ ਪਿਛਲੇ ਸਾਲ ਹਾਸਲ ਹੋਈਆਂ ਸਿਰਫ 47 ਰਿਪੋਰਟਾਂ ਨਾਲੋਂ ਦੁੱਗਣੀਆਂ ਹਨ। ਭਾਵੇਂ ਇਹ ਗਿਣਤੀ ਦਿਲ ਦਹਿਲਾ ਦੇਣ ਵਾਲੀ ਹੈ ਪਰ ਫੌਜ ਦੀ ਸੈਕਸੂਅਲ ਮਿਸਕੰਡਕਟ ਰਿਸਪਾਂਸ ਟੀਮ ਦੀ ਮੁਖੀ ਦਾ ਕਹਿਣਾ ਹੈ ਕਿ ਇਹ ਫੌਜ ਵੱਲੋਂ ਇਸ ਤਰ੍ਹਾਂ ਦੇ ਜੁਰਮ ਨੂੰ ਖਤਮ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਹੈ।
ਵੀਰਵਾਰ ਨੂੰ ਇੱਕ ਇੰਟਰਵਿਊ ਵਿੱਚ ਕੌਮੋਡੋਰ ਰੈਬੇਕਾ ਪੈਟਰਸਨ, ਜਿਨ੍ਹਾਂ ਨੇ ਜੁਲਾਈ ਵਿੱਚ ਇਸ ਰਿਸਪਾਂਸ ਟੀਮ ਦੀ ਵਾਗਡੋਰ ਸਾਂਭੀ ਸੀ, ਨੇ ਆਖਿਆ ਕਿ ਇਹ ਸਕਾਰਾਤਮਕ ਸੰਕੇਤ ਹੈ ਕਿ ਲੋਕ ਆਪਣੇ ਆਪ ਸਾਹਮਣੇ ਆਉਣ ਲੱਗੇ ਹਨ। ਪਿਛਲੇ ਕੁੱਝ ਸਾਲਾਂ ਵਿੱਚ ਜਿਹੜੀਆਂ ਗੱਲਾਂ ਨੂੰ ਅਣਗੌਲਿਆ ਗਿਆ ਉਨ੍ਹਾਂ ਬਾਰੇ ਹੁਣ ਖੁੱਲ੍ਹ ਕੇ ਬੋਲਿਆ ਜਾ ਰਿਹਾ ਹੈ, ਰਿਪੋਰਟ ਕੀਤਾ ਜਾ ਰਿਹਾ ਹੈ। ਅਜਿਹਾ ਇਸ ਲਈ ਕਿਉਂਕਿ ਹੁਣ ਜਾ ਕੇ ਲੋਕਾਂ ਨੂੰ ਲੱਗਣ ਲੱਗਿਆ ਹੈ ਕਿ ਜੇ ਉਹ ਕੁੱਝ ਗਲਤ ਮਹਿਸੂਸ ਕਰਦੇ ਜਾਂ ਵੇਖਦੇ ਹਨ ਤਾਂ ਉਨ੍ਹਾਂ ਨੂੰ ਉਸ ਬਾਰੇ ਰਿਪੋਰਟ ਕਰਨਾ ਚਾਹੀਦਾ ਹੈ।
ਉਨ੍ਹਾਂ ਆਖਿਆ ਕਿ ਚੀਫ ਆਫ ਡਿਫੈਂਸ ਸਟਾਫ ਜਨਰਲ ਜੌਨਾਥਨ ਵਾਂਸ ਇਹ ਚੇਤਾਵਨੀ ਦੇ ਚੁੱਕੇ ਹਨ ਕਿ ਫੌਜ ਵਿੱਚ ਜਿਨਸੀ ਦੁਰਵਿਵਹਾਰ ਵਾਲੀ ਪਹੁੰਚ ਸਵੀਕਾਰੀ ਨਹੀਂ ਜਾਵੇਗੀ ਤੇ ਜਿਹੜੇ ਇਸ ਵੱਲ ਕੰਨ ਨਹੀਂ ਕਰ ਰਹੇ ਉਨ੍ਹਾਂ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ। ਕਥਿਤ ਜਿਨਸੀ ਹਮਲਿਆਂ ਤੋਂ ਇਲਾਵਾ ਫੌਜੀ ਅਧਿਕਾਰੀਆਂ ਨੂੰ 231 ਰਿਪੋਰਟਾਂ ਗੈਰ ਮੁਜਰਮਾਨਾ ਗਲਤ ਜਿਨਸੀ ਵਿਵਹਾਰ ਵਾਰੀਆਂ ਰਿਪੋਰਟਾਂ ਮਿਲੀਆਂ ਜਿਨ੍ਹਾਂ ਵਿੱਚ ਗਲਤ ਜਿਨਸੀ ਭਾਸ਼ਾ ਜਾਂ ਮਜ਼ਾਕ, ਗਲਤ ਤਰ੍ਹਾਂ ਦੀ ਸਮੱਗਰੀ ਵਿਖਾਉਣਾ ਤੇ ਜਿਨਸੀ ਸਬੰਧਾਂ ਲਈ ਦਬਾਅ ਪਾਉਣਾ ਆਦਿ ਸ਼ਾਮਲ ਹੈ।
ਇਸ ਤੋਂ ਇਲਾਵਾ 76 ਰਿਪੋਰਟਾਂ ਹੋਰ ਤਰ੍ਹਾਂ ਦੇ ਜਿਨਸੀ ਜੁਰਮਾਂ ਨਾਲ ਸਬੰਧਤ ਹਨ, ਜਿਨ੍ਹਾਂ ਵਿੱਚ ਜਿਨਸੀ ਤੌਰ ਉੱਤੇ ਤੰਗ ਪਰੇਸ਼ਾਨ ਕੀਤਾ ਜਾਣਾ, ਗਲਤ ਤਰ੍ਹਾਂ ਦਾ ਸਰੀਰਕ ਪੋਸਚਰ, ਚਾਈਲਡ ਪੋਰਨੋਗ੍ਰਾਫੀ, ਆਪਣੇ ਰੁਤਬੇ ਦੀ ਦੁਰਵਰਤੋਂ ਰਾਹੀਂ ਕਿਸੇ ਦਾ ਜਿਨਸੀ ਸ਼ੋਸ਼ਣ ਕਰਨਾ ਆਦਿ ਸ਼ਾਮਲ ਹਨ। ਪੈਟਰਸਨ ਨੇ ਆਖਿਆ ਕਿ ਫੌਜ ਵਿੱਚੋਂ ਜਿਨਸੀ ਸ਼ੋਸ਼ਣ ਨੂੰ ਖਤਮ ਕੀਤਾ ਜਾਣਾ ਸਾਡੀ ਮੁੱਖ ਤਰਜੀਹ ਹੈ। ਇਸ ਤਰ੍ਹਾਂ ਦੀ ਤਬਦੀਲੀ ਲੈ ਕੇ ਆਉਣ ਵਿੱਚ ਅਜੇ ਲੰਮਾਂ ਸਮਾਂ ਲੱਗੇਗਾ ਕਿਉਂਕਿ ਇਹ ਲੰਮੀ ਪ੍ਰਕਿਰਿਆ ਹੈ। ਪੈਟਰਸਨ ਨੇ ਆਖਿਆ ਕਿ ਅਜੇ ਅੰਦਰੂਨੀ ਸਰਵੇਖਣ ਦੀ ਰਿਪੋਰਟ ਦੇ ਨਤੀਜੇ ਵੀ ਸਾਹਮਣੇ ਆਉਣੇ ਬਾਕੀ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼