Welcome to Canadian Punjabi Post
Follow us on

02

July 2025
 
ਪੰਜਾਬ

ਸਰਕਾਰੀਆ ਵੱਲੋਂ ਮਾਲ ਕੇਸਾਂ ਦੇ ਜਲਦੀ ਨਿਪਟਾਰੇ ਦੇ ਹੁਕਮ

October 09, 2018 05:26 PM

ਚੰਡੀਗੜ੍ਹ, 9 ਅਕਤੂਬਰ (ਪੋਸਟ ਬਿਊਰੋ): ਸੂਬੇ ਦੀਆਂ ਮਾਲ ਅਦਾਲਤਾਂ 'ਚ ਲੰਬਿਤ ਪਏ ਕੇਸਾਂ ਬਾਰੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪੰਜਾਬ ਦੇ ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਕੇਸਾਂ ਦੇ ਨਿਰਧਾਰਤ ਸਮੇਂ 'ਚ ਨਿਪਟਾਰੇ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਖਾਸ ਤੌਰ 'ਤੇ ਇਕ ਤੋਂ ਦੋ ਸਾਲ ਪੁਰਾਣੇ ਕੇਸਾਂ ਸਬੰਧੀ ਮੈਰਿਟ ਦੇ ਆਧਾਰ ਉਤੇ ਤੁਰੰਤ ਫ਼ੈਸਲੇ ਕਰਨ ਦੀ ਹਦਾਇਤ ਕੀਤੀ ਹੈ, ਚਾਹੇ ਇਸ ਲਈ ਰੋਜ਼ਾਨਾ ਆਧਾਰ ਉਤੇ ਸੁਣਵਾਈ ਕਰਨੀ ਪਵੇ।
ਮਾਲ ਵਿਭਾਗ ਦੇ ਤਰਜਮਾਨ ਨੇ ਦੱਸਿਆ ਕਿ ਵਿਭਾਗ ਵੱਲੋਂ ਮਾਲ ਅਦਾਲਤਾਂ ਵਿੱਚ ਲੰਬਿਤ ਪਏ ਕੇਸਾਂ ਬਾਰੇ 6 ਜੂਨ, 2017 ਤੋਂ 30 ਜੂਨ, 2018 ਤਕ ਇਕ ਸਾਲਾਨਾ ਰਿਪੋਰਟ ਤਿਆਰ ਕੀਤੀ ਗਈ ਹੈ।ਸਰਕਾਰੀਆ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਮਾਲ ਅਦਾਲਤਾਂ ਵਿੱਚ ਕੇਸ ਸਮੇਂ ਸਿਰ ਨਿਬੇੜੇ ਜਾਣ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਇਨਸਾਫ਼ ਮਿਲ ਸਕੇ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਏ। ਉਨ੍ਹਾਂ ਨੇ ਹਰੇਕ ਪੱਧਰ ਦੀ ਮਾਲ ਅਦਾਲਤ ਵਿੱਚ ਲੰਬਿਤ ਪਏ ਖਾਸ ਤੌਰ 'ਤੇ ਖਸਰਾ ਗਿਰਦਾਵਰੀ ਨਾਲ ਸਬੰਧਤ ਕੇਸਾਂ ਨੂੰ ਛੇ ਮਹੀਨਿਆਂ ਅੰਦਰ ਨਿਬੇੜਨ ਦੀ ਹਦਾਇਤ ਕੀਤੀ ਹੈ ਤਾਂ ਜੋ ਨਵੀਂ ਫਸਲ ਦੇ ਆਉਣ ਤੋਂ ਪਹਿਲਾਂ ਇਸ ਸਬੰਧੀ ਮਾਲ ਰਿਕਾਰਡ (ਗਿਰਦਾਵਰੀ) ਵਿੱਚ ਇੰਦਰਾਜ ਹੋ ਸਕੇ।
ਵਿਭਾਗ ਦੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਐਮ.ਪੀ. ਸਿੰਘ ਨੇ ਦੱਸਿਆ ਕਿ ਇੰਤਕਾਲ (ਗ਼ੈਰ-ਮੁਤਨਾਜ਼ਾ/ਮੁਤਨਾਜ਼ਾ) ਚਾਹੇ ਅਪੀਲ ਅਧੀਨ, ਸੈਕਸ਼ਨ 47-ਏ ਸਟੈਂਪ ਐਕਟ, ਨਿਸ਼ਾਨਦੇਹੀ, ਤਕਸੀਮ, ਖਸਰਾ ਗਿਰਦਾਵਰੀ ਅਤੇ ਨੰਬਰਦਾਰੀ ਨਾਲ ਸਬੰਧਤ ਕਈ ਕੇਸ ਵੱਖ ਵੱਖ ਪੱਧਰ 'ਤੇ ਅਦਾਲਤਾਂ ਵਿੱਚ ਲੰਬਿਤ ਪਏ ਹਨ। ਇਥੋਂ ਤਕ ਕਿ ਕੁਝ ਕੇਸ ਤਾਂ ਦੋ ਵਰ੍ਹੇ ਵੀ ਪੁਰਾਣੇ ਹਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਮਾਲ ਅਦਾਲਤਾਂ ਵਿੱਚ ਲੰਬਿਤ ਪਏ ਕੇਸਾਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ