Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਕਮਲ ਨਾਥ ਖ਼ਿਲਾਫ ਸਿਟ ਖੋਲ੍ਹੇਗੀ ਦੁਬਾਰਾ ਜਾਂਚ

June 20, 2019 07:26 PM

*ਅਕਾਲੀ ਦਲ ਵਲੋਂ ਕਮਲ ਨਾਥ ਖਿਲਾਫ ਗਵਾਹੀਆਂ ਮਗਰੋਂ ਗਿਰਫਤਾਰੀ ਦੀ ਮੰਗ

ਚੰਡੀਗੜ੍ਹ, 20 ਜੂਨ (ਪੋਸਟ ਬਿਊਰੋ)- ਦਿੱਲੀ ਅੰਦਰ 1984 ਵਿਚ ਸਿੱਖਾਂ ਦੇ ਸਮੂਹਿਕ ਕਤਲੇਆਮ ਸੰਬੰਧੀ ਤਾਜ਼ਾ ਸਬੂਤਾਂ ਦੀ ਜਾਂਚ ਕਰਨ ਲਈ ਬਣਾਈ ਵਿਸੇਥਸ਼ ਜਾਂਚ ਟੀਮ (ਸਿਟ) ਨੇ ਅੱਜ ਸ਼੍ਰੋਮਣੀ ਅਕਾਲੀ ਦਲ ਨੰੂ ਜਾਣਕਾਰੀ ਦਿੱਤੀ ਹੈ ਕਿ ਇਸ ਵੱਲੋਂ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਅੰਦਰ ਪੈਂਦੇ ਇਲਾਕੇ ਵਿਚ 1984 ਕਤਲੇਆਮ ਦੌਰਾਨ ਹੋਈ ਉਸ ਹਿੰਸਾ ਦੀ ਜਾਂਚ ਦੁਬਾਰਾ ਖੋਲ੍ਹੀ ਜਾਵੇਗੀ, ਜਿਸ ਬਾਰੇ ਗਵਾਹਾਂ ਦਾ ਇਹ ਕਹਿਣਾ ਹੈ ਕਿ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਕਮਲ ਨਾਥ ਇਸ ਇਲਾਕੇ ਵਿਚ ਭੜਕੀ ਹੋਈ ਭੀੜ ਦੀ ਅਗਵਾਈ ਕਰ ਰਿਹਾ ਸੀ।
ਇਸ ਬਾਰੇ ਖੁਲਾਸਾ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਸ ਸੰਬੰਧੀ ਅਕਾਲੀ ਦਲ ਦਾ ਇੱਕ ਵਫ਼ਦ ਸਿਟ ਚੇਅਰਮੈਨ ਅਨੁਰਾਗ ਨੰੂ ਮਿਲ ਕੇ ਉਹਨਾਂ ਨੰੂ ਗਵਾਹਾਂ ਦੇ ਨਾਂ ਅਤੇ ਗਵਾਹੀਆਂ ਸੌਂਪ ਚੁੱਕਿਆ ਹੈ। ਉਹਨਾਂ ਕਿਹਾ ਕਿ ਸਿਟ ਅਧਿਕਾਰੀਆਂ ਨੇ ਸਾਨੰੂ ਭਰੋਸਾ ਦਿਵਾਇਆ ਹੈ ਕਿ ਇਸ ਵੱਲੋਂ ਢੁੱਕਵੇਂ ਸਮੇਂ ਉੱਤੇ ਨਾਮੀ ਪੱਤਰਕਾਰਾਂ ਸੰਜੇ ਸੂਰੀ ਅਤੇ ਮੁਖਤਿਆਰ ਸਿੰਘ ਸਮੇਤ ਸਾਰੇ ਚਸ਼ਮਦੀਦ ਗਵਾਹਾਂ ਦੇ ਬਿਆਨ ਕਲਮਬੰਦ ਕੀਤੇ ਜਾਣਗੇ। ਉਹਨਾਂ ਕਿਹਾ ਕਿ ਸਾਨੰੂ ਇਹ ਵੀ ਭਰੋਸਾ ਦਿਵਾਇਆ ਗਿਆ ਹੈ ਕਿ ਇਹ ਕੇਸ ਨਾਲ ਜੁੜੇ ਬਾਕੀ ਗਵਾਹਾਂ ਦੀਆਂ ਗਵਾਹੀਆਂ ਲੈਣ ਲਈ ਉਹਨਾਂ ਤਕ ਵੀ ਪਹੰੁਚ ਕੀਤੀ ਜਾਵੇਗੀ। ਉਹਨਾਂ ਕਿਹਾ ਕਿ 1984 ਵਿਚ ਸਿੱਖਾਂ ਖ਼ਿਥਲਾਫ ਹੋਈ ਸਮੂਹਿਕ ਹਿੰਸਾ ਦੇ ਸੰਬੰਧ ਵਿਚ ਪਾਰਲੀਮੈਂਟ ਪੁਲਿਸ ਸਟੇਸ਼ਨ ਵਿਖੇ ਦਰਜ ਕੀਤੀ ਗਈ ਐਫਆਈਆਰ ਨੰਬਰ 601/84 ਸੰਬੰਧੀ 5 ਵਿਅਕਤੀਆਂ ਨੰੂ ਬਰੀ ਕੀਤਾ ਜਾ ਚੁੱਕਿਆ ਹੈ।
ਡੀਐਸਜੀਐਮਸੀ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਉਤੇ ਸਿਟ ਨੰੂ ਮਿਲੇ ਅਕਾਲੀ ਵਫ਼ਦ ਨੰੂ ਜਾਂਚ ਟੀਮ ਨੇ ਦੱਸਿਆ ਹੈ ਕਿ ਗ੍ਰਹਿ ਮੰਤਰਾਲੇ ਵੱਲੋਂ ਵੀ ਜਾਂਚ ਟੀਮ ਨੰੂ ਨਵੇਂ ਸਾਹਮਣੇ ਆਏ ਸਬੂਤਾਂ ਦੀ ਮੁੜ ਜਾਂਚ ਲਈ ਕਿਹਾ ਜਾ ਚੁੱਕਿਆ ਹੈ। ਜਿਸ ਤੋਂ ਬਾਅਦ ਸਿਟ ਨੇ ਅਕਾਲੀ ਦਲ ਨੰੂ ਇਸ ਕੇਸ ਨਾਲ ਜੁੜੇ ਹੋਰ ਸਬੂਤ ਦੇਣ ਲਈ ਆਖਿਆ ਹੈ। ਅਕਾਲੀ ਵਫ਼ਦ ਨੇ ਸਿੱਖਾਂ ਦਾ ਕਤਲੇਆਮ ਕਰਨ ਅਤੇ ਗੁਰਦੁਆਰਾ ਰਕਾਬਗੰਜ ਨੰੂ ਅੱਗ ਲਾਉਣ ਵਾਲੀ ਹਿੰਸਕ ਭੀੜ ਦੀ ਅਗਵਾਈ ਕਰਨ ਸੰਬੰਧੀ ਕਮਲ ਨਾਥ ਦੀ ਭੂਮਿਕਾ ਬਾਰੇ ਸਾਰੇ ਦਸਤਾਵੇਜ਼ ਸਿਟ ਨੰੂ ਸੌਂਪ ਦਿੱਤੇ ਹਨ।
ਸਰਦਾਰ ਸਿਰਸਾ ਨੇ ਕਿਹਾ ਕਿ ਇਸ ਤਾਜ਼ਾ ਘਟਨਾਕ੍ਰਮ ਮਗਰੋਂ ਅਕਾਲੀ ਦਲ ਨੰੂ ਉਮੀਦ ਹੈ ਕਿ 1984 ਵਿਚ ਸਿੱਖਾਂ ਦੇ ਕਤਲੇਆਮ ਵਿਚ ਨਿਭਾਈ ਭੂਮਿਕਾ ਲਈ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਨੰੂ ਤਿੰਨ ਮਹੀਨਿਆਂ ਦੇ ਅੰਦਰ ਗਿਰਫ਼ਤਾਰ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਸਿਟ ਕੋਲ ਮੰਗ ਪੱਤਰ ਦੇ ਕੇ ਗਵਾਹਾਂ ਦੇ ਬਿਆਨ ਕਲਮਬੰਦ ਕਰਨ ਦੀ ਬੇਨਤੀ ਕਰ ਚੁੱਕੇ ਹਾਂ। ਅਸੀਂ ਇਹ ਵੀ ਅਪੀਲ ਕੀਤੀ ਹੈ ਕਿ ਕਮਲ ਨਾਥ ਦਾ ਨਾਂ ਐਫਆਈਆਰ 601/84 ਵਿਚ ਸ਼ਾਮਿਲ ਕੀਤਾ ਜਾਵੇ ਅਤੇ ਇਸ ਕੇਸ ਵਿਚ ਕਾਂਗਰਸੀ ਆਗੂ ਦੀ ਗਿਰਫ਼ਤਾਰੀ ਦੀ ਵੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਅਸੀਂ ਇਸ ਗੱਲ 1ੇੁੱਤੇ ਜ਼ੋਰ ਦਿੱਤਾ ਹੈ ਕਿ ਕਮਲ ਨਾਥ ਨੰੂ ਗਿਰਫ਼ਤਾਰ ਕਰਨਾ ਬਹੁਤ ਜਰੂਰੀ ਹੈ, ਨਹੀਂ ਤਾਂ ਉਹ ਇਸ ਕੇਸ ਦੇ ਗਵਾਹਾਂ ਉੱਤੇ ਦਬਾਅ ਪਾਏਗਾ। ਅਕਾਲੀ ਦਲ ਵਫ਼ਦ ਦੇ ਬਾਕੀ ਮੈਂਬਰਾਂ ਵਿਚ ਸਰਦਾਰ ਕੁਲਵੰਤ ਸਿੰਘ ਬਾਹਟ, ਹਰਮੀਤ ਸਿੰਘ ਕਾਲਕਾ ਅਤੇ ਜਗਦੀਪ ਸਿੰਘ ਕਾਹਲੋਂ ਵੀ ਸ਼ਾਮਿਲ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ