Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਹਸਪਤਾਲ ਉੱਤੇ ਛਾਪੇ ਦੌਰਾਨ ਗਰਭਪਾਤ ਕਰਦੇ ਇਕ ਡਾਕਟਰ ਤੇ ਦਲਾਲ ਗ੍ਰਿਫਤਾਰ

June 20, 2019 09:04 AM

ਬਟਾਲਾ, 19 ਜੂਨ (ਪੋਸਟ ਬਿਊਰੋ)- ਸਥਾਨਕ ਅਲੀਵਾਲ ਰੋਡ 'ਤੇ ਇਕ ਨਿੱਜੀ ਹਸਪਤਾਲ ਵਿੱਚ ਚੰਡੀਗੜ੍ਹ ਤੋਂ ਆਈ ਸਿਹਤ ਵਿਭਾਗ ਦੀ ਵਿਸ਼ੇਸ਼ ਟੀਮ ਨੇ ਛਾਪਾ ਮਾਰ ਕੇ ਗੈਰ ਕਾਨੂੰਨੀ ਤਰੀਕੇ ਨਾਲ ਗਰਭਪਾਤ ਕਰਦੇ ਹਸਪਤਾਲ ਦੇ ਡਾਕਟਰ ਅਤੇ ਇਕ ਦਲਾਲ ਨੂੰ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਛਾਪਾ ਮਾਰਨ ਵਾਲੀ ਟੀਮ ਵਿੱਚ ਸਪੀਡ ਨੈਟਵਰਕ ਦੇ ਡਾਇਰੈਕਟਰ ਰਮੇਸ਼ ਦੱਤ, ਡਾ. ਰਜਿੰਦਰ ਭਾਸਕਰ, ਸਿਵਲ ਸਰਜਨ ਗੁਰਦਾਸਪੁਰ ਡਾ. ਕ੍ਰਿਸ਼ਨ ਚੰਦ ਅਤੇ ਐਸ ਐਮ ਓ ਬਟਾਲਾ ਡਾ. ਸੰਜੀਵ ਭੱਲਾ ਸ਼ਾਮਲ ਸਨ। ਸਪੀਡ ਨੈਟਵਰਕ ਦੇ ਡਾਇਰੈਕਟਰ ਰਮੇਸ਼ ਦੱਤ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਹਸਪਤਾਲ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਗਰਭਪਾਤ ਕਰਨ ਸਬੰਧੀ ਪਿਛਲੇ ਲੰਬੇ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਅਤੇ ਉਨ੍ਹਾਂ ਦੀ ਟੀਮ ਵੱਲੋਂ ਪਿਛਲੇ ਇਕ ਮਹੀਨੇ ਤੋਂ ਇਸ ਹਸਪਤਾਲ ਦੀ ਨਿਗਰਾਨੀ ਕਰ ਰਹੀ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਦੋ ਔਰਤ ਗਾਹਕ ਤਿਆਰ ਕਰਕੇ ਉਨ੍ਹਾਂ ਨੂੰ ਗਰਭਪਾਤ ਕਰਵਾਉਣ ਲਈ ਹਸਪਤਾਲ ਭੇਜਿਆ ਅਤੇ ਮੌਕੇ ਤੋਂ ਡਾ. ਐਮ ਪੀ ਸਿੰਘ ਅਤੇ ਦਲਾਲ ਸੁਖਦੇਵ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਟੀਮ ਨੇ ਦੋ ਮਸ਼ੀਨਾਂ ਅਤੇ 48 ਹਜ਼ਾਰ ਸੱਤ ਸੌ ਰੁਪਏ ਬਰਾਮਦ ਕੀਤੇ ਹਨ। ਟੀਮ ਨੇ ਦੋ ਅਲਟਾਸਾਊਂਡ ਮਸ਼ੀਨਾਂ ਸੀਲ ਕਰ ਦਿੱਤੀਆਂ। ਥਾਣਾ ਸਿਵਲ ਲਾਈਨਜ਼ ਦੇ ਮੁਖੀ ਮੁਖਤਿਆਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਕੇਸ ਦਰਜ ਕਰ ਲਿਆ ਹੈ। ਕੁਝ ਮਹੀਨੇ ਪਹਿਲਾਂ ਇਸੇ ਟੀਮ ਨੇ ਬਟਾਲਾ ਦੇ ਤਿੰਨ ਹਸਪਤਾਲਾਂ ਨੂੰ ਗੈਰਕਾਨੂੰਨੀ ਤੌਰ 'ਤੇ ਲਿੰਗ ਜਾਂਚ ਕਰਨ ਦੇ ਦੋਸ਼ਾਂ ਤਹਿਤ ਸੀਲ ਕੀਤਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ