Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਅਸੀਸ ਮੰਚ ਟਰਾਂਟੋ ਵੱਲੋਂ ਗੁਰਮੀਤ ਕੜਿਆਲਵੀ ਦਾ ਸਨਮਾਨ

June 21, 2019 10:52 AM

ਬਰੈਂਪਟਨ:- ਪੰਜਾਬੀ ਸਾਹਿਤ ਦੀ ਜਾਣੀ-ਪਛਾਣੀ ਹਸਤੀ, ਗੁਰਮੀਤ ਕੜਿਆਲਵੀ ਇਨ੍ਹੀਂ ਦਿਨੀਂ ਟਰਾਂਟੋ ਆਏ ਹੋਏ ਨੇ ਜਿੱਥੇ 19 ਜੂਨ ਨੂੰ ‘ਅਸੀਸ ਮੰਚ ਟਰਾਂਟੋ’ ਵੱਲੋਂ ਉਨ੍ਹਾਂ ਨਾਲ਼ ਇੱਕ ਬੈਠਕ ਰੱਖੀ ਗਈ। ਪਰਮਜੀਤ ਦਿਓਲ ਦੇ ਘਰ ਹੋਈ ਇਸ ਬੈਠਕ ਵਿੱਚ ਜਿੱਥੇ ਗੁਰਮੀਤ ਕੜਿਆਲਵੀ ਦੀਆਂ ਕਹਾਣੀਆਂ ਬਾਰੇ ਗੱਲਬਾਤ ਹੋਈ ਓਥੇ ਪੰਜਾਬੀ ਸਾਹਿਤ ਨਾਲ਼ ਸਬੰਧਤ ਹੋਰ ਵੀ ਬਹੁਤ ਸਾਰੇ ਨੁਕਤਿਆਂ `ਤੇ ਗੱਲਬਾਤ ਚੱਲਦੀ ਰਹੀ। ਉਪਰੰਤ, ਗੁਰਮੀਤ ਕੜਿਆਲਵੀ ਦੀ ਸਾਹਿਤਕ ਦੇਣ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ‘ਅਸੀਸ ਮੰਚ ਟਰਾਂਟੋ’ ਵੱਲੋਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ। ਇਸ ਸਮੇਂ ਵਰਿਆਮ ਸਿੰਘ ਸੰਧੂ, ਨਾਟਕਕਾਰ ਜਸਪਾਲ ਢਿੱਲੋਂ, ਹੀਰਾ ਰੰਧਾਵਾ, ਕੁਲਵਿੰਦਰ ਖਹਿਰਾ, ਬਲਬੀਰ ਕੌਰ ਸੰਘੇੜਾ, ਮਿੰਨੀ ਗਰੇਵਾਲ, ਇੰਡੀਆ ਤੋਂ ਆਏ ਕੁਲਵਿੰਦਰ ਕੰਵਲ, ਰੇਡੀਓ ਹੋਸਟ ਰਾਜ ਘੁੰਮਣ, ਕੰਵਲਜੀਤ ਢਿੱਲੋਂ, ਕੰਵਲਜੀਤ ਨੱਤ, ਪਰਮਜੀਤ ਢਿੱਲੋਂ, ਰਛਪਾਲ ਕੌਰ ਗਿੱਲ, ਰਿੰਟੂ ਭਾਟੀਆ, ਹਰਪਾਲ ਭਾਟੀਆ, ਸੁਰਿੰਦਰਜੀਤ ਕੌਰ ਗਰੇਵਾਲ, ਰਜਵੰਤ ਕੌਰ ਸੰਧੂ, ਇੰਦਰਜੀਤ ਕੌਰ ਢਿੱਲੋਂ, ਲਾਲ ਸਿੰਘ ਸੰਘੇੜਾ, ਰਾਣੋ ਸੱਗੂ, ਬਲਤੇਜ ਕੜਿਆਲ, ਆਦਿ ਸਾਹਿਤਕਾਰ ਅਤੇ ਸਾਹਿਤ ਪ੍ਰੇਮੀ ਹਾਜ਼ਰ ਸਨ। ਪਰਮਜੀਤ ਦਿਓਲ ਵੱਲੋਂ ਸਭ ਦਾ ਧੰਨਵਾਦ ਕੀਤਾ ਗਿਆ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ