Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਭਾਰਤ ਦੀ ਬ੍ਰਹਮੋਸ ਮਿਜ਼ਾਈਲ ਦਾ ਇੰਜੀਨੀਅਰ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ

October 09, 2018 08:24 AM

ਲਖਨਊ, 8 ਅਕਤੂਬਰ, (ਪੋਸਟ ਬਿਊਰੋ)- ਨਾਗਪੁਰ ਵਿਚਲੇ ਬ੍ਰਹਮੋਸ ਮਿਜ਼ਾਈਲ ਯੂਨਿਟ ਦੇ ਇੱਕ ਸੀਨੀਅਰ ਸਿਸਟਮ ਇੰਜੀਨੀਅਰ ਨਿਸ਼ਾਂਤ ਅਗਰਵਾਲ ਨੂੰ ਜਾਸੂਸੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਸੋਮਵਾਰ ਨੂੰ ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਪੁਲਿਸ ਦੇ ਅੱਤਵਾਦ ਰੋਕੂ ਦਸਤੇ (ਏ ਟੀ ਐੱਸ) ਨੇ ਨਿਸ਼ਾਂਤ ਨੂੰ ਨਾਗਪੁਰ ਵਿੱਚ ਬ੍ਰਹਮੋਸ ਮਿਜ਼ਾਈਲ ਵਾਲੇ ਵਰਧਾ ਰੋਡ ਦੇ ਕੰਪਲੈਕਸ ਤੋਂ ਫੜਿਆ ਹੈ। ਉਸ ਦੇ ਲੈਪਟਾਪ ਤੋਂ ਕਈ ਗੁਪਤ ਦਸਤਾਵੇਜ਼ ਮਿਲੇ ਹਨ।
ਮਿਲੀ ਜਾਣਕਾਰੀ ਅਨੁਸਾਰ ਏ ਟੀ ਐੱਸ ਨੂੰ ਸ਼ੱਕ ਹੈ ਕਿ ਕਰੀਬ ਦੋ ਸਾਲ ਪਹਿਲਾਂ ਹਨੀ-ਟਰੈਪ ਦਾ ਸ਼ਿਕਾਰ ਬਣੇ ਨਿਸ਼ਾਂਤ ਨੇ ਗੁਪਤ ਸੂਚਨਾਵਾਂ ਪਾਕਿਸਤਾਨ ਅਤੇ ਅਮਰੀਕਾ ਦੀਆਂ ਖ਼ੁਫ਼ੀਆ ਏਜੰਸੀਆਂ ਨਾਲ ਸਾਂਝੀਆਂ ਕੀਤੀਆਂ ਹਨ। ਉਹ ਪਾਕਿਸਤਾਨ ਦੇ ਦੋ ਫ਼ਰਜ਼ੀ ਫੇਸਬੁੱਕ ਆਈ ਡੀ ਦੇ ਸੰਪਰਕ ਵਿੱਚ ਸੀ। ਕਾਨਪੁਰ ਅਤੇ ਆਗਰੇ `ਚ ਫੌਜੀ ਟਿਕਾਣਿਆਂ ਨਾਲ ਜੁੜੇ ਹੋਏ ਦੋ ਵਿਅਕਤੀਆਂ ਬਾਰੇ ਵੀ ਜਾਂਚ ਚੱਲ ਰਹੀ ਹੈ। ਸੂਤਰਾਂ ਮੁਤਾਬਕ ਕਾਨਪੁਰ `ਚ ਜਿਨ੍ਹਾਂ ਬਾਰੇ ਜਾਂਚ ਚੱਲ ਰਹੀ ਹੈ, ਉਨ੍ਹਾਂ ਵਿੱਚ ਇਕ ਮਹਿਲਾ ਅਧਿਕਾਰੀ ਵੀ ਹੈ। ਪਤਾ ਲੱਗਾ ਹੈ ਕਿ ਖੁਫੀਆ ਟੀਮ ਐਤਵਾਰ ਰਾਤ ਤੋਂ ਨਿਸ਼ਾਂਤ `ਤੇ ਨਜ਼ਰ ਰੱਖ ਰਹੀ ਸੀ ਤੇ ਸੋਮਵਾਰ ਗ੍ਰਿਫ਼ਤਾਰ ਕਰ ਲਿਆ। ਉਹ ਉੱਤਰਾਖੰਡ ਦੇ ਰੁੜਕੀ ਦਾ ਵਾਸੀ ਅਤੇ ਪਿਛਲੇ ਪੰਜ ਸਾਲ ਤੋਂ ਡੀ ਆਰ ਡੀ ਓ ਦੀ ਨਾਗਪੁਰ ਯੂਨਿਟ ਵਿੱਚ ਕੰਮ ਕਰ ਰਿਹਾ ਹੈ। ਏ ਟੀ ਐੱਸ ਟੀਮ ਜਾਂਚ ਲਈ ਨਿਸ਼ਾਂਤ ਨੂੰ ਉਸ ਦੇ ਘਰ ਲੈ ਗਈ। ਉੱਤਰ ਪ੍ਰਦੇਸ਼ ਏ ਟੀ ਐੱਸ ਦੇ ਆਈ ਜੀ ਅਸੀਮ ਅਰੁਣ ਨੇ ਦੱਸਿਆ ਕਿ ਨਿਸ਼ਾਂਤ ਦੇ ਕੰਪਿਊਟਰ ਤੋਂ ਸੰਵੇਦਨਸ਼ੀਲ ਸੂਚਨਾਵਾਂ ਪਤਾ ਲੱਗੀਆਂ ਅਤੇ ਫੇਸਬੁੱਕ ਉਤੇ ਪਾਕਿਸਤਾਨੀ ਲੋਕਾਂ ਨਾਲ ਗੱਲਬਾਤ ਕਰਨ ਦੇ ਵੀ ਸਬੂਤ ਮਿਲੇ ਹਨ।
ਵਰਨਣ ਯੋਗ ਹੈ ਕਿ ਦੁਨੀਆ ਦੀ ਸਭ ਤੋਂ ਤੇਜ਼ ਸੁਪਰਸੋਨਿਕ ਕਰੂਜ਼ ਮਿਜ਼ਾਈਲ ਬ੍ਰਹਮੋਸ ਏਅਰੋਸਪੇਸ ਭਾਰਤ ਦੇ ਡੀ ਆਰ ਡੀ ਓ ਅਤੇ ਰੂਸ ਦੇ ਐੱਨ ਪੀ ਓ ਐੱਮ ਦਾ ਸਾਂਝਾ ਯੂਨਿਟ ਹੈ। ਬ੍ਰਹਮੋਸ ਦੁਨੀਆ ਦੀ ਸਭ ਤੋਂ ਤੇਜ਼ ਸੁਪਰਸੋਨਿਕ ਕਰੂਜ਼ ਮਿਜ਼ਾਈਲ ਹੈ। ਇਹ ਆਵਾਜ਼ ਦੀ ਰਫ਼ਤਾਰ ਤੋਂ ਕਰੀਬ ਤਿੰਨ ਗੁਣਾ ਰਫ਼ਤਾਰ ਨਾਲ ਹਮਲਾ ਕਰ ਸਕਦੀ ਹੈ। ਇਸ ਨੂੰ ਪਣਡੁੱਬੀ ਨਾਲ, ਪਾਣੀ ਦੇ ਜਹਾਜ਼ ਨਾਲ, ਜਹਾਜ਼ ਤੋਂ ਜਾਂ ਜ਼ਮੀਨ ਤੋਂ ਛੱਡਿਆ ਜਾ ਸਕਦਾ ਹੈ। ਇਹ ਘੱਟ ਉੱਚਾਈ `ਤੇ ਤੇਜ਼ੀ ਨਾਲ ਉਡਾਣ ਭਰਦੀ ਅਤੇ ਰਡਾਰ ਦੀ ਪਕੜ `ਚ ਆਉਣ ਤੋਂ ਬਚ ਜਾਂਦੀ ਹੈ। ਇਹ ਮਿਜ਼ਾਈਲ ਜ਼ਮੀਨ ਹੇਠਾਂ ਬੰਕਰਾਂ ਅਤੇ ਸਮੁੰਦਰ ਦੇ ਉੱਪਰ ਉੱਡਦੇ ਜਹਾਜ਼ਾਂ ਨੂੰ ਦੂਰੋਂ ਨਿਸ਼ਾਨਾ ਬਣਾ ਸਕਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ