Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਪੰਜਾਬ ਸਰਕਾਰ ਨੇ ਬੀਤੇ ਇੱਕ ਵਰ੍ਹੇ ਦੌਰਾਨ 2 ਕਰੋੜ ਤੋਂ ਵੱਧ ਬੂਟੇ ਮੁਫ਼ਤ ਵੰਡੇ: ਧਰਮਸੋਤ

June 20, 2019 07:39 PM

*550ਵੇਂ ਪ੍ਰਕਾਸ਼ ਉਤਸਵ ਸਬੰਧੀ 75 ਲੱਖ ਬੂਟੇ ਲਗਾਉਣ ਦਾ ਕੰਮ ਜਾਰੀ 

ਚੰਡੀਗੜ੍ਹ, 20 ਜੂਨ (ਪੋਸਟ ਬਿਊਰੋ)- ਪੰਜਾਬ ਸਰਕਾਰ ਵਲੋਂ ਬੀਤੇੇ ਵਰ੍ਹੇ 5 ਜੂਨ ਨੂੰ ਸ਼ੁਰੂ ਕੀਤੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਹੁਣ ਤੱਕ ਇੱਕ ਵਰ੍ਹੇ ਦੌਰਾਨ 2 ਕਰੋੜ ਤੋਂ ਵੱਧ ਵੱਖ-ਵੱਖ ਬੂਟੇ ਲੋਕਾਂ ਨੂੰ ਮੁਫ਼ਤ ਵੰਡੇ ਜਾ ਚੁੱਕੇ ਹਨ ਤਾਂ ਜੋ ਪੰਜਾਬ ’ਚ ਵਾਤਾਵਰਣ ਨੂੰ ਸਾਫ਼ ਤੇ ਸ਼ੁੱਧ ਰੱਖਿਆ ਜਾ ਸਕੇ।ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਸਾਫ਼ ਤੇ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।ਉਨ੍ਹਾਂ ਕਿਹਾ ਕਿ ਹੁਣ ਤੱਕ ਵੱਖ-ਵੱਖ ਮੁਹਿਮਾਂ ਤਹਿਤ 2 ਕਰੋੜ ਤੋਂ ਵੱਧ ਬੂਟੇ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਵੰਡੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 1.3 ਕਰੋੜ ਬੂਟੇ ਲਗਾ ਕੇ 10 ਹਜ਼ਾਰ ਹੈਕਟੇਅਰ ਰਕਬਾ ਜੰਗਲਾਤ ਹੇਠ ਲਿਆਂਦਾ ਗਿਆ ਹੈ, ਜਦਕਿ ‘ਘਰ-ਘਰ ਹਰਿਆਲੀ ਸਕੀਮ’ ਤਹਿਤ ਲਗਭੱਗ 68 ਲੱਖ ਬੂਟੇ ਲੋਕਾਂ ਨੂੰ ਮੁਫ਼ਤ ਵੰਡੇ ਜਾ ਚੁੱਕੇ ਹਨ, ਜੋ ਲੋਕਾਂ ਵੱਲੋਂ ਆਪੋ-ਆਪਣੀਆਂ ਪਸੰਦ ਦੀਆਂ ਥਾਂਵਾਂ ’ਤੇ ਲਗਾਏ ਜਾ ਚੁੱਕੇ ਹਨ।
ਧਰਮਸੋਤ ਨੇ ਦੱਸਿਆ ਕਿ ਇਨ੍ਹਾਂ (68 ਲੱਖ ਬੂਟੇ) ਵਿੱਚੋਂ 18 ਲੱਖ ਤੋਂ ਜ਼ਿਆਦਾ ਬੂਟੇ ਆਨਲਾਈਨ ਮੋੋਬਾਇਲ ਐਪਲੀਕੇਸ਼ਨ ‘ਆਈ ਹਰਿਆਲੀ’ ਰਾਹੀਂ ਵੰਡੇ ਗਏ ਹਨ। ਇਸ ਸਕੀਮ ਅਧੀਨ ਸੂਬੇ ਦੇ ਲੋਕਾਂ ਵੱਲੋਂ ਮੋਬਾਈਲ ਐਪ ਡਾਊਨ ਲੋਡ ਕਰਕੇ ਆਪਣੀ ਪਸੰਦ ਦੇ ਬੂਟੇ ਆਪਣੀ ਨੇੜਲੀ ਨਰਸਰੀ ਤੋਂ ਹਾਸਲ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਦੀ ਨਾਜਾਇਜ਼ ਕਬਜੇ ਹਟਾਉਣ ਦੀ ਮੁਹਿੰਮ ਤਹਿਤ ਹੁਣ ਤੱਕ 5000 ਏਕੜ ਜ਼ਮੀਨ ਤੋਂ ਗੈਰ ਕਾਨੂੰਨੀ ਕਬਜੇ ਹਟਾਏ ਗਏ ਹਨ ਅਤੇ ਸਬੰਧਤ ਜ਼ਮੀਨਾਂ ’ਤੇ ਪੌਦੇ ਲਗਾਉਣ ਦਾ ਕੰਮ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇੱਕ ਵਿਸ਼ੇਸ਼ ਸਕੀਮ ਤਹਿਤ ਗ਼ਰੀਬ ਲੋਕਾਂ ਨੂੰ ਸ਼ਬਜੀਆਂ ਦੇੇ ਲਗਭੱਗ 4 ਲੱਖ ਬੂਟੇ ਮੁਫ਼ਤ ਵੰਡੇ ਗਏ ਹਨ। ਇਸੇ ਤਰ੍ਹਾਂ ਕਲੋਨਲ ਹਾਈਟੈਕ ਨਰਸਰੀ ਕਾਦੀਆਂ ਅਤੇ ਲੁਧਿਆਣਾ ਤੋਂ ਕਿਸਾਨਾਂ ਨੂੰ ਲਗਭੱਗ 10 ਲੱਖ ਬੂਟੇ ਮੁਫਤ ਵੰਡੇ ਗਏ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ