Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਟਰੰਪ ਨਾਲ ਮੁਲਾਕਾਤ ਦੌਰਾਨ ਟਰੇਡ ਤੇ ਚੀਨ ਦਾ ਮੁੱਦਾ ਜ਼ਰੂਰ ਉਠਾਉਣਗੇ ਟਰੂਡੋ

June 20, 2019 06:24 PM

ਵਾਸ਼ਿੰਗਟਨ, 20 ਜੂਨ (ਪੋਸਟ ਬਿਊਰੋ) : ਜਸਟਿਨ ਟਰੂਡੋ ਅੱਜ ਇੱਕ ਵਾਰੀ ਫਿਰ ਵਾe੍ਹੀਟ ਹਾਊਸ ਪਹੁੰਚ ਚੁੱਕੇ ਹਨ। ਟਰੂਡੋ ਦਾ ਇਹ ਅਮਰੀਕਾ ਦੌਰਾ ਨਾ ਸਿਰਫ ਨੌਰਥ ਅਮਰੀਕਾ ਟਰੇਡ ਲਈ ਹੀ ਚੰਗਾ ਸਿੱਧ ਹੋਵੇਗਾ ਸਗੋਂ ਇਹ ਚੀਨ ਨਾਲ ਕੈਨੇਡਾ ਦੇ ਗੰਧਲੇ ਪੈ ਚੁੱਕੇ ਸਬੰਧਾਂ ਲਈ ਵੀ ਕਾਰਗਰ ਸਿੱਧ ਹੋ ਸਕਦਾ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਟਰੂਡੋ, ਜੋ ਕਿ ਇਸ ਸਾਲ ਦੇ ਅੰਤ ਵਿੱਚ ਚੋਣਾਂ ਦਾ ਸਾਹਮਣਾ ਕਰਨ ਜਾ ਰਹੇ ਹਨ, ਲਈ ਵੀ ਲਾਹੇਵੰਦ ਹੋ ਸਕਦਾ ਹੈ। 
ਪਿਛਲੇ ਸਾਲ ਕਿਊਬਿਕ ਵਿੱਚ ਜੀ-7 ਸਿਖਰ ਵਾਰਤਾ ਦੌਰਾਨ ਪ੍ਰਧਾਨ ਮੰਤਰੀ ਟਰੂਡੋ ਤੇ ਰਾਸ਼ਟਰਪਤੀ ਡੌਨਲਡ ਟਰੰਪ ਦਰਮਿਆਨ ਪੈਦਾ ਹੋਏ ਤਣਾਅ ਦੇ ਖ਼ਤਮ ਹੋਣ ਨਾਲ ਸੱਤਾਧਾਰੀ ਲਿਬਰਲਾਂ ਨੂੰ ਇਸ ਸਾਲ ਦੇ ਅੰਤ ਵਿੱਚ ਹੋਣ ਜਾ ਰਹੀਆਂ ਫੈਡਰਲ ਚੋਣਾਂ ਵਿੱਚ ਯਕੀਨਨ ਫਾਇਦਾ ਹੋਵੇਗਾ। 2016 ਵਿੱਚ ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਟਰੂਡੋ ਦੀ ਇਹ ਤੀਸਰੀ ਓਵਲ ਆਫਿਸ ਮੀਟਿੰਗ ਹੈ। ਇਹ ਮੁੱਖ ਤੌਰ ਉੱਤੇ ਨਵੀਂ ਨੌਰਥ ਅਮੈਰੀਕਨ ਟਰੇਡ ਡੀਲ ਨੂੰ ਲੈ ਕੇ ਕੀਤੀ ਜਾ ਰਹੀ ਹੈ। 
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਅਮਰੀਕੀ ਅਧਿਕਾਰੀਆਂ ਦੇ ਕਹਿਣ ਉੱਤੇ ਚੀਨ ਦੀ ਹਾਈ ਟੈਕ ਐਗਜ਼ੈਕਟਿਵ ਮੈਂਗ ਵਾਨਜ਼ੋਊ ਦੀ ਕੈਨੇਡਾ ਵੱਲੋਂ ਕੀਤੀ ਗਈ ਗ੍ਰਿਫਤਾਰੀ ਤੋਂ ਬਾਅਦ ਚੀਨ ਵਿੱਚ ਗ੍ਰਿਫਤਾਰ ਕੀਤੇ ਗਏ ਦੋ ਕੈਨੇਡੀਅਨਾਂ ਮਾਈਕਲ ਕੋਵਰਿਗ ਤੇ ਮਾਈਕਲ ਸਪੇਵਰ ਦੀ ਰਿਹਾਈ ਲਈ ਟਰੂਡੋ ਇਸ ਮੀਟਿੰਗ ਦਰਮਿਆਨ ਟਰੰਪ ਨਾਲ ਗੱਲ ਕਰਨਗੇ। ਟਰੂਡੋ ਨੂੰ ਇਸ ਗੱਲ ਦੀ ਪੂਰੀ ਆਸ ਹੈ ਕਿ ਜਦੋਂ ਅਗਲੇ ਹਫਤੇ ਜਾਪਾਨ ਵਿੱਚ ਹੋਣ ਜਾ ਰਹੀ ਜੀ 20 ਸਿਖਰ ਵਾਰਤਾ ਦੌਰਾਨ ਟਰੰਪ ਚੀਨ ਦੇ ਰਾਸ਼ਟਰਪਤੀ ਜ਼ੀ ਜ਼ਿਨਪਿੰਗ ਨਾਲ ਮੁਲਾਕਾਤ ਕਰਨਗੇ ਤਾਂ ਉਹ ਕੋਵਰਿਗ ਤੇ ਸਪੇਵਰ ਦੀ ਰਿਹਾਈ ਲਈ ਉਨ੍ਹਾਂ ਉੱਤੇ ਦਬਾਅ ਪਾਉਣਗੇ। 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ