Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਅਜਨਾਲਾ ਨੇੜਲੇ ਪਿੰਡ ਦੇ ਇੱਕੋ ਟੱਬਰ ਦੇ ਪੰਜ ਜੀਅ ਲਾਪਤਾ

June 21, 2019 09:55 AM

ਅਜਨਾਲਾ, 20 ਜੂਨ (ਪੋਸਟ ਬਿਊਰੋ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਝੰਡੇਰ ਦੇ ਪਿੰਡ ਤੇੜਾ ਖੁਰਦ ਵਿਖੇ ਬੀਤੀ 16 ਜੂਨ ਦੀ ਰਾਤ ਨੂੰ ਇੱਕੋ ਪਰਵਾਰ ਦੇ ਪੰਜ ਮੈਂਬਰਾਂ ਦੇ ਸ਼ੱਕੀ ਹਾਲਾਤ ਵਿੱਚ ਲਾਪਤਾ ਹੋ ਗਏ ਹਨ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਤੇੜਾ ਖੁਰਦ ਦੇ ਬਾਹਰਵਾਰ ਗੁਰੂ ਕਾ ਬਾਗ ਰੋਡ 'ਤੇ ਡੇਰੇ ਉਤੇ ਰਹਿੰਦੇ ਹਰਵੰਤ ਸਿੰਘ ਪੁੱਤਰ ਦਲਬੀਰ ਸਿੰਘ ਦੀ ਪਤਨੀ ਦਵਿੰਦਰ ਕੌਰ, ਧੀ ਸ਼ਰਨਜੀਤ ਕੌਰ ਤੇ ਲੜਕੇ ਉਂਕਾਰ ਸਿੰਘ ਤੇ ਲਵਰੂਪ ਸਿੰਘ ਭੇਤਭਰੇ ਹਾਲਾਤ ਵਿੱਚ ਲਾਪਤਾ ਹਨ, ਜਿਨ੍ਹਾਂ ਦਾ ਚਾਰ ਦਿਨ ਬੀਤਣ 'ਤੇ ਵੀ ਥਹੁ ਪਤਾ ਨਹੀਂ ਲੱਗਾ। ਪਿੰਡ ਦੇ ਮੋਹਤਬਰਾਂ ਨੇ ਦੱਸਿਆ ਕਿ ਹਰਵੰਤ ਸਿੰਘ 17 ਜੂਨ ਨੂੰ ਆਪਣੇ ਪਰਵਾਰ ਦੇ ਲਾਪਤਾ ਹੋਣ ਬਾਰੇ ਆਪਣੇ ਭਾਣਜੇ ਨਾਲ ਥਾਣਾ ਝੰਡੇਰ ਵਿਖੇ ਰਿਪੋਰਟ ਦਰਜ ਕਰਵਾਉਣ ਗਿਆ ਸੀ, ਪਰ ਪੁਲਸ ਦੇ ਕੋਈ ਕਾਰਵਾਈ ਕਰਨ ਤੋਂ ਪਹਿਲਾਂ ਹਰਵੰਤ ਸਿੰਘ ਆਪਣੇ ਘਰੋਂ ਇੱਕ ਲੱਖ ਚਾਲੀ ਹਜ਼ਾਰ ਰੁਪਏ ਦੀ ਨਕਦੀ ਸਣੇ ਲਾਪਤਾ ਹੋ ਗਿਆ। ਹਰਵੰਤ ਸਿੰਘ ਦੇ ਸਾਲੇ ਹਰਚਰਨ ਸਿੰਘ ਵਾਸੀ ਪਿੰਡ ਪੰਡੋਰੀ ਵੜੈਚ ਨੇ ਦੱਸਿਆ ਕਿ ਉਨ੍ਹਾਂ ਆਪਣੀ ਭੈਣ, ਭਾਣਜੇ ਤੇ ਭਾਣਜੀ ਬਾਰੇ ਸਾਰੇ ਰਿਸ਼ਤੇਦਾਰਾਂ ਤੋਂ ਪਤਾ ਕੀਤਾ ਹੈ, ਪਰ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਦੱਸਿਆ ਕਿ ਸਾਡੇ ਜਵਾਈ ਦੀ ਸਾਡੇ ਨਾਲ ਪਿਛਲੇ ਦੋ ਸਾਲਾਂ ਤੋਂ ਕੋਈ ਬੋਲਚਾਲ ਨਹੀਂ ਸੀ। ਉਨ੍ਹਾਂ ਸ਼ੱਕ ਜਤਾਇਆ ਕਿ ਹੋ ਸਕਦਾ ਹੈ ਕਿ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ ਹੋਵੇ।
ਥਾਣਾ ਝੰਡੇਰ ਦੇ ਸਬ ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਹਰਵੰਤ ਸਿੰਘ ਦੇ ਸਾਲੇ ਮੇਜਰ ਸਿੰਘ ਦੇ ਬਿਆਨਾਂ ਉਤੇ ਕੁਲਦੀਪ ਸਿੰਘ ਵਾਸੀ ਕਾਮਲਪੁਰਾ ਅਤੇ ਹਰਵੰਤ ਸਿੰਘ ਸਮੇਤ ਚਾਰ ਪੰਜ ਹੋਰ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਚੱਲ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ