Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਥਾਣਿਆਂ ਵਿੱਚ ਦਲਿਤਾਂ ਨੂੰ ਹਾਲੇ ਵੀ ਇਨਸਾਫ ਨਹੀਂ ਮਿਲ ਰਿਹਾ

June 20, 2019 09:01 AM

ਚੰਡੀਗੜ੍ਹ, 19 ਜੂਨ (ਪੋਸਟ ਬਿਊਰੋ)- ਪੰਜਾਬ ਦੇ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਪੁਲਸ ਦੇ ਮੁਖੀ (ਡੀ ਜੀ ਪੀ) ਦਿਨਕਰ ਗੁਪਤਾ ਨੂੰ ਕਿਹਾ ਹੈ ਕਿ ਥਾਣਾ ਪੱਧਰ ਉੱਤੇ ਦਲਿਤਾਂ ਵੱਲੋਂ ਕੀਤੀਆਂ ਜਾਂਦੀਆਂ ਸ਼ਿਕਾਇਤਾਂ ਉੱਤੇ ਪੁਲਸ ਵੱਲੋਂ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਲਈ ਥਾਣਿਆਂ ਵਿਚਲੇ ਅਮਲੇ ਨੂੰ ਐਸ ਸੀ/ ਐਸ ਟੀ ਐਕਟ ਸਬੰਧੀ ਜਾਣਕਾਰੀ ਅਤੇ ਜਾਗਰੂਕ ਕਰਨ ਲਈ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇ।
ਮਿਲੀ ਜਾਣਕਾਰੀ ਅਨੁਸਾਰ ਇਸ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਕੱਲ੍ਹ ਇਥੇ ਸਮੀਖਿਆ ਮੀਟਿੰਗ ਦੌਰਾਨ ਪੁਲਸ ਮੁਖੀ ਨੂੰ ਦੱਸਿਆ ਕਿ ਬਹੁਤ ਸਾਰੀਆਂ ਸ਼ਿਕਾਇਤਾਂ ਉੱਤੇ ਸਾਲ 2016 ਤੋਂ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਇਹ ਵੀ ਦੱਸਿਆ ਕਿ ਜਦੋਂ ਕੋਈ ਦਲਿਤ ਥਾਣੇ ਵਿੱਚ ਸ਼ਿਕਾਇਤ ਕਰਨ ਲਈ ਜਾਂਦਾ ਹੈ ਤਾਂ ਇਸ ਉੱਤੇ ਕੋਈ ਕਾਰਵਾਈ ਨਹੀਂ ਹੁੰਦੀ, ਸਗੋਂ ਪੀੜਤ ਦਲਿਤ ਦੇ ਖਿਲਾਫ ਕੇਸ ਦਰਜ ਕਰ ਦਿੱਤਾ ਜਾਂਦਾ ਹੈ। ਕਮਿਸ਼ਨ ਵੱਲੋਂ ਪੁਲਸ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਵੇਲੇ ਹਦਾਇਤ ਕੀਤੀ ਗਈ ਕਿ 2016 ਤੱਕ ਦੇ ਐਸ ਸੀ /ਐਸ ਟੀ ਐਕਟ ਦੇ ਨਾਲ ਸਬੰਧਤ ਕੇਸਾਂ ਦੀ ਕਾਰਵਾਈ ਅਗਲੇ ਤਿੰਨ ਮਹੀਨਿਆਂ ਵਿੱਚ ਮੁਕੰਮਲ ਕੀਤੀ ਜਾਵੇ। ਇਸੇ ਤਰ੍ਹਾਂ 2017 ਤੱਕ ਦੇ ਕੇਸਾਂ ਦੀ ਜਾਂਚ ਛੇ ਮਹੀਨਿਆਂ ਵਿੱਚ ਮੁਕੰਮਲ ਕੀਤੀ ਜਾਵੇ।
ਡੀ ਜੀ ਪੀ ਦਿਨਕਰ ਗੁਪਤਾ ਨੇ ਕਮਿਸ਼ਨ ਨੂੰ ਭਰੋਸਾ ਦਿੱਤਾ ਕਿ ਕਮਿਸ਼ਨ ਦੀ ਹਦਾਇਤਾਂ ਲਾਗੂ ਕਰਨ ਦੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਮੀਟਿੰਗ ਮੌਕੇ ਆਸ਼ੀਰਵਾਦ ਸਕੀਮ, ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦਾ ਵੀ ਮੁਲਾਂਕਣ ਕੀਤਾ ਗਿਆ ਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬੀਤੇ ਪੰਜ ਸਾਲਾਂ ਦੀ ਇਨ੍ਹਾਂ ਦੋਵੇਂ ਸਕੀਮਾਂ ਦੀ ਰਿਪੋਰਟ ਇਕ ਹਫਤੇ ਵਿੱਚ ਪੇਸ਼ ਕਰਨ। ਇਸ ਮੌਕੇ ਗੈਰ ਸਰਕਾਰੀ ਮੈਂਬਰ ਗਿਆਨ ਚੰਦ ਦੀਵਾਲੀ ਨੇ ਐਸ ਸੀ/ ਐਸ ਟੀ ਲੋਕਾਂ ਲਈ ਸਰਕਾਰੀ ਸਕੀਮਾਂ ਦੇ ਲਾਭ ਲਈ ਆਮਦਨ ਹੱਦ 2.50 ਲੱਖ ਤੋਂ ਜਨਰਲ ਵਰਗ ਦੇ ਬਰਾਬਰ ਵਧਾ ਕੇ ਅੱਠ ਲੱਖ ਕਰਨ ਤੇ ਕਿਸਾਨ ਕਰਜ਼ ਮੁਆਫੀ ਵਾਂਗ ਐਸ ਸੀ/ ਐਸ ਟੀ ਲੋਕਾਂ ਵੱਲੋਂ ਲਏ ਕਰਜ਼ ਮੁਆਫੀ ਦੀ ਹੱਦ 20 ਹਜ਼ਾਰ ਤੋਂ ਵਧਾ ਕੇ ਇਕ ਲੱਖ ਕਰਨ ਦੇ ਦੋ ਮਤੇ ਪੇਸ਼ ਕੀਤੇ, ਜਿਨ੍ਹਾਂ ਨੂੰ ਪ੍ਰਵਾਨ ਕਰ ਲਿਆ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ