Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਅਕਾਲੀ ਦਲ ਵੱਲੋਂ ਸਿੱਕਮ ਦੇ ਮੁੱਖ ਮੰਤਰੀ ਤੋਂ ਗੁਰਦੁਆਰਾ ਗੁਰੂ ਡਾਂਗਮਾਰ ਸਿੱਖਾਂ ਨੂੰ ਸੌਂਪਣ ਦੀ ਮੰਗ

June 19, 2019 11:13 PM

ਨਵੀਂ ਦਿੱਲੀ, 19 ਜੂਨ (ਪੋਸਟ ਬਿਊਰੋ)- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇੱਕ ਵਫਦ ਨੇ ਕੱਲ੍ਹ ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਾਮੰਗ ਨੂੰ ਅਪੀਲ ਕੀਤੀ ਹੈ ਕਿ ਉਹ ਉੱਤਰੀ ਸਿੱਕਮ 'ਚ ਪੈਂਦੇ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਨੂੰ ਸਿੱਖਾਂ ਦੇ ਹਵਾਲੇ ਕਰ ਦੇਣ ਤੇ ਸਿੱਖਾਂ ਨੂੰ ਇਸ ਦਾ ਪ੍ਰਬੰਧ ਚਲਾਉਣ ਦੀ ਆਗਿਆ ਦਿੱਤੀ ਜਾਵੇ। ਕੱਲ੍ਹ ਦਿੱਲੀ ਵਿਖੇ ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਅਕਾਲੀ ਦਲ ਦੇ ਵਫਦ, ਜਿਸ ਵਿੱਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਸ਼ਾਮਲ ਸਨ, ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਕਿਵੇਂ ਸਥਾਨਕ ਨਗਰ ਪਾਲਿਕਾ ਦੇ ਅਫਸਰਾਂ ਨੇ 2017 ਵਿੱਚ ਗੁਰਦੁਆਰਾ ਸਾਹਿਬ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੇਤ ਗੁਰਦੁਆਰਾ ਸਾਹਿਬ ਦਾ ਸਾਰਾ ਸਾਮਾਨ ਬਾਹਰ ਕੱਢ ਕੇ ਸੜਕ ਵਿਚਕਾਰ ਰੱਖ ਦਿੱਤਾ ਸੀ ਅਤੇ ਕਿਸੇ ਰੋਸ ਦੀ ਪ੍ਰਵਾਹ ਨਹੀਂ ਸੀ ਕੀਤੀ।
ਇਸ ਸੰਬੰਧ ਵਿੱਚ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਗੁਰੂਘਰ ਦੀ ਇਮਾਰਤ ਨੂੰ ਤੋੜ ਕੇ ਇਸ ਦੀ ਥਾਂ ਇੱਕ ਬੋਧੀ ਮੱਠ ਬਣਾਉਣ ਦੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਸਿੱਖ ਚਾਹੁੰਦੇ ਹਨ ਕਿ ਇਸ ਇਮਾਰਤ ਨੂੰ ਗੁਰੂ ਘਰ ਹੀ ਰੱਖਿਆ ਜਾਵੇ। ਮੁੱਖ ਮੰਤਰੀ ਤਾਮੰਗ ਨੇ ਅਕਾਲੀ ਵਫਦ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮੁੱਦੇ ਦੀ ਤਹਿ ਤੱਕ ਜਾਣਗੇ ਅਤੇ ਸਿੱਖਾਂ ਦੀ ਤਸੱਲੀ ਮੁਤਾਬਕ ਇਸ ਦਾ ਹੱਲ ਕੱਢਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼