Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਪਾਕਿ ਦੂਜੇ ਦੇਸ਼ਾਂ ਤੋਂ ਹਵਾਲਗੀ ਹੇਠ ਲਿਆਂਦੇ ਭਗੌੜਿਆਂ ਨੂੰ ਫਾਂਸੀ ਦੀ ਸਜ਼ਾ ਤੋਂ ਛੋਟ ਦੇਵੇਗਾ

June 22, 2019 02:40 AM

ਇਸਲਾਮਾਬਾਦ, 21 ਜੂਨ (ਪੋਸਟ ਬਿਊਰੋ)- ਇਕ ਮੀਡੀਆ ਰਿਪੋਰਟ ਮੁਤਾਬਕ ਪਾਕਿਸਤਾਨ ਦੂਕੇ ਦੇਸ਼ਾਂ ਤੋਂ ਹਵਾਲਗੀ ਹੇਠ ਪ੍ਰਾਪਤ ਕੀਤੇ ਭਗੌੜਿਆਂ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਉੱਤੇ ਰੋਕ ਲਾਉਣ ਦੇ ਕਦਮ ਚੁੱਕ ਰਿਹਾ ਹੈ।
ਵਰਨਣ ਯੋਗ ਹੈ ਕਿ ਬ੍ਰਿਟੇਨ ਨੇ ਇਕ ਦਿਨ ਪਹਿਲਾਂ ਪਾਕਿਸਤਾਨ ਨਾਲ ਸਿਆਸੀ ਪੱਖੋਂ ਪ੍ਰੇਰਤ ਹਵਾਲਗੀ ਸੰਧੀ ਉੱਤੇ ਦਸਖਤ ਕਰਨ ਤੋਂ ਨਾਂਹ ਕਰ ਦਿੱਤੀ ਸੀ, ਜਿਸ ਪਿੱਛੋਂ ਪਾਕਿਸਤਾਨ ਨੇ ਇਹ ਕਿਹਾ ਹੈ। ਬ੍ਰਿਟੇਨ ਦੇ ਵਿਦੇਸ਼ ਮੰਤਰੀ ਜੇਰੇਮੀ ਹੰਟ ਨੇ ਬੀਤੇ ਬੁੱਧਵਾਰ ਲੰਡਨ ਵਿਚ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਵਿੱਚ ਐਲਾਨ ਕੀਤਾ ਸੀ ਕਿ ਬ੍ਰਿਟੇਨ ਕਿਸੇ ਦੇਸ਼ ਨਾਲ ਸਿਆਸੀ ਪੱਖੋਂ ਪ੍ਰੇਰਤ ਹਵਾਲਗੀ ਸੰਧੀ ਉੱਤੇ ਦਸਖਤ ਨਹੀਂ ਕਰੇਗਾ। ਇਸ ਪਿੱਛੋਂ ਸ਼ਾਹ ਮਹਿਮੂਦ ਕੁਰੈਸ਼ੀ ਨੇ ਹੰਟ ਨੂੰ ਭਰੋਸਾ ਦਿੱਤਾ ਕਿ ਜੇ ਇਹ ਸੰਧੀਆਂ ਹੋਣ ਤਾਂ ਪਾਕਿਸਤਾਨ ਇਸ ਸਮਝੌਤੇ ਦੀ ਕਦੇ ਵੀ ਦੁਰਵਰਤੋਂ ਨਹੀਂ ਕਰੇਗਾ।
ਇਕ ਅੰਗਰੇਜ਼ੀ ਅਖਬਾਰ ਨੇ ਕੁਰੈਸ਼ੀ ਦੇ ਹਵਾਲੇ ਨਾਲ ਲਿਖਿਆ ਕਿ ‘ਅਸੀਂ ਦੂਜੇ ਦੇਸ਼ਾਂ ਨਾਲ ਹਵਾਲਗੀ ਸੰਧੀਆਂ ਹੇਠ ਦੇਸ਼ ਵਿਚ ਲਿਆਂਦੇ ਗਏ ਦੋਸ਼ੀਆਂ ਦੀ ਮੌਤ ਦੀ ਸਜ਼ਾ ਉੱਤੇ ਰੋਕ ਲਾਉਣ ਲਈ ਪਾਕਿਸਤਾਨ ਪੀਨਲ ਕੋਡ ਦੀ ਸੋਧ ਕਰ ਰਹੇ ਹਾਂ।` ਪਾਕਿਸਤਾਨ, ਬ੍ਰਿਟੇਨ ਤੋਂ ਕਤਲ ਅਤੇ ਮਨੀ ਲਾਂਡਰਿੰਗ ਸਮੇਤ ਕਈ ਕੇਸਾਂ ਦੇ ਦੋਸ਼ੀ ਆਪਣੇ ਨਾਗਰਿਕਾਂ ਦੀ ਹਵਾਲਗੀ ਦੀ ਮੰਗ ਕਰ ਰਿਹਾ ਹੈ। ਇਨ੍ਹਾਂ ਵਿਚ ਮੁਤਾਹਿਦਾ ਕੌਮੀ ਮੂਵਮੈਂਟ (ਐੱਮ ਕਿਊ ਐੱਮ) ਦੇ ਮੋਢੀ ਤੇ ਸਾਬਕਾ ਵਿੱਤ ਮੰਤਰੀ ਇਸਹਾਕ ਡਾਰ ਵੀ ਸ਼ਾਮਲ ਹਨ। ਵਰਨਣ ਯੋਗ ਹੈ ਕਿ ਪਾਕਿਸਤਾਨ ਨੇ ਸਾਲ 2014 ਵਿਚ ਪੇਸ਼ਾਵਰ ਦੇ ਸਕੂਲ ਉੱਤੇ ਅੱਤਵਾਦੀ ਹਮਲੇ ਦੇ ਬਾਅਦ ਮੌਤ ਦੀ ਸਜ਼ਾ ਤੋਂ ਪਾਬੰਦੀ ਹਟਾ ਲਈ ਸੀ। ਉਸ ਹਮਲੇ ਵਿਚ 140 ਲੋਕਾਂ ਦੀ ਮੌਤ ਹੋਈ ਸੀ, ਜਿਨ੍ਹਾਂ ਵਿਚ ਬਹੁਤੇ ਬੱਚੇ ਸਨ। ਉਦੋਂ ਤੋਂ ਅੱਜ ਤੱਕ 300 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦਿੱਤੀ ਗਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ