Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਪਰਾਲੀ ਸਾੜਨ ਵਾਲਿਆਂ ਖਿਲਾਫ਼ ਅਨੁਸ਼ਾਸਨੀ ਕਾਰਵਾਈ ਹੋਵੇਗੀ, ਪਰਾਲੀ ਸਾੜਣ ਦੀ ਰੋਕਥਾਮ ਲਈ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਦੀ ਜਵਾਬਦੇਹੀ ਤੈਅ

October 09, 2018 05:24 PM

ਚੰਡੀਗੜ੍ਹ, 9 ਅਕਤੂਬਰ (ਪੋਸਟ ਬਿਊਰੋ): ਪਰਾਲੀ ਸਾੜਣ ਵਿਰੋਧੀ ਮੁਹਿੰਮ ਵਿੱਚ ਸਰਕਾਰੀ ਮੁਲਾਜ਼ਮਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਬਣਾਉਂਦਿਆਂ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ/ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਹਿਕਾਰੀ ਸਭਾਵਾਂ ਦੇ ਸਮੁੱਚੇ ਸਟਾਫ ਲਈ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਹਨ। ਇਨ੍ਹਾਂ ਹਦਾਇਤਾਂ ਮੁਤਾਬਕ ਸਰਕਾਰੀ ਕਰਮਚਾਰੀਆਂ ਦੇ ਆਪਣੇ ਖੇਤਾਂ ਦੇ ਨਾਲ-ਨਾਲ ਉਨ੍ਹਾਂ ਵੱਲੋਂ ਵਾਹੇ ਜਾਂਦੇ ਖੇਤਾਂ ਵਿੱਚ ਵੀ ਪਰਾਲੀ ਸਾੜਣ ਦੀ ਘਟਨਾ ਵਾਪਰਨ 'ਤੇ ਜੁਆਬਦੇਹੀ ਤੈਅ ਕੀਤੀ ਜਾਵੇਗੀ।
ਪਰਾਲੀ ਸਾੜਣ ਵਿਰੋਧੀ ਮੁਹਿੰਮ ਦੇ ਸੂਬਾਈ ਨੋਡਲ ਅਫਸਰ ਕੇ.ਐਸ. ਪੰਨੂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰਕੇ ਇਹ ਵੀ ਯਕੀਨੀ ਬਣਾਉਣ ਲਈ ਆਖਿਆ ਕਿ ਉਨ੍ਹਾਂ ਦੇ ਮੁਲਾਜ਼ਮ ਪਾਰਲੀ ਨੂੰ ਅੱਗ ਲਾਉਣ ਵਾਲੀਆਂ ਘਟਨਾਵਾਂ ਵਿੱਚ ਸ਼ਾਮਲ ਨਾ ਹੋਣ। ਇਨ੍ਹਾਂ ਮੁਲਾਜ਼ਮਾਂ ਨੂੰ ਪਰਾਲੀ ਸਾੜਣ ਨਾਲ ਵਾਤਾਵਰਨ ਅਤੇ ਮਨੁੱਖੀ ਸਿਹਤ 'ਤੇ ਪੈਂਦੇ ਮਾਰੂ ਅਸਰ ਬਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਵੀ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਅੱਗੇ ਸਪੱਸ਼ਟ ਕੀਤਾ ਕਿ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਕਰਮਚਾਰੀਆਂ ਖਿਲਾਫ਼ ਸੇਵਾ ਨਿਯਮਾਂ ਅਨੁਸਾਰ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
ਇਨ੍ਹਾਂ ਕਰਮਚਾਰੀਆਂ ਨੂੰ ਸੂਬਾ ਭਰ ਵਿੱਚ ਫਸਲ ਦੀ ਰਹਿੰਦ-ਖੂੰਹਦ ਨੂੰ ਸਾੜੇ ਜਾਣ ਬਾਰੇ ਕਿਸੇ ਵੀ ਘਟਨਾ ਸਬੰਧੀ ਸਬੰਧਤ ਅਥਾਰਟੀਆਂ ਦੇ ਧਿਆਨ ਵਿੱਚ ਲਿਆਉਣ ਦੀ ਹਦਾਇਤ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਵਾਸਤੇ ਵਿਆਪਕ ਪ੍ਰੋਗਰਾਮ ਉਲੀਕਿਆ ਹੈ ਤਾਂ ਜੋ ਕਿਸਾਨ ਇਸ ਨੂੰ ਸਾੜੇ ਬਿਨਾਂ ਇਸ ਦਾ ਪ੍ਰਬੰਧਨ ਕਰ ਸਕਣ। ਕਿਸਾਨਾਂ ਨੂੰ ਇਸ ਮਕਸਦ ਵਾਸਤੇ ਸਬਸਿਡੀ ਵਾਲੀਆਂ 24315 ਖੇਤੀ ਮਸ਼ੀਨਾਂ/ਸੰਦ ਸਪਲਾਈ ਕੀਤਾ ਜਾ ਰਿਹਾ ਹੈ। ਕਿਸਾਨਾਂ ਤੋਂ ਇਲਾਵਾ ਇਹ ਸਾਜ਼ੋ-ਸਮਾਨ ਸਹਿਕਾਰੀ ਸਭਾਵਾਂ ਅਤੇ ਕਸਟਮ ਹਾਇਰ ਸੈਂਟਰਾਂ ਨੂੰ ਵੀ ਦਿੱਤਾ ਜਾ ਰਿਹਾ ਹੈ ਤਾਂ ਜੋ ਪਰਾਲੀ ਬਿਲਕੁਲ ਵੀ ਨਾ ਸਾੜੇ ਜਾਣ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ। ਕਿਸਾਨਾਂ ਨੂੰ ਪਰਾਲੀ ਸਾੜਣ ਵਿਰੁੱਧ ਜਾਗਰੂਕ ਕਰਨ ਲਈ ਪਿੰਡ ਪੱਧਰ 'ਤੇ 8000 ਨੋਡਲ ਅਫਸਰ ਤਾਇਨਾਤ ਕੀਤੇ ਹਨ।
ਪੰਜਾਬ ਵਿੱਚ 65 ਲੱਖ ਏਕੜ ਰਕਬੇ 'ਚ ਝੋਨਾ ਲਾਇਆ ਗਿਆ ਹੈ। ਝੋਨੇ ਦੀ ਵਢਾਈ ਤੋਂ ਬਾਅਦ ਤਕਰੀਬਨ 20 ਮਿਲੀਅਨ ਟਨ ਪਰਾਲੀ ਖੇਤਾਂ ਵਿੱਚ ਪਈ ਰਹਿੰਦੀ ਹੈ ਜਿਸ ਦਾ ਕਿਸਾਨਾਂ ਵੱਲੋਂ ਅਗਲੀ ਹਾੜੀ ਦੀ ਫਸਲ ਦੀ ਬਿਜਾਈ ਤੋਂ ਪਹਿਲਾਂ ਪ੍ਰਬੰਧਨ ਕਰਨਾ ਹੁੰਦਾ ਹੈ। ਇਕ ਅੰਦਾਜ਼ੇ ਮੁਤਾਬਿਕ ਖੇਤਾਂ ਵਿਚੋਂ ਪਰਾਲੀ ਨੂੰ ਹਟਾਉਣ ਲਈ ਤਕਰੀਬਨ 15 ਮਿਲੀਅਨ ਟਨ ਪਰਾਲੀ ਸਾੜ ਦਿੱਤੀ ਜਾਂਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ