Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਹਾਰਡ ਕੌਰ ਵਿਰੁੱਧ ਦੇਸ਼ ਧਰੋਹ ਦਾ ਕੇਸ ਦਰਜ

June 22, 2019 02:35 AM

ਵਾਰਾਣਸੀ, 21 ਜੂਨ (ਪੋਸਟ ਬਿਊਰੋ)- ਆਰ ਐੱਸ ਐੱਸ ਦੇ ਮੁਖੀ ਮੋਹਨ ਭਾਗਵਤ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆ ਨਾਥ ਵਿਰੁੱਧ ਸੋਸ਼ਲ ਮੀਡੀਆ ਉਤੇ ਇਤਰਾਜ਼ ਯੋਗ ਗੱਲਾਂ ਲਿਖਣ ਵਾਲੀ ਪੰਜਾਬੀ ਗਾਇਕਾ, ਰੈਪਰ ਤੇ ਅਭਿਨੇਤਰੀ ਹਾਰਡ ਕੌਰ ਵਿਰੁੱਧ ਵਾਰਾਣਸੀ ਦੇ ਕੈਂਟ ਥਾਣੇ ਵਿੱਚ ਦੇਸ਼ ਧਰੋਹ ਦਾ ਕੇਸ ਦਰਜ ਕੀਤਾ ਗਿਆ ਹੈ। ਇੱਕ ਵਕੀਲ ਸ਼ਸ਼ਾਂਕ ਸ਼ੇਖਰ ਤਿ੍ਰਪਾਠੀ ਨੇ ਇਹ ਮਾਮਲਾ ਦਰਜ ਕਰਵਾਇਆ ਹੈ।
ਇਸ ਕੇਸ ਦੇ ਮੁਤਾਬਕ ਹਾਰਡ ਕੌਰ ਦੇ ਪੋਸਟ ਕਾਰਨ ਲੋਕਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ। ਕੈਂਟ ਪੁਲਸ ਨੇ ਧਾਰਾ 153 ਏ, 124 ਏ, 500, 505 ਅਤੇ 66 ਆਈ ਟੀ ਐਕਟ ਅਧੀਨ ਇਹ ਮਾਮਲਾ ਦਰਜ ਕੀਤਾ ਹੈ। 124 ਏ ਦੇਸ਼ ਧਰੋਹ ਨਾਲ ਜੁੜੀ ਧਾਰਾ ਹੈ। ਵਰਨਣ ਯੋਗ ਹੈ ਕਿ ਹਾਰਡ ਕੌਰ ਨੇ ਮੋਹਨ ਭਾਗਵਤ ਨੂੰ ਨਾ ਸਿਰਫ ਜਾਤੀਵਾਦੀ ਹੀ ਕਿਹਾ, ਸਗੋਂ ਦੇਸ਼ ਵਿੱਚ ਹੋਣ ਵਾਲੀਆਂ ਵੱਡੀਆਂ ਅੱਤਵਾਦੀ ਘਟਨਾਵਾਂ ਲਈ ਵੀ ਉਨ੍ਹਾਂ ਨੂੰ ਅਤੇ ਆਰ ਐੱਸ ਐੱਸ ਨੂੰ ਜ਼ਿੰਮੇਵਾਰ ਕਰਾਰ ਦਿੱਤਾ। ਮਾਮਲਾ 26/11 ਦੇ ਮੁੰਬਈ ਹਮਲੇ ਦਾ ਹੋਵੇ ਜਾਂ ਪੁਲਵਾਮਾ ਵਿਖੇ ਸੀ ਆਰ ਪੀ ਐੱਫ ਜਵਾਨਾਂ 'ਤੇ ਹਮਲੇ ਦਾ, ਹਾਰਡ ਕੌਰ ਵੱਖ-ਵੱਖ ਪੋਸਟਾਂ ਲਿਖਤੀ ਰਹਿੰਦੀ ਹੈ। ਇਸ ਵਾਰ ਤਾਂ ਯੋਗੀ ਆਦਿੱਤਿਆਨਾਥ ਅਤੇ ਮੋਹਨ ਭਾਗਵਤ ਬਾਰੇ ਲਿਖੀਆਂ ਟਿੱਪਣੀਆਂ ਲਈ ਉਸ ਨੂੰ ਸੋਸ਼ਲ ਮੀਡੀਆ 'ਤੇ ਬਹੁਤ ਝਾੜ ਪਈ ਹੈ। ਬ੍ਰਿਟੇਨ ਰਹਿੰਦੀ ਹਾਰਡ ਕੌਰ ਨੇ ਕੁਝ ਸਮਾਂ ਪਹਿਲਾਂ ਯੋਗੀ ਦੀ ਤਸਵੀਰ ਸ਼ੇਅਰ ਕਰਕੇ ਉਨ੍ਹਾਂ ਨੂੰ ਰੇਪਿਸਟ ਅਤੇ ਮੋਹਨ ਭਾਗਵਤ ਨੂੰ ਅੱਤਵਾਦੀ ਕਿਹਾ ਸੀ। ਇਸ ਤੋਂ ਕਾਫੀ ਵਿਵਾਦ ਛਿੜਿਆ ਪਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼