Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਵਾਟਰ ਸਪਲਾਈ ਦਾ ਅਧਿਕਾਰੀ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ

June 22, 2019 02:29 AM

ਫਿਰੋਜ਼ਪੁਰ, 21 ਜੂਨ (ਪੋਸਟ ਬਿਊਰੋ)- ਜਿ਼ਲਾ ਫਿਰੋਜ਼ਪੁਰ ਦੀ ਵਿਜੀਲੈਂਸ ਟੀਮ ਨੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇੱਕ ਅਧਿਕਾਰੀ ਨੂੰ 15 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਇਸ ਬਾਰੇ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੇ ਮੁਖੀ ਹਰਗੋਬਿੰਦ ਸਿੰਘ ਨੇ ਦੱਸਿਆ ਕਿ ਜਸਵੰਤ ਸਿੰਘ ਪੁੱਤਰ ਯਸ਼ਪਾਲ ਵਾਸੀ ਫਿਰੋਜ਼ਪੁਰ ਨੇ ਉਨ੍ਹਾਂ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਉਨ੍ਹਾਂ ਦੀ ਫਰਮ ਲੂਥਰਾ ਕੂ ਹੋਮ ਫਿਰੋਜ਼ਪੁਰ ਨੇ ਸਾਲ 2017 ਤੋਂ ਅੱਜ ਤੱਕ ਵਾਟਰ ਸਪਲਾਈ ਤੇ ਸੈਨੀਟੇਸ਼ਨ ਡਵੀਜ਼ਨ-1 ਫਿਰੋਜ਼ਪੁਰ ਦੇ ਕਈ ਸਰਕਾਰੀ ਦਫਤਰਾਂ ਤੇ ਸਰਕਾਰੀ ਅਫਸਰਾਂ ਦੀਆਂ ਸ਼ਿਕਾਇਤਾਂ ਉੱਤੇ ਏ ਸੀ, ਆਰ ਓ ਅਤੇ ਵਾਟਰ ਕੂਲਰਾਂ ਦੀ ਰਿਪੇਅਰ ਅਤੇ ਸਰਵਿਸ ਦਾ ਕੰਮ ਕੀਤਾ ਸੀ। ਇਨ੍ਹਾਂ ਕੰਮਾਂ ਦੇ ਉਨ੍ਹਾਂ ਇੱਕ ਲੱਖ ਤੀਹ ਹਜ਼ਾਰ ਰੁਪਏ ਦੇ ਬਿੱਲ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਡਵੀਜ਼ਨ-1 ਫਿਰੋਜ਼ਪੁਰ ਦੇ ਦਫਤਰ ਵਿਖੇ ਜਮ੍ਹਾ ਕਰਵਾਏ ਸੀ। ਉਨ੍ਹਾਂ ਦੱਸਿਆ ਕਿ ਉਕਤ ਬਿਲ ਦਫਤਰ ਐਕਸੀਅਨ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਡਵੀਜ਼ਨ-1 ਫਿਰੋਜ਼ਪੁਰ ਵਿਖੇ ਸੀਨੀਅਰ ਸਹਾਇਕ ਕਮ ਸੁਪਰਡੈਂਟੇ ਟੂ ਐਕਸੀਅਨ ਜਗਮੀਤ ਸਿੰਘ ਕੋਲ ਪੈਂਡਿੰਗ ਸਨ ਅਤੇ ਪਾਸ ਕਰਨ ਲਈ ਜਸਮੀਤ ਸਿੰਘ ਨੇ ਉਕਤ ਰਕਮ ਦਾ ਪੰਜ ਫੀਸਦੀ ਹਿੱਸਾ ਰਿਸ਼ਵਤ ਮੰਗੀ ਹੈ। ਉਕਤ ਸਹਾਇਕ ਨੇ ਬਿੱਲ ਪਾਸ ਕਰਨ ਲਈ ਐਕਸੀਅਨ ਤੇ ਹੋਰ ਅਫਸਰਾਂ ਨੂੰ ਜਾਣ ਵਾਲੇ ਹਿੱਸੇ ਬਾਰੇ ਵੀ ਦੱਸਿਆ ਸੀ। ਦੱਸਿਆ ਗਿਆ ਕਿ ਇਨ੍ਹਾਂ ਦਾ ਆਪਸ ਵਿੱਚ ਸੌਦਾ 15 ਹਜ਼ਾਰ ਰੁਪਏ ਵਿੱਚ ਤੈਅ ਹੋਇਆ ਹੈ। ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੇ ਬਿਆਨ ਉੱਤੇ ਕੱਲ੍ਹ ਜਸਮੀਤ ਸਿੰਘ ਸੀਨੀਅਰ ਸਹਾਇਕ ਨੂੰ 15 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ