Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਪਾਣੀ ਬਚਾਉਣ ਲਈ ਪਾਣੀ ਨੀਤੀ ਸਮੇਂ ਦੀ ਸਭ ਤੋਂ ਵੱਧ ਜ਼ਰੂਰਤ: ਅਮਨ ਅਰੋੜਾ

June 20, 2019 07:44 PM

ਚੰਡੀਗੜ੍ਹ 20 ਜੂਨ (ਪੋਸਟ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਲਈ ਠੋਸ ਪਾਣੀ ਨੀਤੀ (ਸਟੇਟ ਵਾਟਰ ਪਾਲਿਸੀ) ਬਣਾਉਣ ਅਤੇ ਅਮਲ ‘ਚ ਲਿਆਉਣ ਦੀ ਮੰਗ ਕੀਤੀ ਹੈ, ਤਾਂਕਿ ਦਿਨ ਪ੍ਰਤੀ ਦਿਨ ਗੰਭੀਰ ਹੁੰਦੇ ਜਾ ਰਹੇ ਪਾਣੀ ਦੇ ਸੰਕਟ ਨਾਲ ਸਮਾਂ ਰਹਿੰਦੇ ਨਿਪਟਿਆ ਜਾ ਸਕੇ।ਪਾਰਟੀ ਹੈਡਕੁਆਟਰ ਵਲੋਂ ਜਾਰੀ ਬਿਆਨ ਰਾਹੀਂ ਅਮਨ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁੱਕਰਵਾਰ 21 ਜੂਨ ਨੂੰ ਧਰਤੀ ਹੇਠਲੇ ਪਾਣੀ ਦੇ ਡਿਗ ਰਹੇ ਪੱਧਰ ਦੇ ਮੁੱਦੇ ‘ਤੇ ਵਿਚਾਰ ਕਰਨ ਲਈ ਸੱਦੀ ਗਈ ਬੈਠਕ ਦਾ ਸਵਾਗਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਬਹੁਤ ਹੀ ਦੇਰੀ ਨਾਲ ਦਰੁਸਤ ਦਿਸ਼ਾ ਵੱਲ ਧਿਆਨ ਦੇਣਾ ਸ਼ੁਰੂ ਕੀਤਾ ਹੈ।‘ਆਪ‘ ਵਿਧਾਇਕ ਨੇ ਕਿਹਾ ਕਿ ਕਿੰਨੀ ਮੰਦਭਾਗੀ ਗੱਲ ਹੈ ਕਿ ਖੇਤੀ ਪ੍ਰਧਾਨ ਅਤੇ ਦਰਿਆਵਾਂ ਦੀ ਇਸ ਸਰਜਮੀਂ ਲਈ ਪਿਛਲੇ 70 ਸਾਲਾਂ ‘ਚ ਕਿਸੇ ਵੀ ਸਰਕਾਰ ਨੇ ਨਾ ਖੇਤੀ ਨੀਤੀ ਅਤੇ ਨਾ ਹੀ ਪਾਣੀ ਬਾਰੇ ਕੋਈ ਨੀਤੀ ਬਣਾਈ, ਜਿਸ ਦਾ ਖ਼ਮਿਆਜ਼ਾ ਅੱਜ ਭੁਗਤਣਾ ਪੈ ਰਿਹਾ ਹੈ।
ਅਮਨ ਅਰੋੜਾ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਠੋਸ ਨੀਤੀ ਤਹਿਤ ਜਲ ਪ੍ਰਬੰਧਨ ਦੇ ਖੇਤਰ ‘ਚ ਇਜਰਾਇਲ ਸਮੇਤ ਵਿਸ਼ਵ ਪੱਧਰੀ ਤਕਨੀਕਾਂ ਲਈ ਵਿਸ਼ੇਸ਼ ਬਜਟ ਦਾ ਪ੍ਰਬੰਧ ਕਰਨਾ ਹੋਵੇਗਾ। ਅਰੋੜਾ ਨੇ ਕਿਹਾ ਕਿ ਇਹ ਪੰਜਾਬ ਲਈ ਸ਼ਰਮ ਵਾਲੀ ਗੱਲ ਹੈ ਕਿ ਪਿਛਲੇ 37 ਸਾਲਾਂ (1981-82 ਤੋਂ 2017-18 ਤੱਕ) ਪੰਜਾਬ ਦੇ ਪਾਣੀਆਂ ਤੇ ਸਿਆਸੀ ਰੋਟੀਆਂ ਸੇਕ ਕੇ ਕਈ-ਕਈ ਵਾਰ ਸਰਕਾਰਾਂ ਬਣਾਉਣ ਵਾਲੇ ਅਕਾਲੀ ਦਲ ਅਤੇ ਕਾਂਗਰਸ 1981 ਦੇ ਪੰਜਾਬ-ਵਿਰੋਧੀ ਪਾਣੀਆਂ ਦੇ ਸਮਝੌਤੇ ਮੁਤਾਬਿਕ ਵੀ ਆਪਣੇ ਉਪਲਬਧ ਹਿੱਸੇ ਦਾ ਪਾਣੀ ਵਰਤਣ ਵਿਚ ਨਾਕਾਮਯਾਬ ਰਹੇ ਹਨ। ਤੱਥ ਪੇਸ਼ ਕਰਦਿਆਂ ਉਨ੍ਹਾਂ ਕਿਹਾ ਕਿ ਉਦਾਹਰਨ ਦੇ ਤੌਰ ਤੇ ਸਤਲੁਜ ਦਰਿਆ ਵਿਚ ਪੰਜਾਬ ਦਾ ਹਿੱਸਾ 37 ਸਾਲਾਂ ਵਿਚ ਕੁੱਲ 245.62 ਬਣਦਾ ਸੀ ਜਿਸ ਦੇ ਮੁਕਾਬਲੇ ਪੰਜਾਬ ਸਿਰਫ਼ 227.67 ਹੀ ਸਿੰਚਾਈ ਲਈ ਵਰਤ ਸਕਿਆ ਜੋ ਕਿ ਬਣਦੇ ਉਪਲਬਧ ਹੱਕ ਨਾਲੋਂ 17.95 ਅਤੇ ਪੰਜਾਬ ਦੇ ਹਿੱਸੇ ਨਾਲੋਂ ਇਹ 8% ਘੱਟ ਹੈ। ਜਿਸ ਨਾਲ ਹਰ ਸਾਲ ਸਵਾ ਲੱਖ ਏਕੜ ਜ਼ਮੀਨ ਦੀ ਸਿੰਚਾਈ ਕੀਤੀ ਜਾ ਸਕਦੀ ਹੈ। ਇਸ ਦੇ ਉਲਟ ਹਰਿਆਣਾ ਪਿਛਲੇ 37 ਸਾਲਾਂ ਵਿਚ ਆਪਣੇ ਬਣਦੇ ਕੁੱਲ 132.19 ਹਿੱਸੇ ਦੇ ਮੁਕਾਬਲੇ 141.87 ਪਾਣੀ ਲਿਜਾ ਚੁੱਕਾ ਹੈ ਜੋ ਕਿ ਬਣਦੇ ਹਿੱਸੇ ਨਾਲੋਂ 8% ਜ਼ਿਆਦਾ ਹੈ। ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਤੇ ਤਿੱਖਾ ਸਿਆਸੀ ਹਮਲਾ ਬੋਲਦਿਆਂ ਕਿਹਾ ਕਿ ਇਹ ਇਹਨਾਂ ਦਿੱਗਜ ਨੇਤਾਵਾਂ ਦੀ ਪੰਜਾਬ ਪ੍ਰਤੀ ਸੰਵੇਦਨਹੀਨਤਾ ਅਤੇ ਨਾਲਾਇਕੀ ਦਰਸਾਉਂਦਾ ਹੈ ਕਿ ਪਾਣੀਆਂ ਦੇ ਨਾ ਉੱਤੇ ਲੋਕਾਂ ਨੂੰ ਲੜਾ ਕੇ, ਖ਼ੁਦ ਰਾਜਭਾਗ ਭੋਗ ਕੇ, ਸਮੇਂ-ਸਮੇਂ ਸਿਰ ਆਪਣੇ ਆਪ ਨੂੰ ‘ਪਾਣੀਆਂ ਦੇ ਰਾਖੇ‘ ਹੋਣ ਦਾ ਤਗਮਾ ਦੇਣ ਵਾਲੇ ਇਹਨਾਂ ਲੀਡਰਾਂ ਦੀਆ ਪੰਜਾਬ ਵਿਰੋਧੀ ਨੀਤੀਆਂ ਨੇ ਪੰਜਾਬ ਨੂੰ ਰੇਗਿਸਤਾਨ ਬਣਾਉਣ ਕੰਢੇ ਲਿਆ ਖੜ੍ਹਾ ਕੀਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ