Welcome to Canadian Punjabi Post
Follow us on

02

July 2025
 
ਪੰਜਾਬ

ਕੇਂਦਰ ਵੱਲੋਂ ਜਲ੍ਹਿਆਂਵਾਲਾ ਬਾਗ ਨਿੱਜੀ ਕੰਪਨੀ ਨੂੰ ਸੌਂਪਣ ਵਿਰੁੱਧ ਡਟ ਗਿਆ ਨਵਜੋਤ ਸਿੱਧੂ

October 09, 2018 08:20 AM

ਚੰਡੀਗੜ੍ਹ, 8 ਅਕਤੂਬਰ, (ਪੋਸਟ ਬਿਊਰੋ)- ਪੰਜਾਬ ਦੇ ਸੱਭਿਆਚਾਰ, ਸੈਰ ਸਪਾਟਾ ਤੇ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਸਰਕਾਰ ਉੱਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਦਿਨ ਤੇ ਜਲ੍ਹਿਆਂਵਾਲਾ ਬਾਗ ਦੀ 100ਵੀਂ ਵਰ੍ਹੇਗੰਢ ਦੇ ਮੁੱਦੇ `ਤੇ ਅਪਣਾਏ ਨਾਂਹ-ਪੱਖੀ ਵਿਹਾਰ ਦੀ ਨਿੰਦਾ ਕੀਤੀ ਹੈ।
ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰ ਨੇ ਜਲ੍ਹਿਆਂਵਾਲਾ ਬਾਗ ਨਿੱਜੀ ਕੰਪਨੀ ਨੂੰ ਸੌਂਪਣ ਦੀ ਤਜਵੀਜ਼ ਬਣਾਈ ਹੈ। ਉਨ੍ਹਾ ਨੇ ਕਿਹਾ ਕਿ ‘ਇਹ ਸਾਡੀ ਕੌਮੀ ਵਿਰਾਸਤ ਹੈ ਤੇ ਕੋਈ ਏਥੇ ਨਿਸ਼ਕਾਮ ਸੇਵਾ ਕਰ ਸਕਦਾ ਹੈ, ਪ੍ਰੰਤੂ ਜਲ੍ਹਿਆਂਵਾਲਾ ਬਾਗ ਵਿੱਚ ਨਿੱਜੀ ਕੰਪਨੀ ਦੀ ਮਸ਼ਹੂਰੀ ਜਾਂ ਕਿਸੇ ਦਾਖ਼ਲਾ ਟਿਕਟ ਦਾ ਵਿਰੋਧ ਕੀਤਾ ਜਾਵੇਗਾ, ਭਾਵੇਂ ਸਿਰ-ਧੜ ਦੀ ਬਾਜ਼ੀ ਲਾਉਣੀ ਪੈ ਜਾਵੇ।` ਇਸ ਬਾਰੇ ਉਨ੍ਹਾਂ ਕੇਂਦਰ ਸਰਕਾਰ ਦੇ ਸੈਰ ਸਪਾਟਾ ਮੰਤਰੀ ਕੇ ਜੇ ਅਲਫੌਂਸ ਨੂੰ ਪੱਤਰ ਲਿਖ ਕੇ ਦੱਸ ਦਿੱਤਾ ਹੈ। ਸਿੱਧੂ ਨੇ ਦੱਸਿਆ ਕਿ ਜਲ੍ਹਿਆਂਵਾਲਾ ਬਾਗ ਦੇ ਲਈ 8 ਕਰੋੜ ਰੁਪਏ ਜਾਰੀ ਹੋਏ ਹਨ, ਪ੍ਰੰਤੂ ਖ਼ਰਚ ਕਰਨ ਦੀ ਮਨਜ਼ੂਰੀ ਹਾਲੇ ਤੱਕ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ 100ਵੀਂ ਵਰ੍ਹੇਗੰਢ ਲਈ ਛੇ ਮਹੀਨੇ ਬਾਕੀ ਰਹਿੰਦੇ ਹਨ ਤੇ ਪੈਸਾ ਕਦੋਂ ਖ਼ਰਚ ਹੋਵੇਗਾ, ਇਸ ਟੈਂਡਰ ਪ੍ਰਕਿਰਿਆ ਨੂੰ ਵੀ ਸਮਾਂ ਲੱਗਣਾ ਹੈ।
ਨਵਜੋਤ ਸਿੰਘ ਸਿੱਧੂ ਨੇ ਇਹ ਵੀ ਦੱਸਿਆ ਕਿ ਕੇਂਦਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਮਨਾਉਣ ਲਈ ਮਾਇਕ ਮਦਦ ਦੇਣ ਤੋਂ ਵੀ ਇੱਕ ਤਰ੍ਹਾਂ ਕਿਨਾਰਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਸੱਭਿਆਚਾਰ ਤੇ ਸੈਰ ਸਪਾਟਾ ਮੰਤਾਰਲੇ ਨੇ ਪੂਰੇ ਦੇਸ਼ ਲਈ ਮਸਾਂ 35 ਕਰੋੜ ਰੁਪਏ ਰੱਖੇ ਹਨ, ਜਦੋਂ ਕਿ ਰਾਜ ਸਰਕਾਰ ਇਕੱਲੀ ਨੇ 2100 ਕਰੋੜ ਰੁਪਏ ਮੰਗੇ ਸਨ। ਉਨ੍ਹਾਂ ਕਿਹਾ ਕਿ ਦੋਵੇਂ ਮੁੱਦੇ ਉਹ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ ਵਿੱਚ ਪੇਸ਼ ਕਰਨਗੇ ਤਾਂ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਈ ਫ਼ੈਸਲਾ ਲੈ ਸਕਣ। ਕੇਂਦਰ ਸਰਕਾਰ ਦਾ ਵਿਹਾਰ ਅਤਿ ਨਿੰਦਣ ਯੋਗ ਕਹਿ ਕੇ ਸਿੱਧੂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਲਈ ਪੂਰੀ ਦੁਨੀਆ ਦੇ ਨਾਨਕ ਨਾਮ ਲੇਵਾ ਲੋਕਾਂ ਵਿੱਚ ਉਤਸ਼ਾਹ ਹੈ ਤੇ ਮੋਦੀ ਸਰਕਾਰ ਇਸ ਨੂੰ ਅਣਗੌਲੇ ਕਰਨ ਦੇ ਯਤਨ ਕਰ ਰਹੀ ਹੈ। ਉਨ੍ਹਾਂ ਨੇ ਕੇਂਦਰ ਵੱਲੋਂ 2018-19 ਦੇ ਯਾਦਗਾਰੀ ਸਮਾਗਮ ਮਨਾਉਣ ਲਈ ਬਣਾਈ ‘ਨੈਸ਼ਨਲ ਇੰਪਲੀਮੈਂਟੇਸ਼ਨ ਕਮੇਟੀ` ਦੀ 30 ਜੁਲਾਈ ਦੀ ਮੀਟਿੰਗ ਦੇ ਵੇਰਵੇ ਮੀਡੀਆ ਨੂੰ ਪੇਸ਼ ਕਰ ਕੇ ਦੱਸਿਆ ਕਿ ਗੁਰੂ ਜੀ ਦੇ 550ਵੇਂ ਪ੍ਰਕਾਸ਼ ਪੁਰਬ ਵੱਡੇ ਪੱਧਰ `ਤੇ ਮਨਾਉਣ ਲਈ ਮੁੱਖ ਮੰਤਰੀ ਪੰਜਾਬ ਨੇ 2145.31 ਕਰੋੜ ਰੁਪਏ ਪੈਕੇਜ ਮੰਗਿਆ ਸੀ, ਜਿਸ ਵਿੱਚੋਂ 1050 ਕਰੋੜ ਰੁਪਏ ਯਾਦਗਾਰੀ ਪ੍ਰਾਜੈਕਟਾਂ ਅਤੇ 1095.31 ਕਰੋੜ ਬੁਨਿਆਦੀ ਢਾਂਚੇ ਲਈ ਚਾਹੀਦੇ ਸਨ। ਉਨ੍ਹਾਂ ਕਿਹਾ ਕਿ ਮੀਟਿੰਗ ਦੇ ਮੁਤਾਬਕ ਕੇਂਦਰ ਨੇ ਯਾਦਗਾਰੀ ਸਮਾਗਮਾਂ ਲਈ ਕੁੱਲ ਰਕਮ ਸਿਰਫ਼ 100 ਕਰੋੜ ਰੱਖੀ ਹੈ, ਜਿਸ ਵਿੱਚੋਂ 65 ਕਰੋੜ ਰੁਪਏ ਖ਼ਰਚਣ ਦਾ ਪਤਾ ਲੱਗਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ