Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਖਸ਼ੋਗੀ ਕਤਲ ਕਾਂਡ : ਸਾਊਦੀ ਅਰਬ ਦੇ ਪ੍ਰਿੰਸ ਵਿਰੁੱਧ ਸਬੂਤ ਯੂ ਐੱਨ ਨੂੰ ਪੱਕੇ ਜਾਪੇ

June 21, 2019 09:30 AM

ਜਿਨੇਵਾ, 20 ਜੂਨ (ਪੋਸਟ ਬਿਊਰੋ)- ਅਮਰੀਕੀ ਪੱਤਰਕਾਰ ਜਮਾਲ ਖਸ਼ੋਗੀ ਦੇ ਕਤਲ ਕੇਸ ਵਿੱਚ ਸਾਊਦੀ ਅਰਬ ਦੇ ਪ੍ਰਿੰਸ ਮੁਹੰਮਦ ਬਿਨ ਸਲਮਾਨ ਦੇ ਖਿਲਾਫ ਸਬੂਤ ਯੂ ਐੱਨ ਓ ਨੂੰ ਪੱਕੇ ਜਾਪਦੇ ਹਨ।
ਇਹ ਗੱਲ ਯੂ ਐੱਨ ਦੇ ਨਾਲ ਕੰਮ ਕਰਦੇ ਇੱਕ ਮਨੁੱਖੀ ਅਧਿਕਾਰ ਮਾਹਰ ਨੇ ਕਹੀ ਹੈ। ਇੱਕ ਜਾਂਚ ਦੇ ਨਤੀਜੇ ਦੇ ਆਧਾਰ ਉੱਤੇ ਉਨ੍ਹਾਂ ਨੇ ਮੁਹੰਮਦ ਬਿਨ ਸਲਮਾਨ ਦੀਆਂ ਵਿਦੇਸ਼ ਜਾਇਦਾਦਾਂ ਦੀ ਜ਼ਬਤ ਕਰਨ ਦੀ ਮੰਗ ਕੀਤੀ ਹੈ, ਪਰ ਸਾਊਦੀ ਅਰਬ ਨੇ ਇਸ ਜਾਂਚ ਰਿਪੋਰਟ ਨੂੰ ਆਧਾਰਹੀਣ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਇਸ ਕੇਸ ਦੇ ਦੋਸ਼ੀਆਂ 'ਤੇ ਮੁਕੱਦਮਾ ਚਲਾਇਆ ਜਾ ਰਿਹਾ ਹੈ। ਵਰਨਣ ਯੋਗ ਹੈ ਕਿ ਸਾਊਦੀ ਅਰਬ ਦੇ ਮੂਲ ਵਾਲੇ ਅਮਰੀਕੀ ਅਖਬਾਰ ਨਾਲ ਸੰਬੰਧਤ ਪੱਤਰਕਾਰ ਜਮਾਲ ਖਸ਼ੋਗੀ ਦੀ ਅਕਤੂਬਰ 2018 ਵਿੱਚ ਤਰੁਕੀ ਦੇ ਇਸਤਾਂਬੁਲ ਸ਼ਹਿਰ ਵਿੱਚ ਸਾਊਦੀ ਅਰਬ ਦੇ ਵਪਾਰਕ ਕੌਂਸਲੇਟ ਵਿੱਚ ਓਦੋਂ ਹੱਤਿਆ ਹੋਈ ਸੀ, ਜਦੋਂ ਉਹ ਆਪਣੇ ਵੀਜ਼ਾ ਦਸਤਾਵੇਜ਼ ਪੇਸ਼ ਕਰਨ ਲਈ ਗਿਆ ਸੀ। ਸਾਊਦੀ ਅਰਬ ਦੇ ਸਾਬਕਾ ਨਾਗਰਿਕ ਖਸ਼ੋਗੀ ਆਪਣੇ ਦੇਸ਼ ਦੀ ਸ਼ਾਹੀ ਸੱਤਾ ਦੇ ਤੌਰ-ਤਰੀਕਿਆਂ ਦੇ ਆਲੋਚਕ ਸਨ ਤੇ ਤੁਰਕੀ ਵਿੱਚ ਰਹਿ ਕੇ ਅਮਰੀਕੀ ਅਖਬਾਰ ਵਾਸ਼ਿੰਗਟਨ ਪੋਸਟ ਲਈ ਲੇਖ ਲਿਖਦੇ ਸਨ। ਇਸ ਕਾਰਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਪੱਤਰਕਾਰ ਖਸ਼ੋਗੀ ਨਾਲ ਨਾਰਾਜ਼ ਸਨ। ਅੰਤਰਰਾਸ਼ਟਰੀ ਦਬਾਅ ਵਿੱਚ ਸਾਊਦੀ ਅਰਬ ਨੇ ਕੇਸ ਦੀ ਜਾਂਚ ਕਰਵਾਈ, ਪਰ ਪ੍ਰਿੰਸ ਨੂੰ ਸ਼ੱਕ ਤੋਂ ਬਰੀ ਕਰ ਦਿੱਤਾ ਸੀ। ਸਾਊਦੀ ਅਰਬ ਦੀ ਜਾਂਚ ਵਿੱਚ 11 ਉੱਚ ਅਧਿਕਾਰੀਆਂ 'ਤੇ ਹੱਤਿਆ ਅਤੇ ਸਾਜ਼ਿਸ਼ ਰਚਣ ਦਾ ਮੁਕੱਦਮਾ ਦਰਜ ਕਰ ਕੇ ਬੰਦ ਕਮਰੇ ਵਿੱਚ ਸੁਣਵਾਈ ਚੱਲ ਰਹੀ ਹੈ। ਯੂ ਐੱਨ ਓ ਦੀ ਦੂਤ ਏਗਨੇਸ ਕਾਲਾਮਾਰਡ ਦੇ ਅਨੁਸਾਰ ਜੋ ਸਬੂਤ ਮਿਲੇ ਹਨ, ਉਨ੍ਹਾਂ ਤੋਂ ਸੰਕੇਤ ਮਿਲਦਹਾ ਹੈ ਕਿ ਖਸ਼ੋਗੀ ਹੱਤਿਆ ਕਾਂਡ ਵਿੱਚ ਪ੍ਰਿੰਸ ਦੀ ਸਿੱਧੀ ਭੂਮਿਕਾ ਸੀ, ਅਰਥਾਤ ਵਾਰਦਾਤ ਪ੍ਰਿੰਸ ਦੇ ਨਿਰਦੇਸ਼ 'ਤੇ ਕੀਤੀ ਗਈ ਸੀ।
ਵਰਨਣ ਯੋਗ ਹੈ ਕਿ ਕਾਲਾਮਾਰਡ ਆਜ਼ਾਦਾਨਾ ਤੌਰ 'ਤੇ ਕੰਮ ਕਰਨ ਵਾਲੀ ਮਨੁੱਖੀ ਅਧਿਕਾਰ ਮਾਹਰ ਹਨ। ਉਨ੍ਹਾਂ ਨੂੰ ਯੂ ਐੱਨ ਓ ਵੱਲੋਂ ਬੋਲਣ ਦਾ ਅਧਿਕਾਰ ਨਹੀਂ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ