Welcome to Canadian Punjabi Post
Follow us on

29

March 2024
 
ਭਾਰਤ

ਡਰਾਈਵਿੰਗ ਲਾਇਸੈਂਸ ਨਿਯਮਾਂ ਵਿੱਚ ਵੱਡਾ ਬਦਲਾਅ, ਸਰਕਾਰ ਨੇ 8ਵੀਂ ਪਾਸ ਦੀ ਸ਼ਰਤ ਹਟਾਈ

June 19, 2019 11:14 PM

ਨਵੀਂ ਦਿੱਲੀ, 19 ਜੂਨ (ਪੋਸਟ ਬਿਊਰੋ)- ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰਾਲਾ ਨੇ ਡਰਾਈਵਿੰਗ ਲਾਇਸੈਂਸ ਦੇ ਨਿਯਮਾਂ ਵਿੱਚ ਵੱਡਾ ਬਦਲਾਓ ਕੀਤਾ ਹੈ। ਇਸ ਬਾਰੇ ਮੰਤਰਾਲਾ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਕੇਂਦਰ ਸਰਕਾਰ ਦੇ ਸੜਕੀ ਆਵਾਜਾਈ ਅਤੇ ਹਾਈਵੇਜ਼ ਬਾਰੇ ਮੰਤਰਾਲੇ ਦੇ ਨੋਟੀਫਿਕੇਸ਼ਨ ਅਨੁਸਾਰ ਭਵਿੱਖ ਵਿੱਚ ਡਰਾਈਵਿੰਗ ਲਾਇਸੈਂਸ ਬਣਵਾਉਣ ਜਾਂ ਰੀਨਿਊ ਕਰਵਾਉਣ ਲਈ 8ਵੀਂ ਪਾਸ ਵਿਦਿਅਕ ਯੋਗਤਾ ਦੀ ਜ਼ਰੂਰਤ ਨਹੀਂ ਹੈ। ਮੰਤਰਾਲੇ ਅਨੁਸਾਰ ਕੇਂਦਰੀ ਮੋਟਰ ਵਾਹਨ ਕਾਨੂੰਨ 1989 ਦੀ ਧਾਰਾ ਅੱਠ ਹੇਠ ਡਰਾਈਵਿੰਗ ਲਾਇਸੈਂਸ ਲੈਣ ਲਈ 8ਵੀਂ ਪਾਸ ਦੀ ਲਾਜ਼ਮੀ ਯੋਗਤਾ ਦੀ ਸ਼ਰਤ ਹਟਾ ਦਿੱਤੀ ਗਈ ਹੈ। ਨੋਟਿਸ ਦੇ ਮੁਤਾਬਕ ਗਰੀਬ ਵਰਗ ਦੇ ਲੋਕਾਂ ਦਾ ਪੇਸ਼ਾ ਵੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਇਸ ਨਾਲ ਉਨ੍ਹਾਂ ਲੋਕਾਂ ਨੂੰ ਲਾਭ ਹੋਵੇਗਾ, ਜੋ 8ਵੀਂ ਪਾਸ ਨਾ ਹੋਣ ਕਾਰਨ ਲਾਇਸੈਂਸ ਰੀਨਿਊ ਨਹੀਂ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਅਜਿਹੇ ਲੋਕ, ਜੋ 8ਵੀਂ ਪਾਸ ਨਹੀਂ ਹਨ ਤੇ ਲਾਇਸੈਂਸ ਬਣਵਾਉਣਾ ਚਾਹੁੰਦੇ ਹਨ, ਵੀ ਲਾਇਸੈਂਸ ਬਣਵਾ ਸਕਦੇ ਹਨ। ਮੰਤਰਾਲੇ ਦਾ ਕਹਿਣਾ ਹੈ ਕਿ ਇਸ ਬਦਲਾਅ ਨਾਲ ਦੇਸ਼ 'ਚ 22 ਲੱਖ ਡਰਾਈਵਰਾਂ ਦੀ ਕਮੀ ਪੂਰੀ ਕੀਤੀ ਜਾ ਸਕੇਗੀ ਤੇ ਵੱਡੀ ਗਿਣਤੀ ਵਿੱਚ ਘੱਟ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੋਜ਼ਗਾਰ ਮਿਲਗਾ। ਇਸ ਨਿਯਮ ਵਿੱਚ ਬਦਲਾਅ ਨਾਲ ਮੰਤਰਾਲਾ ਨੇ ਕਿਹਾ ਹੈ ਕਿ ਸੜਕ ਸੁਰੱਖਿਆ ਦੇ ਨਿਯਮਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਘੱਟ ਪੜ੍ਹੇ-ਲਿਖੇ ਲੋਕਾਂ ਨੂੰ ਟਰੇਨਿੰਗ ਜ਼ਰੀਏ ਸੜਕ ਸੁਰੱਖਿਆ ਦੇ ਨਿਯਮ ਦੱਸੇ ਜਾਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ