Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਯੂਰਪੀਨ ਫੁੱਟਬਾਲ ਦਾ ਸਾਬਕਾ ਮੁਖੀ ਮਿਸ਼ੇਲ ਪਲਾਟੀਨੀ ਗ੍ਰਿਫਤਾਰ

June 19, 2019 10:39 PM

ਪੈਰਿਸ, 19 ਜੂਨ (ਪੋਸਟ ਬਿਊਰੋ)- ਯੂਰਪੀਅਨ ਫੁੱਟਬਾਲ ਵਾਸਤੇ ਚੋਟੀ ਦੀ ਸੰਸਥਾ ਯੂਏਫਾ ਦੇ ਸਾਬਕਾ ਮੁਖੀ ਮਿਸ਼ੇਲ ਪਲਾਟੀਨੀ ਨੂੰ ਅਗਲੇ ਵਿਸ਼ਵ ਕੱਪ ਦੀ ਮੇਜ਼ਬਾਨੀ ਕਤਰ ਨੂੰ ਸੌਂਪਣ ਦੀ ਜਾਂਚ ਦੌਰਾਨ ਗ੍ਰਿਫਤਾਰ ਕੀਤਾ ਗਿਆ ਹੈ।
ਫਰਾਂਸ ਦੇ ਦਿੱਗਜ ਫੁੱਟਬਾਲਰ ਰਹੇ ਪਲਾਟੀਨੀ ਨੂੰ 2007 ਵਿੱਚ ਯੂਰਪੀ ਫੁੱਟਬਾਲ ਦੀ ਸੰਚਾਲਨ ਸੰਸਥਾ ਦਾ ਮੁਖੀ ਚੁਣਿਆ ਗਿਆ ਸੀ। ਕਤਰ ਨੂੰ 2022 ਵਿਸ਼ਵ ਕੱਪ ਦੀ ਮੇਜ਼ਬਾਨੀ ਸੌਂਪ ਦੇਣ ਦੇ ਕੇਸ ਦੀ ਜਾਂਚ ਕਰ ਰਹੀ ਫਰਾਂਸ ਦੀ ਭਿ੍ਰਸ਼ਟਾਚਾਰ ਰੋਕੂ ਪੁਲਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਹੈ। ਕਤਰ ਨੂੰ ਵਿਸ਼ਵ ਕੱਪ ਦੀ ਮੇਜ਼ਬਾਨੀ ਸੌਂਪਣ ਦੇ ਫੈਸਲੇ ਨਾਲ ਵਿਵਾਦ ਹੋ ਗਿਆ ਸੀ, ਕਿਉਂਕਿ ਭਿ੍ਰਸ਼ਟਾਚਾਰ ਦੇ ਦੋਸ਼ਾਂ ਵਿੱਚ ਇਸ ਦੀ ਵਿਹਾਰਕਤਾ 'ਤੇ ਸਵਾਲ ਉਠਾਏ ਗਏ ਸਨ। ਪਲਾਟੀਨੀ 'ਤੇ ਨੈਤਿਕ ਜ਼ਾਬਤੇ ਦੇ ਉਲੰਘਣ ਦੇ ਮਾਮਲੇ 'ਚ ਚਾਰ ਸਾਲ ਲਈ ਫੁੱਟਬਾਲ 'ਤੇ ਪਾਬੰਦੀ ਲੱਗਣ ਤੋਂ ਪਹਿਲਾਂ ਉਹ 2015 ਤੱਕ ਯੂਏਫਾ ਦੇ ਮੁਖੀ ਸਨ। ਉਨ੍ਹਾਂ ਉੱਤੇ ਫੀਫਾ ਦੇ ਸਾਬਕਾ ਦਾਗੀ ਹੋਏ ਮੁਖੀ ਸੈਪ ਬਲਾਟਰ ਤੋਂ 20 ਲੱਖ ਡਾਲਰ ਲੈਣ ਦਾ ਦੋਸ਼ ਵੀ ਸੀ। ਕਤਰ ਉੱਤੇ ਵਿਸ਼ਵ ਕੱਪ ਦੀ ਮੇਜ਼ਬਾਨੀ ਹਾਸਲ ਕਰਨ ਲਈ ਵੋਟ ਖਰੀਦਣ ਦਾ ਦੋਸ਼ ਲੱਗਾ ਸੀ ਤੇ ਉਸ ਤੋਂ ਬਾਅਦ ਅਮਰੀਕਾ ਦੇ ਸੁਤੰਤਰ ਜਾਂਚ ਕਰਤਾ ਮਾਈਕਲ ਗਾਰਸੀਆ ਦੀ ਰਿਪੋਰਟ ਵਿੱਚ ਕਈ ਸ਼ੱਕੀ ਵਿੱਤੀ ਲੈਣ ਦੇਣ ਦੇ ਖੁਲਾਸੇ ਹੋਏ ਸਨ। ਇਨ੍ਹਾਂ ਵਿੱਚੋਂ ਕਈ ਸੈਂਡਰੋ ਰੋਸੇਲ ਨਾਲ ਜੁੜੇ ਸਨ, ਜੋ ਸ਼ਪੈਨਿਸ਼ ਕਲੱਬ ਬਾਰਸੀਲੋਨਾ ਦੇ ਸਾਬਕਾ ਪ੍ਰਧਾਨ ਸਨ। ਰੋਸੇਲ ਨੇ ਕਤਰ ਦੇ ਸਲਾਹਕਾਰ ਦੀ ਭੂਮਿਕਾ ਨਿਭਾਈ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ