Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਸੁਨਾਮ-ਲੌਂਗੋਵਾਲ ਸੜਕ ਦਾ ਨਾਂ ਫਤਹਿਵੀਰ ਸਿੰਘ ਮਾਰਗ ਰੱਖਿਆ

June 21, 2019 09:55 AM

ਸੰਗਰੂਰ, 20 ਜੂਨ (ਪੋਸਟ ਬਿਊਰੋ)- ਪੰਜਾਬ ਸਰਕਾਰ ਨੇ ਸੁਨਾਮ ਤੋਂ ਲੌਂਗੋਵਾਲ (ਵਾਇਆ ਸ਼ੇਰੋਂ) ਜਾਂਦੀ ਸੜਕ ਦਾ ਨਾਮ ‘ਫਤਹਿਵੀਰ ਸਿੰਘ ਮਾਰਗ' ਰੱਖਣ ਦਾ ਐਲਾਨ ਕੀਤਾ ਹੈ। ਪਿੰਡ ਭਗਵਾਨਪੁਰਾ ਵਿਖੇ ਬੋਰਵੈਲ 'ਚ ਡਿੱਗ ਕੇ ਮਾਰੇ ਗਏ ਦੋ ਸਾਲਾ ਬੱਚੇ ਫਤਹਿਵੀਰ ਸਿੰਘ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ‘ਫਤਹਿਵੀਰ ਸਿੰਘ ਮਾਰਗ' ਦਾ ਐਲਾਨ ਕਰ ਦਿੱਤਾ ਹੈ।
ਇਸ ਸੰਬੰਧ ਵਿੱਚ ਪੰਜਾਬ ਦੇ ਲੋਕ ਨਿਰਮਾਣ ਅਤੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਪਿੰਡ ਭਗਵਾਨਪੁਰਾ ਦੇ ਲੋਕਾਂ ਤੇ ਬੱਚੇ ਦੇ ਪਰਵਾਰ ਵੱਲੋਂ ਸੁਨਾਮ-ਸ਼ੇਰੋਂ ਕੈਂਚੀਆਂ ਤੋਂ ਸ਼ੇਰੋਂ-ਲੌਂਗੋਵਾਲ ਜਾਣ ਵਾਲੀ ਸੜਕ ਦਾ ਨਾਂ ‘ਫਤਹਿਵੀਰ ਸਿੰਘ' ਦੇ ਨਾਮ ਕਰਨ ਦੀ ਬੇਨਤੀ ਨੂੰ ਵਿਸ਼ੇਸ਼ ਕੇਸ ਵਜੋਂ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਵਾਨਗੀ ਦੇ ਦਿੱਤੀ ਹੈ। ਸੜਕ ਦੀ ਲੰਬਾਈ 11.83 ਕਿਲੋਮੀਟਰ ਹੈ ਅਤੇ ਇਹ ਅਦਰ ਡਿਸਟਿ੍ਰਕਟ ਰੋਡ (ਓ ਡੀ ਆਰ-01) ਹੈ ਜਿਸ ਨੂੰ ਸੀ ਆਰ ਐਫ ਸਕੀਮ ਤਹਿ 5.50 ਮੀਟਰ ਤੋਂ ਵਧਾ ਕੇ 7.0 ਮੀਟਰ ਤੱਕ ਚੌੜਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਰਵਾਰ ਵੱਲੋਂ ਇਸ ਬਾਰੇ ਲਿਖਤੀ ਬੇਨਤੀ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਸਰਕਾਰ ਕੋਲ ਪੁੱਜੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ