Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਬਰਗਾੜੀ ਕੇਸ ਵਿੱਚ ਦੋ ਸੀਨੀਅਰ ਪੁਲਸ ਅਫਸਰਾਂ ਨੂੰ ਹਾਈ ਕੋਰਟ ਤੋਂ ਰਾਹਤ

October 09, 2018 08:22 AM

ਚੰਡੀਗੜ੍ਹ, 8 ਅਕਤੂਬਰ, (ਪੋਸਟ ਬਿਊਰੋ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਫਾਜ਼ਿਲਕਾ ਦੇ ਸਾਬਕਾ ਐਸ ਐਸ ਪੀ ਬਿਕਰਮਜੀਤ ਸਿੰਘ ਅਤੇ ਇਕ ਹੋਰ ਪੁਲੀਸ ਅਫਸਰ ਪ੍ਰਦੀਪ ਸਿੰਘ ਨੂੰ ਛੋਟ ਦਿੰਦਿਆਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ `ਤੇ ਕਾਰਵਾਈ ਕਰਨ ਉੱਤੇ ਹਾਲ ਦੀ ਘੜੀ ਰੋਕ ਲਾ ਦਿੱਤੀ ਹੈ।
ਵਰਨਣ ਯੋਗ ਹੈ ਕਿ ਬਰਗਾੜੀ ਦੇ ਬੇਅਦਬੀ ਕਾਂਡ ਦੀ ਜਾਂਚ ਲਈ ਬਣੇ ਜਸਟਿਸ ਰਣਜੀਤ ਸਿੰਘ ਜਾਂਚ ਕਮਿਸ਼ਨ ਵੱਲੋਂ ਦੋ ਸਾਬਕਾ ਐਸ ਐਸ ਪੀ ਅਤੇ ਸਾਬਕਾ ਐਸ ਐਚ ਓ ਦੇ ਖ਼ਿਲਾਫ਼ ਸਿਫ਼ਾਰਸ਼ ਕਰਨ ਪਿੱਛੋਂ ਹਾਈ ਕੋਰਟ ਨੇ ਉਨ੍ਹਾਂ ਨੂੰ ਪਹਿਲਾਂ ਹੀ ਕੁਝ ਰਾਹਤ ਦੇ ਦਿੱਤੀ ਸੀ। ਜਸਟਿਸ ਰਾਕੇਸ਼ ਕੁਮਾਰ ਜੈਨ ਨੇ ਪੰਜਾਬ ਸਰਕਾਰ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਇਨ੍ਹਾਂ ਦੋਵਾਂ ਦੀਆਂ ਪਟੀਸ਼ਨਾਂ ਦੇ ਨਾਲ ਸਾਬਕਾ ਐਸ ਐਸ ਪੀ ਚਰਨਜੀਤ ਸਿੰਘ ਅਤੇ ਰਘਬੀਰ ਸਿੰਘ ਸੰਧੂ ਤੇ ਬਾਜਾਖਾਨਾ ਥਾਣੇ ਦੇ ਓਦੋਂ ਦੇ ਮੁਖੀ ਅਮਰਜੀਤ ਸਿੰਘ ਵੱਲੋਂ ਪਹਿਲਾਂ ਦਾਖ਼ਲ ਪਟੀਸ਼ਨਾਂ `ਤੇ ਇਕੱਠਿਆਂ 11 ਅਕਤੂਬਰ ਨੂੰ ਸੁਣਵਾਈ ਹੋਵੇਗੀ। ਪੰਜਾਬ ਸਰਕਾਰ ਵੱਲੋਂ ਅੰਤਰਿਮ ਹੁਕਮਾਂ ਤੋਂ ਰੋਕ ਹਟਾਉਣ ਦੀ ਅਰਜ਼ੀ `ਤੇ ਵੀ ਓਦੋਂ ਸੁਣਵਾਈ ਹੋਵੇਗੀ।
ਅੱਜ ਜਦੋਂ ਸੁਣਵਾਈ ਲਈ ਪਟੀਸ਼ਨਾਂ ਪੇਸ਼ ਹੋਈਆਂ ਤਾਂ ਸੀਨੀਅਰ ਵਕੀਲ ਅਕਸ਼ੇ ਭਾਨ ਤੇ ਸੰਤ ਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਨੂੰ ਜਾਂਚ ਕਮਿਸ਼ਨ ਐਕਟ ਦੀ ਧਾਰਾ 8-ਬੀ ਹੇਠ ਨੋਟਿਸ ਜਾਰੀ ਹੋਇਆ ਸੀ। ਇਸ ਤੋਂ ਸਾਫ ਹੈ ਕਿ ਉਸ ਨੂੰ ਕਮਿਸ਼ਨ ਕੋਲ ਪੇਸ਼ ਹੋ ਕੇ ਆਪਣੇ ਬਚਾਅ ਦੇ ਸਬੂਤ ਦੇਣ ਦਾ ਪੂਰਾ ਮੌਕਾ ਦਿੱਤਾ ਜਾਵੇ। ਦੋਵਾਂ ਨੇ ਕਿਹਾ ਕਿ ਇਹ ਨੋਟਿਸ ਸਿਰਫ ਰਸਮੀ ਸੀ ਤੇ ਗਵਾਹਾਂ ਦੇ ਖ਼ਿਲਾਫ਼ ਮਿਲੇ ਸਬੂਤ ਉਸ ਨੂੰ ਦਿੱਤੇ ਜਾਣੇ ਸਨ। ਪ੍ਰਦੀਪ ਸਿੰਘ ਦੇ ਵਕੀਲ ਗੌਰਵ ਚੋਪੜਾ ਨੇ ਕਿਹਾ ਕਿ ਜਸਟਿਸ ਜ਼ੋਰਾ ਸਿੰਘ ਦੀ ਅਗਵਾਈ ਹੇਠ ਬਣੇ ਪਹਿਲੇ ਕਮਿਸ਼ਨ ਦਾ ਬਦਲ ਦੂਸਰਾ ਕਮਿਸ਼ਨ ਨਹੀਂ ਹੋ ਸਕਦਾ। ਪਿਛਲੀ ਸੁਣਵਾਈ ਮੌਕੇ ਐਡਵੋਕੇਟ ਜਨਰਲ ਪੰਜਾਬ ਅਤੁਲ ਨੰਦਾ ਨੇ ਇਸ ਕੇਸ ਦੇ ਅੰਤਰਿਮ ਹੁਕਮਾਂ ਤੋਂ ਰੋਕ ਹਟਾਉਣ ਦੀ ਮੰਗ ਕਰਦਿਆਂ ਕਿਹਾ ਸੀ ਕਿ ਇਸ ਨਾਲ ਕਾਰਵਾਈ `ਚ ਖੜੋਤ ਆ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਮੰਨੀ ਨਹੀਂ ਜਾ ਸਕਦੀ ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦਾ ਘੇਰਾ ਵੱਡਾ ਸੀ ਤੇ ਇਸ ਵਿੱਚ ਭਗਵਦ ਗੀਤਾ ਅਤੇ ਕੁਰਾਨ ਸ਼ਰੀਫ਼ ਦੀਆਂ ਬੇਅਦਬੀ ਦੇ ਕੇਸ ਸ਼ਾਮਲ ਸਨ। ਅਦਾਲਤ `ਚ ਇਹ ਵੀ ਕਿਹਾ ਗਿਆ ਕਿ ਚਰਨਜੀਤ ਸਿੰਘ ਤੇ ਅਮਰਜੀਤ ਸਿੰਘ ਨੂੰ ਧਾਰਾ 8ਬੀ ਹੇਠ ਉਨ੍ਹਾਂ ਦੇ ਅਧਿਕਾਰਾਂ ਬਾਰੇ ਦੱਸਿਆ ਸੀ ਅਤੇ ਚਰਨਜੀਤ ਸਿੰਘ ਨੇ ਬਿਆਨ `ਤੇ ਦਸਖ਼ਤ ਵੀ ਕੀਤੇ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ