Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਬ੍ਰਿਟੇਨ ਦੀ ਅਦਾਲਤ ਨੇ ਸਾਊਦੀ ਅਰਬ ਨੂੰ ਹਥਿਆਰ ਵੇਚਣੇ ਗ਼ੈਰ ਕਾਨੂੰਨੀ ਐਲਾਨੇ

June 21, 2019 09:31 AM

ਲੰਡਨ, 20 ਜੂਨ (ਪੋਸਟ ਬਿਊਰੋ)- ਬ੍ਰਿਟੇਨ ਵੱਲੋਂ ਯਮਨ ਵਿੱਚ ਵਰਤਣ ਲਈ ਸਾਊਦੀ ਅਰਬ ਨੂੰ ਹਥਿਆਰ ਵੇਚਣਾ ਗ਼ੈਰ ਕਾਨੂੰਨੀ ਕਰਾਰ ਦਿੱਤਾ ਗਿਆ ਹੈ। ਅੱਜ ਵੀਰਵਾਰ ਨੂੰ ਸਥਾਨਕ ਕੋਰਟ ਆਫ ਅਪੀਲ ਨੇ ਇਕ ਪਟੀਸ਼ਨ ਉੱਤੇ ਸੁਣਵਾਈ ਦੇ ਦੌਰਾਨ ਇਸ ਬਾਰੇ ਇਹ ਟਿੱਪਣੀ ਕੀਤੀ ਹੈ।
ਅਦਾਲਤ ਨੇ ਕਿਹਾ ਕਿ ਯਮਨ ਵਿਚ ਸਾਊਦੀ ਅਰਬ ਦੀ ਬੰਬਾਰੀ ਵਿਚ ਫ਼ੌਜੀ ਹਥਿਆਰਾਂ ਨਾਲ ਨਾਗਰਿਕਾਂ ਦੀ ਮੌਤ ਦਾ ਮੁਲੰਕਣ ਕਰਨ ਤੋਂ ਬ੍ਰਿਟੇਨ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਪੂਰੀ ਤਰ੍ਹਾਂ ਅਸਫਲ ਰਹੇ। ਇਸ ਲਈ ਅੰਤਰਰਾਸ਼ਟਰੀ ਮਨੁੱਖੀ ਕਾਨੂੰਨ ਦੀ ਉਲੰਘਣਾ ਦਾ ਮੁਲੰਕਣ ਕੀਤੇ ਬਿਨਾਂ ਮੰਤਰੀ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ਦਾ ਲਾਇਸੈਂਸ ਜਾਰੀ ਕਰਨ ਦਾ ਫ਼ੈਸਲਾ ਵਿਵੇਕਹੀਣ ਅਤੇ ਗ਼ੈਰ ਕਾਨੂੰਨੀ ਹੈ। ਕੋਰਟ ਆਫ ਅਪੀਲ ਦੇ ਮਾਸਟਰ ਆਫ ਰੋਲਸ ਸਰ ਟੈਰੇਂਸ ਐਥਰਟਨ ਨੇ ਕਿਹਾ ਕਿ ਸਰਕਾਰ ਨੇ ਇਹ ਪਤਾ ਲਾਉਣ ਦੀ ਲੋੜ ਨਹੀਂ ਸਮਝੀ ਕਿ ਸਾਊਦੀ ਅਰਬ ਨੇ ਪਹਿਲਾਂ ਅਤੇ ਫਿਰ ਯਮਨ ਦੀ ਜੰਗ ਦੌਰਾਨ ਅੰਤਰਰਾਸ਼ਟਰੀ ਮਨੁੱਖੀ ਕਾਨੂੰਨਾਂ ਦੀ ਉਲੰਘਣਾ ਕੀਤੀ ਹੈ ਜਾਂ ਇਹ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਹੈ। ਅਦਾਲਤ ਨੇ ਕਿਹਾ ਕਿ ਸਾਊਦੀ ਅਰਬ ਨੂੰ ਹਥਿਆਰਾਂ ਦੀ ਸਪਲਾਈ ਫੌਰੀ ਬੰਦ ਕਰਨ ਦੀ ਜ਼ਰੂਰਤ ਨਹੀਂ, ਪਰ ਨਵੇਂ ਲਾਇਸੈਂਸ ਜਾਰੀ ਕਰਨ ਤੋਂ ਪਹਿਲਾਂ ਮਨੁੱਖੀ ਕਾਨੂੰਨਾਂ ਦੀ ਉਲੰਘਣਾ ਦੇ ਕੇਸਾਂ ਦਾ ਮੁਲੰਕਣ ਜ਼ਰੂਰੀ ਹੈ। ਅਦਾਲਤ ਦੇ ਇਸ ਫ਼ੈਸਲੇ ਨੂੰ ਕੈਂਪੇਨ ਅਗੇਂਸਟ ਆਰਮਜ਼ ਟ੍ਰੇਡ (ਸੀ ਏ ਏ ਟੀ) ਗਰੁੱਪ ਨੇ ਆਪਣੀ ਜਿੱਤ ਦੱਸਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ