Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਫੋਰਡ ਆਪਣੇ ਕੈਬਨਿਟ ਵਿੱਚ ਅੱਜ ਕਰਨਗੇ ਫੇਰਬਦਲ

June 20, 2019 06:27 PM

ਟੋਰਾਂਟੋ, 20 ਜੂਨ (ਪੋਸਟ ਬਿਊਰੋ) : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਅੱਜ ਆਪਣੇ ਕੈਬਨਿਟ ਵਿੱਚ ਫੇਰਬਦਲ ਕਰਨਗੇ। ਬਹੁਗਿਣਤੀ ਸਰਕਾਰ ਕਾਇਮ ਕਰਨ ਤੋਂ ਇੱਕ ਸਾਲ ਬਾਅਦ ਫੋਰਡ ਵੱਲੋਂ ਆਪਣੇ ਪ੍ਰੋਗਰੈਸਿਵ ਕੰਜ਼ਰਵੇਟਿਵ ਕੈਬਨਿਟ ਵਿੱਚ ਇਹ ਤਬਦੀਲੀ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਤਰ੍ਹਾਂ ਦੀ ਫੇਰਬਦਲ ਬਾਰੇ ਜਦੋਂ ਪਿੱਛੇ ਜਿਹੇ ਫੋਰਡ ਤੋਂ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਆਖਿਆ ਕਿ ਉਨ੍ਹਾਂ ਵਰਗੀ ਬਿਹਤਰੀਨ ਕੈਬਨਿਟ ਇਸ ਪ੍ਰੋਵਿੰਸ ਨੇ ਪਹਿਲਾਂ ਕਦੇ ਵੀ ਨਹੀਂ ਵੇਖੀ ਹੋਵੇਗੀ। ਉਨ੍ਹਾਂ ਅੱਗੇ ਆਖਿਆ ਕਿ ਉਨ੍ਹਾਂ ਦੇ ਸਾਰੇ ਮੰਤਰੀ ਹੀ ਐਨੇ ਹੁਨਰਮੰਦ ਤੇ ਤਜਰਬੇਕਾਰ ਹਨ ਕਿ ਉਨ੍ਹਾਂ ਦਾ ਕੋਈ ਵੀ ਮੰਤਰੀ ਕੋਈ ਵੀ ਅਹੁਦਾ ਸਾਂਭ ਸਕਦਾ ਹੈ। 
ਮਾਹਿਰਾਂ ਦਾ ਕਹਿਣਾ ਹੈ ਕਿ ਇਹ ਤਬਦੀਲੀ ਇਸ ਲਈ ਵੀ ਕੀਤੀ ਜਾ ਰਹੀ ਹੈ ਕਿਉਂਕਿ ਫੋਰਡ ਪੋਲਜ਼ ਵਿੱਚ ਪਿੱਛੇ ਚੱਲ ਰਹੇ ਹਨ। ਕਈਆਂ ਦਾ ਤਾਂ ਕਹਿਣਾ ਹੈ ਕਿ ਉਨ੍ਹਾਂ ਦੀ ਗੈਰਹਰਮਨਪਿਆਰਤਾ ਕਾਰਨ ਅਕਤੂਬਰ ਵਿੱਚ ਹੋਣ ਜਾ ਰਹੀਆਂ ਫੈਡਰਲ ਚੋਣਾਂ ਵਿੱਚ ਫੈਡਰਲ ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਨੂੰ ਖਮਿਆਜਾ ਭੁਗਤਣਾ ਪੈ ਸਕਦਾ ਹੈ। 
ਇੱਥੇ ਦੱਸਣਾ ਬਣਦਾ ਹੈ ਕਿ ਓਨਟਾਰੀਓ ਦੇ ਚੁਣੇ ਹੋਏ ਨੁਮਾਇੰਦੇ ਗਰਮੀਆਂ ਦੀਆਂ ਲੰਮੀਆਂ ਛੁੱਟੀਆਂ ਉੱਤੇ ਗਏ ਹੋਏ ਹਨ। ਇਸ ਨਾਲ ਫੇਰਬਦਲ ਤੋਂ ਬਾਅਦ ਮਿਲਣ ਵਾਲੇ ਨਵੇਂ ਅਹੁਦਿਆਂ ਉੱਤੇ ਕੰਮ ਕਰਕੇ ਆਪਣੇ ਜੌਹਰ ਵਿਖਾਉਣ ਦਾ ਕੈਬਨਿਟ ਮੰਤਰੀਆਂ ਕੋਲ ਸੁਨਹਿਰਾ ਮੌਕਾ ਹੋਵੇਗਾ। ਫੋਰਡ ਨੇ ਆਖਰੀ ਵਾਰੀ ਨਵੰਬਰ ਵਿੱਚ ਆਪਣੀ ਕੈਬਨਿਟ ਵਿੱਚ ਫੇਰਬਦਲ ਕੀਤਾ ਸੀ। ਉਸ ਸਮੇਂ ਨਸੇæ ਦੀ ਲਤ ਦੇ ਇਲਾਜ ਨਾਲ ਜੂਝ ਰਹੇ ਜਿੰਮ ਵਿਲਸਨ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ