Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਡੋਨਾਲਡ ਟਰੰਪ ਨੇ ਫਲੋਰੀਡਾ ਵਿੱਚ ਵੱਡੀ ਰੈਲੀ ਨਾਲ ਅਗਲੀ ਚੋਣ ਮੁਹਿੰਮ ਆਰੰਭੀ

June 20, 2019 08:52 AM

ਵਾਸ਼ਿੰਗਟਨ, 19 ਜੂਨ, (ਪੋਸਟ ਬਿਊਰੋ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਲ 2020 ਵਿੱਚ ਹੋ ਰਹੀਆਂ ਰਾਸ਼ਟਰਪਤੀ ਚੋਣਾਂ ਲਈ ਅੱਜ ਫਲੋਰੀਡਾ ਵਿੱਚ ਵੱਡੀ ਰੈਲੀ ਕਰ ਕੇ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਔਰਲੈਂਡੋ ਸ਼ਹਿਰ ਵਿੱਚ ਇਸ ਰੈਲੀ ਵਿੱਚ ਜੁੜੀ ਹਜ਼ਾਰਾਂ ਦੀ ਭੀੜ ਸਾਹਮਣੇ 73 ਸਾਲਾ ਡੋਨਾਲਡ ਟਰੰਪ ਨੇ ‘ਕੀਪ ਅਮਰੀਕਾ ਗ੍ਰੇਟ` ਯਾਨੀ ਅਮਰੀਕਾ ਨੂੰ ਮਹਾਨ ਬਣਾਈ ਰੱਖਣ ਦਾ ਨਾਅਰਾ ਦਿੱਤਾ ਅਤੇ ਆਪਣੇ ਪੁਰਾਣੇ ਜਾਣੇ ਜਾਂਦੇ ਅੰਦਾਜ਼ ਵਿੱਚ ਕਿਹਾ ਕਿ ਅਗਲੇ ਸਾਲ ਦੀ ਚੋਣ ਉਨ੍ਹਾਂ ਲੋਕਾਂ ਦਾ ਫ਼ੈਸਲਾ ਕਰੇਗੀ, ਜਿਨ੍ਹਾਂ ਨੇ ਗ਼ੈਰ-ਅਮਰੀਕੀਆਂ ਵਾਂਗ ਵਿਹਾਰ ਕੀਤਾ ਤੇ ਸਾਡੇ ਮਹਾਨ ਲੋਕਤੰਤਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਸੀ।
ਇਸ ਰੈਲੀ ਵਿੱਚ ਡੋਨਾਲਡ ਟਰੰਪ ਦੀ ਰਿਪਬਲਿਕਨ ਪਾਰਟੀ ਦੇ ਵਰਕਰਾਂ ਨੇ ‘ਮੇਕ ਅਮਰੀਕਾ ਗ੍ਰੇਟ ਅਗੇਨ` ਲਿਖੀ ਕੈਪ ਪਾਈ ਹੋਈ ਸੀ। ਟਰੰਪ ਨੇ ਇਸ ਮੌਕੇ ਆਪਣੇ ਰਾਜ ਦੀਆਂ ਪ੍ਰਾਪਤੀਆਂ ਦੱਸੀਆਂ। ਟੈਕਸ ਕਟੌਤੀ ਤੇ ਵਧਦੇ ਅਰਥਚਾਰੇ ਲਈ ਉਨ੍ਹਾਂ ਨੇ ਆਪਣੀ ਸਰਕਾਰ ਦੀ ਪਿੱਠ ਠੋਕੀ, ਪਰ ਦੂਸਰੀ ਵਾਰੀ ਰਾਜ ਕਰਨ ਲਈ ਉਨ੍ਹਾਂ ਕਿਸੇ ਨਵੇਂ ਏਜੰਡੇ ਜਾਂ ਨੀਤੀ ਦਾ ਜ਼ਿਕਰ ਨਹੀਂ ਕੀਤਾ। ਟਰੰਪ ਨੇ ਵਿਰੋਧੀ ਡੈਮੋਕ੍ਰੇਟਿਕ ਪਾਰਟੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਵਿਰੋਧੀ ਧਿਰ ਸਾਡੇ ਦੇਸ਼ ਦੀਆਂ ਕਦਰਾਂ-ਕੀਮਤਾਂ ਨੂੰ ਨਫ਼ਰਤ ਕਰਦੀ ਹੈ। ਉਨ੍ਹਾਂ ਨੇ ਸਾਬਕਾ ਉਪ ਰਾਸ਼ਟਰਪਤੀ ਤੇ ਇਸ ਚੋਣ ਵਿੱਚ ਡੈਮੋਕ੍ਰੇਟਿਕ ਪਾਰਟੀ ਤੋਂ ਰਾਸ਼ਟਰਪਤੀ ਉਮੀਦਵਾਰ ਬਣਨ ਵਾਲੀ ਦੌੜ ਵਿੱਚ ਸ਼ਾਮਲ ਜੋ ਬਿਡੇਨ ਦਾ ਮਜ਼ਾਕ ਉਡਾਇਆ। ਟਰੰਪ ਨੇ ਰੂਸ ਨਾਲ ਸਾਂਝ ਦੇ ਸੰਬੰਧ ਵਿੱਚ ਆਪਣੇ ਖ਼ਿਲਾਫ਼ ਹੋਈ ਜਾਂਚ ਦੀ ਆਲੋਚਨਾ ਵੀ ਕੀਤੀ ਤੇ ਕਿਹਾ ਕਿ ਵਿਸ਼ੇਸ਼ ਕੌਂਸਲਰ ਰਾਬਰਟ ਮੂਲਰ ਅਤੇ ਉਨ੍ਹਾਂ ਨਾਲ ਮਿਲੇ ਹੋਏ ਡੈਮੋਕ੍ਰੇਟ ਜ਼ਬਰਦਸਤੀ ਮੈਨੂੰ ਫਸਾਉਣਾ ਚਾਹੁੰਦੇ ਸਨ, ਪਰ ਜਾਂਚ ਪਿੱਛੋਂ ਉਨ੍ਹਾਂ ਨੂੰ ਮੈਨੂੰ ਦੋਸ਼ਮੁਕਤ ਐਲਾਨਣਾ ਪਿਆ ਸੀ। ਸਾਲ 2016 ਦੀ ਚੋਣ ਵਾਂਗ ਇਸ ਵਾਰ ਵੀ ਨਾਜਾਇਜ਼ ਗ਼ੈਰ-ਪਰਵਾਸੀ ਲੋਕ ਟਰੰਪ ਦੀ ਚੋਣ ਮੁਹਿੰਮ ਦਾ ਪ੍ਰਮੁੱਖ ਮੁੱਦਾ ਬਣਨ ਵਾਲੇ ਹਨ। ਇਸ ਰੈਲੀ ਵਿੱਚ ਟਰੰਪ ਨੇ ਮੈਕਸੀਕੋ ਤੋਂ ਆਉਂਦੇ ਨਾਜਾਇਜ਼ ਪਰਵਾਸੀ ਲੋਕਾਂ ਨੂੰ ਅਮਰੀਕਾ ਦੀ ਸਭ ਤੋਂ ਵੱਡੀ ਸਮੱਸਿਆ ਦੱਸਿਆ ਅਤੇ ਇਸ ਨੂੰ ਹੱਲਾਸ਼ੇਰੀ ਦੇਣ ਕਾਰਨਟਰੰਪ ਨੇ ਡੈਮੋਕ੍ਰੇਟਾਂ ਦੀ ਆਲੋਚਨਾ ਕੀਤੀ ਤੇ ਕਿਹਾ ਕਿ ਉਹ ਮੈਕਸੀਕੋ ਸਰਹੱਦ ਉੱਤੇ ਕੰਧ ਨਹੀਂ ਬਣਨ ਦੇ ਰਹੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ