Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਪੰਜਾਬ ਦਾ ਵਫ਼ਦ ਮੇਘਾਲਿਆ ਦੇ ਗ੍ਰਹਿ ਮੰਤਰੀ ਨਾਲ ਮਿਲਿਆ

June 20, 2019 07:14 PM
ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਵਫ਼ਦ ਵੀਰਵਾਰ ਨੂੰ ਸ਼ਿਲੌਂਗ ਵਿੱਚ ਮੇਘਾਲਿਆ ਦੇ ਗ੍ਰਹਿ ਮੰਤਰੀ ਜੇਮਜ਼ ਕੇ ਸੰਗਮਾ ਨਾਲ ਮੀਟਿੰਗ ਦੌਰਾਨ।

*ਸਿੱਖਾਂ ਦਾ ਮਸਲਾ ਛੇਤੀ ਹੱਲ ਕਰਨ ਦੀ ਅਪੀਲ

ਸ਼ਿਲੌਂਗ (ਮੇਘਾਲਿਆ), 20 ਜੂਨ (ਪੋਸਟ ਬਿਊਰੋ)- ਉੱਤਰ-ਪੂਰਬੀ ਸੂਬੇ ਦੇ ਦੌਰੇ ਦੇ ਦੂਜੇ ਦਿਨ ਪੰਜਾਬ ਦੇ ਉੱਚ ਪੱਧਰੀ ਵਫ਼ਦ ਨੇ ਅੱਜ ਸਵੇਰੇ ਮੇਘਾਲਿਆ ਦੇ ਗ੍ਰਹਿ ਮੰਤਰੀ ਜੇਮਜ਼ ਕੇ ਸੰਗਮਾ ਨਾਲ ਮੁਲਾਕਾਤ ਕਰ ਕੇ ਉਨਾਂ ਨੂੰ ਇਸ ਚਿਰੋਕਣੇ ਮਸਲੇ ਦਾ ਛੇਤੀ ਤੇ ਸੁਖਾਵਾਂ ਹੱਲ ਕੱਢਣ ਦੀ ਅਪੀਲ ਕੀਤੀ। ਵਫ਼ਦ ਨੇ ਮੇਘਾਲਿਆ ਸਰਕਾਰ ਵੱਲੋਂ ਇਸ ਮੁੱਦੇ 'ਤੇ ਗਠਿਤ ਉੱਚ ਤਾਕਤੀ ਕਮੇਟੀ ਨੂੰ ਵੀ ਅਪੀਲ ਕੀਤੀ ਕਿ ਕਿਸੇ ਸਿੱਟੇ 'ਤੇ ਪਹੁੰਚਣ ਤੋਂ ਪਹਿਲਾਂ ਸਿੱਖ ਪਰਿਵਾਰਾਂ ਦੀਆਂ ਸਾਰੀਆਂ ਚਿੰਤਾਵਾਂ ਨੂੰ ਵੀ ਵਿਚਾਰਿਆ ਜਾਵੇ।


ਇਹ ਵਫ਼ਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭੇਜਿਆ ਗਿਆ ਹੈ ਤਾਂ ਕਿ ਸ਼ਿਲੌਂਗ 'ਚ ਵਸਦੇ ਸਿੱਖਾਂ ਨੂੰ ਧਮਕੀਆਂ ਦੇਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਜ਼ਮੀਨੀ ਸਥਿਤੀ ਦਾ ਪਤਾ ਲਾਇਆ ਜਾ ਸਕੇ। ਵਫ਼ਦ ਨੇ ਗ੍ਰਹਿ ਮੰਤਰੀ ਨੂੰ ਸ਼ਿਲੌਂਗ ਦੇ ਪੰਜਾਬੀ ਲੇਨ ਏਰੀਏ ਵਿੱਚ ਦਹਾਕਿਆਂ ਤੋਂ ਰਹਿ ਰਹੇ ਸੈਂਕੜੇ ਸਿੱਖ ਪਰਿਵਾਰਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨਾਂ ਨੇ ਮਹਿਸੂਸ ਕੀਤਾ ਕਿ ਮੇਘਾਲਿਆ ਸਰਕਾਰ ਨੂੰ ਭਾਈਚਾਰੇ ਵਿੱਚ ਵਿਸ਼ਵਾਸ ਕਾਇਮ ਰੱਖਣ ਲਈ ਇਸ ਪਾਸੇ ਵੱਲ ਹੋਰ ਕਦਮ ਚੁੱਕੇ ਜਾਣੇ ਚਾਹੀਦੇ ਹਨ।ਸ਼ਿਲੌਂਗ ਮਿਊਂਸਪਲ ਬੋਰਡ ਵਲੋਂ ਉੱਥੇ ਵਸਦੇ ਸਿੱਖਾਂ ਨੂੰ ਜਾਰੀ ਕੀਤੇ ਨੋਟਿਸ ਦੇ ਮੁੱਦੇ 'ਤੇ ਵਫ਼ਦ ਨੇ ਗ੍ਰਹਿ ਮੰਤਰੀ ਨੂੰ ਘੱਟ ਗਿਣਤੀ ਭਾਈਚਾਰੇ ਦੇ ਮਨਾਂ ਵਿੱਚੋਂ ਕਿਸੇ ਕਿਸਮ ਦੇ ਖਦਸ਼ਿਆਂ ਨੂੰ ਦੂਰ ਕਰਨ ਦੀ ਅਪੀਲ ਕੀਤੀ। ਵਫ਼ਦ ਨੇ ਕਿਹਾ ਕਿ ਉੱਥੇ ਵਸਦੇ ਸਿੱਖਾਂ ਨੂੰ ਕੱਢਣ ਲਈ ਸਥਾਨਕ ਅਥਾਰਟੀ ਵੱਲੋਂ ਕੀਤੀ ਜਾਣ ਵਾਲੀ ਕੋਈ ਵੀ ਆਪਹੁਦਰੀ ਕਾਰਵਾਈ ਸਿੱਖ ਭਾਈਚਾਰੇ ਦੀ ਆਜ਼ਾਦੀ ਅਤੇ ਕਿਤੇ ਵੀ ਜਾ ਵਸਣ ਦੇ ਅਧਿਕਾਰ ਦਾ ਹਨਨ ਹੋਵੇਗਾ।
ਮੇਘਾਲਿਆ ਸਰਕਾਰ ਵੱਲੋਂ ਸਥਿਤੀ ਨਾਲ ਨਜਿੱਠਣ ਲਈ ਕੀਤੇ ਯਤਨਾਂ 'ਤੇ ਤਸੱਲੀ ਜ਼ਾਹਰ ਕਰਦਿਆਂ ਵਫ਼ਦ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ ਜਿਨਾਂ ਨੇ ਸੰਕਟ ਨੂੰ ਟਾਲਣ ਲਈ ਸਰਗਰਮ ਕੋਸ਼ਿਸ਼ਾਂ ਕੀਤੀਆਂ। ਇਸ ਦੇ ਨਾਲ ਹੀ ਵਫ਼ਦ ਨੇ ਕੁਝ ਗਰੁੱਪਾਂ ਵੱਲੋਂ ਹੋਰ ਮੁਸ਼ਕਲਾਂ ਖੜੀਆਂ ਕਰਨ ਲਈ ਕੀਤੀਆਂ ਜਾਣ ਵਾਲੀਆਂ ਕੋਸ਼ਿਸ਼ਾਂ ਵਿਰੁੱਧ ਪਹਿਰਾ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਵਫ਼ਦ ਦੇ ਮੁਖੀ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੇਘਾਲਿਆ ਦੇ ਗ੍ਰਹਿ ਮੰਤਰੀ ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਥੋਂ ਦੇ ਮੁੱਖ ਮੰਤਰੀ ਕੋਨਾਰਡ ਸੰਗਮਾ ਨੂੰ ਲਿਖਿਆ ਪੱਤਰ ਵੀ ਸੌਂਪਿਆ। ਗ੍ਰਹਿ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਮੇਘਾਲਿਆ ਵਿੱਚ ਸਿੱਖਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਯਤਨ ਕੀਤਾ ਜਾਵੇਗਾ। ਉਨਾਂ ਵਫ਼ਦ ਨੂੰ ਇਹ ਵੀ ਵਿਸ਼ਵਾਸ ਦਵਾਇਆ ਕਿ ਉੱਪ ਮੁੱਖ ਮੰਤਰੀ ਦੀ ਅਗਵਾਈ ਵਿੱਚ ਕਾਇਮ ਕੀਤੀ ਉੱਚ ਤਾਕਤੀ ਕਮੇਟੀ ਵੱਲੋਂ ਇਸ ਮੁੱਦੇ ਨਾਲ ਜੁੜੇ ਹਰ ਪਹਿਲੂ ਨੂੰ ਵਿਚਾਰਿਆ ਜਾ ਰਿਹਾ ਹੈ ਅਤੇ ਕੋਈ ਵੀ ਅੰਤਿਮ ਫੈਸਲਾ ਸਿਰਫ਼ ਇਸ ਉੱਪਰ ਹੀ ਮੁਨੱਸਰ ਹੋਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ