Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਜ਼ਾਕਿਰ ਨਾਈਕ ਨੂੰ 31 ਜੁਲਾਈ ਤੱਕ ਕੋਰਟ ਪੇਸ਼ੀ ਦਾ ਆਦੇਸ਼

June 19, 2019 11:11 PM

ਮੁੰਬਈ, 19 ਜੂਨ (ਪੋਸਟ ਬਿਊਰੋ)- ਵਿਸ਼ੇਸ਼ ਪੀ ਐੱਮ ਐੱਲ ਏ ਕੋਰਟ ਨੇ ਅੱਜ ਜ਼ਾਕਿਰ ਨਾਈਕ ਨੂੰ 31 ਜੁਲਾਈ ਨੂੰ ਪੇਸ਼ ਹੋਣ ਦਾ ਆਦੇਸ਼ ਦਿੱਤਾ ਹੈ। ਜੇ ਹਾਜ਼ਰ ਨਹੀਂ ਹੁੰਦਾ ਤਾਂ ਕੋਰਟ ਉਸ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰੇਗੀ।
ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਉਸ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਦੀ ਅਰਜ਼ੀ ਦਿੱਤੀ ਹੈ। ਜ਼ਿਕਰ ਯੋਗ ਹੈ ਕਿ ਇਸਲਾਮਿਕ ਧਰਮ ਪ੍ਰਚਾਰਕ ਜ਼ਾਕਿਰ ਨਾਈਕ ਨੇ ਮਨੀ ਲਾਂਡਰਿੰਗ ਦੀ ਗੱਲ ਗਲਤ ਦੱਸਦੇ ਹੋਏ ਈ ਡੀ ਉੱਤੇ ਝੂਠ ਬੋਲਣ ਦਾ ਦੋਸ਼ ਲਾਇਆ ਸੀ। ਓਧਰ ਈ ਡੀ ਦਾ ਦੋਸ਼ ਹੈ ਕਿ ਕੋਈ ਆਮਦਨ ਨਾ ਹੋਣ ਦੇ ਬਾਵਜੂਦ ਨਾਈਕ ਨੇ 6 ਸਾਲਾਂ ਵਿੱਚ 46 ਕਰੋੜ ਰੁਪਏ ਟਰਾਂਸਫਰ ਕੀਤੇ। ਜ਼ਾਕਿਰ ਨੇ ਕਿਹਾ ਹੈ ਕਿ ਈ ਡੀ ਝੂਠ ਬੋਲਦਾ ਹੈ? ਸਰਕਾਰੀ ਏਜੰਸੀਆਂ ਸਮੇਤ ਸਾਰੇ ਜਾਣਦੇ ਹਨ ਕਿ ਮੇਰੇ ਕੋਲ ਕਈ ਤਰ੍ਹਾਂ ਦੇ ਅਦਾਰੇ ਅਤੇ ਆਮਦਨ ਦੇ ਸਰੋਤ ਹਨ। ਟੈਕਸ ਰਿਟਰਨ ਵਿੱਚ ਮੇਰੀ ਆਮਦਨੀ ਹਮੇਸ਼ਾ ਦਿੱਸਦੀ ਵੀ ਹੈ।
ਵਰਨਣ ਯੋਗ ਹੈ ਕਿ ਜ਼ਾਕਿਰ ਨਾਈਕ 2016 ਨੂੰ ਭਾਰਤ ਤੋਂ ਦੌੜ ਗਿਆ ਸੀ ਤੇ ਇਸ ਸਮੇਂ ਉਹ ਮਲੇਸ਼ੀਆ ਵਿੱਚ ਰਹਿੰਦਾ ਹੈ। ਮਲੇਸ਼ੀਆ ਸਰਕਾਰ ਨੇ ਉਸ ਨੂੰ ਸਥਾਈ ਵਾਸੀ ਦਾ ਦਰਜਾ ਦਿੱਤਾ ਹੈ। ਕੌਮੀ ਜਾਂਚ ਏਜੰਸੀ (ਐੱਨ ਆਈ ਏ) ਪਹਿਲਾਂ ਹੀ ਗੈਰ-ਕਾਨੂੰਨੀ ਗਤੀਵਿਧੀ ਰੋਕਥਾਮ ਕਾਨੂੰਨ ਅਧੀਨ ਜ਼ਾਕਿਰ ਨਾਈਕ ਵਿਰੁੱਧ ਦੋਸ਼ ਪੱਤਰ ਪੇਸ਼ ਕਰ ਚੁਕੀ ਹੈ। ਗ੍ਰਿਫਤਾਰੀ ਤੋਂ ਬਚਣ ਲਈ ਉਹ ਹਾਲੇ ਮਲੇਸ਼ੀਆ ਵਿੱਚ ਹੈ, ਪਰ ਐੱਨ ਆਈ ਏ ਨੇ ਇੰਟਰਪੋਲ ਨੂੰ ਉਸ ਦੇ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਅਪੀਲ ਕੀਤੀ ਹੈ। ਪਿਛਲੇ ਦਿਨੀਂ ਇੰਟਰਪੋਲ ਨੇ ਜ਼ਾਕਿਰ ਨਾਈਕ ਵਿਰੁੱਧ ਸਬੂਤਾਂ ਦੀ ਸਮੀਖਿਆ ਦੌਰਾਨ ਈ ਡੀ ਨੇ ਜ਼ਾਕਿਰ ਨਾਈਕ ਉੱਤੇ ਮਨੀ ਲਾਂਡਰਿੰਗ ਦਾ ਦੋਸ਼ ਲਾਉਂਦੇ ਹੋਏ ਵਿਸ਼ੇਸ਼ ਪੀ ਐੱਮ ਐੱਲ ਕੇ ਕੋਰਟ ਦੇ ਜੱਜ ਐੱਮ ਐੱਸ ਆਜ਼ਮੀ ਕੋਲ ਦੋਸ਼ ਪੱਤਰ ਦਾਖਲ ਕੀਤਾ ਸੀ, ਜਿਸ ਦੇ ਅਨੁਸਾਰ ਆਮਦਨ ਦੇ ਜਾਣਕਾਰ ਸਰੋਤ ਨਾ ਹੋਣ ਦੇ ਬਾਵਜੂਦ ਨਾਈਕ ਪੂਰੀ ਦੁਨੀਆ ਦੀ ਯਾਤਰਾ ਕਰਦਾ ਹੈ। ਉਹ ਹਾਲੇ ਆਪਣੇ ਭਾਰਤੀ ਬੈਂਕਾਂ ਵਿੱਚੋਂ 49.20 ਕਰੋੜ ਰੁਪਏ ਟਰਾਂਸਫਰ ਕਰਨ ਵਿੱਚ ਸਫਲ ਹੈ। ਮਨੀ ਲਾਂਡਰਿੰਗ ਦਾ ਇਹ ਮਾਮਲਾ ਕੁੱਲ 193 ਕਰੋੜ ਰੁਪਏ ਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼