Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਅਦਾਲਤ ਨੇ ਕਿਹਾ: ‘ਜੇਹਾਦ` ਸ਼ਬਦ ਦੀ ਵਰਤੋਂ ਕਰਨ ਉੱਤੇ ਕਿਸੇ ਨੂੰ ਅੱਤਵਾਦੀ ਨਹੀਂ ਕਿਹਾ ਜਾ ਸਕਦਾ

June 19, 2019 11:09 PM

ਮੁੰਬਈ, 19 ਜੂਨ (ਪੋਸਟ ਬਿਊਰੋ)- ਮਹਾਰਾਸ਼ਟਰ ਦੀ ਇਕ ਅਦਾਲਤ ਨੇ ਅੱਤਵਾਦ ਦੇ ਦੋਸ਼ੀਆਂ ਨੂੰ ਬਰੀ ਕਰਦੇ ਹੋਏ ਕਿਹਾ ਕਿ ਸਿਰਫ ‘ਜੇਹਾਦ` ਸ਼ਬਦ ਦੀ ਵਰਤੋਂ ਕਰਨ ਵਾਲੇ ਕਿਸੇ ਬੰਦੇ ਨੂੰ ਅੱਤਵਾਦੀ ਨਹੀਂ ਕਿਹਾ ਜਾ ਸਕਦਾ।
ਜਿ਼ਲਾ ਅਕੋਲਾ ਦੀ ਇੱਕ ਅਦਾਲਤ ਦੇ ਜੱਜ ਏ ਐੱਸ ਜਾਧਵ ਨੇ ਗੈਰ-ਕਾਨੂੰਨੀ ਗਤੀਵਿਧੀ ਰੋਕੂ ਕਾਨੂੰਨ, ਹਥਿਆਰ ਐਕਟ ਅਤੇ ਬਾਂਬੇ ਪੁਲਸ ਐਕਟ ਹੇਠ 3 ਦੋਸ਼ੀਆਂ ਵਿਰੁੱਧ ਇਕ ਮਾਮਲੇ ਵਿੱਚ ਇਹ ਟਿੱਪਣੀ ਕੀਤੀ। ਦਰਅਸਲ ਅਕੋਲਾ ਦੇ ਪੁਸਾਦ ਇਲਾਕੇ ਵਿਚ 25 ਸਤੰਬਰ 2015 ਨੂੰ ਬਕਰੀਦ ਦੇ ਮੌਕੇ ਇਕ ਮਸਜਿਦ ਦੇ ਬਾਹਰ ਪੁਲਸ ਵਾਲਿਆਂ ਉੱਤੇ ਹਮਲੇ ਪਿੱਛੋਂ ਅਬਦੁੱਲ ਰਜ਼ਾਕ, ਸ਼ੋਇਬ ਖਾਨ ਤੇ ਸਲੀਮ ਮਲਿਕ ਉੱਤੇ ਵੱਖ-ਵੱਖ ਧਾਰਾਵਾਂ ਦਾ ਕੇਸ ਦਰਜ ਹੋਅਿਾ ਸੀ। ਸਰਕਾਰੀ ਪੱਖ ਦੇ ਮੁਤਾਬਕ ਰਜ਼ਾਕ ਮਸਜਿਦ ਗਿਆ, ਇਕ ਚਾਕੂ ਕੱਢਿਆ ਤੇ ਉਸ ਨੇ ਡਿਊਟੀ ਉੱਤੇ ਤਾਇਨਾਤ ਦੋ ਪੁਲਸ ਵਾਲਿਆਂ ਉੱਤੇ ਵਾਰ ਕਰ ਦਿੱਤਾ ਤੇ ਉਸ ਨੇ ਹਮਲੇ ਤੋਂ ਪਹਿਲਾਂ ਕਿਹਾ ਕਿ ਬੀਫ ਦੀ ਪਾਬੰਦੀ ਕਾਰਨ ਉਹ ਪੁਲਸ ਵਾਲਿਆਂ ਨੂੰ ਮਾਰ ਦੇਵੇਗਾ। ਅੱਤਵਾਦ ਰੋਕੂ ਦਸਤੇ ਦਾ ਦਾਅਵਾ ਹੈ ਕਿ ਇਹ ਲੋਕ ਮੁਸਲਿਮ ਨੌਜਵਾਨਾਂ ਨੂੰ ਅੱਤਵਾਦੀ ਸੰਗਠਨਾਂ ਵਿੱਚ ਸ਼ਾਮਲ ਹੋਣ ਲਈ ਪ੍ਰਭਾਵਿਤ ਕਰਨ ਦੇ ਦੋਸ਼ੀ ਸਨ।
ਜੱਜ ਜਾਧਵ ਨੇ ਕਿਹਾ ਕਿ ਪ੍ਰਤੀਤ ਹੁੰਦਾ ਹੈ ਕਿ ਦੋਸ਼ੀ ਰਜ਼ਾਕ ਨੇ ਗਊ ਹੱਤਿਆ ਉੱਤੇ ਪਾਬੰਦੀ ਬਾਰੇ ਹਿੰਸਾ ਦੇ ਰਾਹੀਂ ਸਰਕਾਰ ਤੇ ਕੁਝ ਹਿੰਦੂ ਸੰਗਠਨਾਂ ਵਿਰੁੱਧ ਗੁੱਸਾ ਕੱਢਿਆ ਹੈ। ਉਨ੍ਹਾਂ ਕਿਹਾ ਕਿ ਬੇਸ਼ਕ ਉਸ ਨੇ ਜੇਹਾਦ ਸ਼ਬਦ ਦੀ ਵਰਤੋਂ ਕੀਤਾ, ਪਰ ਇਸ ਸਿੱਟੇ ਉੱਤੇ ਪਹੁੰਚਣਾ ਗੁਸਤਾਖੀ ਹੋਵੇਗੀ ਕਿ ਜੇਹਾਦ ਸ਼ਬਦ ਦੀ ਵਰਤੋਂ ਕਰਨ ਨਾਲ ਉਸ ਨੂੰ ਅੱਤਵਾਦੀ ਕਰਾਰ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਇਸ ਗੱਲ ਦਾ ਜ਼ਿਕਰ ਕੀਤਾ ਕਿ ਜੇਹਾਦ ਅਰਬੀ ਭਾਸ਼ਾ ਦਾ ਇਕ ਸ਼ਬਦ ਹੈ, ਜਿਸ ਦਾ ਅਰਥ ‘ਸੰਘਰਸ਼` ਕਰਨਾ ਹੈ। ਇਸ ਲਈ ਇੱਕ ਜੇਹਾਦ ਸ਼ਬਦ ਦੀ ਵਰਤੋਂ ਕਰਨ ਨਾਲ ਕਿਸੇ ਨੂੰ ਅੱਤਵਾਦੀ ਦੱਸਿਆ ਜਾਣਾ ਠੀਕ ਨਹੀਂ। ਪੁਲਸ ਵਾਲਿਆਂ ਨੂੰ ਸੱਟ ਲਾਉਣ ਬਾਰੇ ਰਜ਼ਾਕ ਨੂੰ 3 ਸਾਲ ਦੀ ਸਜ਼ਾ ਸੁਣਾਈ ਗਈ ਸੀ। ਉਹ 25 ਸਤੰਬਰ 2015 ਤੋਂ ਜੇਲ ਵਿਚ ਸੀ ਤੇ ਕੈਦ ਵਿੱਚ 3 ਸਾਲ ਗੁਜ਼ਾਰ ਚੁੱਕਾ ਹੈ, ਇਸ ਲਈ ਅਦਾਲਤੀ ਹੁਕਮ ਦੇ ਬਾਅਦ ਉਸ ਨੂੰ ਰਿਹਾਅ ਕਰ ਦਿੱਤਾ ਗਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼