Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਪੰਜਾਬ ਵਿੱਚ ਸਿਰਫ ਫਗਵਾੜਾ ਤੇ ਜਲਾਲਾਬਾਦ ਵਿਧਾਨ ਸਭਾ ਸੀਟਾਂ ਦੀ ਉੱਪ ਚੋਣ ਹੋਵੇਗੀ

June 21, 2019 09:51 AM

ਜਲੰਧਰ, 20 ਜੂਨ (ਪੋਸਟ ਬਿਊਰੋ)- ਚੋਣ ਕਮਿਸ਼ਨ ਦੇ ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਸਿਰਫ ਦੋ ਵਿਧਾਨ ਸਭਾ ਸੀਟਾਂ ਫਗਵਾੜਾ ਤੇ ਜਲਾਲਾਬਾਦ ਦੀ ਉਪ ਚੋਣ ਕਰਾਉਣ ਦਾ ਰਾਹ ਸਾਫ ਹੋ ਗਿਆ ਹੈ। ਪਤਾ ਲੱਗਾ ਹੈ ਕਿ ਕੇਂਦਰੀ ਚੋਣ ਕਮਿਸ਼ਨ ਇਨ੍ਹਾਂ ਦੋ ਸੀਟਾਂ ਉੱਤੇ ਸਤੰਬਰ ਵਿੱਚ ਉਪ ਚੋਣ ਕਰਵਾ ਸਕਦਾ ਹੈ। ਫਗਵਾੜਾ ਵਿਧਾਨ ਸਭਾ ਸੀਟ ਏਥੋਂ ਦੇ ਵਿਧਾਇਕ ਸੋਮ ਪ੍ਰਕਾਸ਼ ਦੇ ਹੁਸ਼ਿਆਰਪੁਰ ਤੋਂ ਲੋਕ ਸਭਾ ਸੀਟਾ ਤੋਂ ਚੁਣੇ ਜਾਣ ਨਾਲ ਤੇ ਜਲਾਲਾਬਾਦ ਸੀਟ ਸੁਖਬੀਰ ਸਿੰਘ ਬਾਦਲ ਦੇ ਫਿਰੋਜ਼ਪੁਰ ਸੀਟ ਤੋਂ ਪਾਰਲੀਮੈਂਟ ਮੈਂਬਰ ਚੁਣੇ ਕਾਰਨ ਖਾਲੀ ਹੋਈ ਹੈ
ਪਤਾ ਲੱਗਾ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਇਨ੍ਹਾਂ ਦੋਵਾਂ ਦੇ ਅਸਤੀਫੇ ਨੂੰ ਮਨਜ਼ੂਰੀ ਦਾ ਕੇਸ ਕੇਂਦਰੀ ਚੋਣ ਕਮਿਸ਼ਨ ਨੂੰ ਭੇਜ ਦਿੱਤਾ ਹੈ। ਲੋਕ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਦੇ ਦੋ ਹੋਰ ਵਿਧਾਇਕਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਵਿੱਚ ਸ਼ਾਮਲ ਕਰ ਲਿਆ ਸੀ, ਪਰ ਇਨ੍ਹਾਂ ਦੋਵਾਂ ਦੇ ਅਸਤੀਫੇ ਨੂੰ ਅਜੇ ਸਵੀਕਾਰ ਨਹੀਂ ਕੀਤਾ ਗਿਆ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਇੱਕ ਹੋਰ ਵਿਧਾਇਕ ਐੱਚ ਐੱਸ ਫੂਲਕਾ ਦਾ ਅਸਤੀਫੇ ਸਵੀਕਾਰ ਨਹੀਂ ਕੀਤਾ ਗਿਆ ਅਤ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਬਲਦੇਵ ਸਿੰਘ ਜੈਤੋ ਦੇ ਅਸਤੀਫੇ ਵੀ ਸਵੀਕਾਰ ਕੀਤੇ ਜਾਣ ਦੀ ਸੰਭਾਵਨਾ ਦਿਖਾਈ ਨਹੀਂ ਦੇਂਦੀ। ਇਸ ਸਥਿਤੀ ਵਿੱਚ ਹਾਲੇ ਸਿਰਫ ਦੋ ਵਿਧਾਨ ਸਭਾ ਸੀਟਾਂ ਦੀਆਂ ਹੀ ਉਪ ਚੋਣਾਂ ਦਾ ਰਸਤਾ ਸਾਫ ਹੋਇਆ ਹੈ। ਕਾਂਗਰਸ ਦੀ ਰਣਨੀਤੀ ਜਾਪਦੀ ਹੈ ਕਿ ਇਨ੍ਹਾਂ ਦੋਵਾਂ ਸੀਟਾਂ ਨੂੰ ਜਿੱਤ ਕੇ ਸੂਬੇ ਵਿੱਚ ਇੱਕ ਵਾਰ ਫਿਰ ਅਕਾਲੀ ਦਲ ਉਤੇ ਦਬਾਅ ਬਣਾਇਆ ਜਾਵੇ।
ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਹੀਂ ਚਾਹੰੁਦੇ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਹੋਰ ਵਿਧਾਇਕਾਂ ਦੇ ਅਸਤੀਫੇ ਸਵੀਕਾਰ ਹੋਣ ਅਤੇ ਵਿਧਾਨ ਸਭਾ ਵਿੱਚ ਅਕਾਲੀ ਦਲ ਵਿਰੋਧੀ ਧਿਰ ਦੇ ਆਗੀ ਵਜੋਂ ਉਭਰ ਕੇ ਸਾਹਮਣੇ ਆਏ। ਉਨ੍ਹਾਂ ਦੀ ਰਣਨੀਤੀ ਇਹ ਦੱਸੀ ਜਾਂਦੀ ਹੈ ਕਿ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਹੀ ਵਿਰੋਧੀ ਧਿਰ ਦੇ ਰੂਪ ਵਿੱਚ ਰਹਿਣੀ ਚਾਹੀਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ