Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਕਾਰਬਨ ਉੱਤੇ ਲਾਗਤ ਤੈਅ ਕਰੇਗੀ ਸਾਡੀ ਸਰਕਾਰ : ਸ਼ੀਅਰ

June 24, 2019 05:58 AM

ਓਟਵਾ, 23 ਜੂਨ (ਪੋਸਟ ਬਿਊਰੋ) : ਫੈਡਰਲ ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਵੱਲੋਂ ਇਹ ਸਵੀਕਾਰ ਕੀਤਾ ਗਿਆ ਹੈ ਕਿ ਵੱਡੇ ਪੌਲਿਊਟਰਜ਼ ਉੱਤੇ ਪ੍ਰਦੂਸ਼ਣ ਘਟਾਉਣ ਲਈ ਜਿਹੜੀ ਰੋਕ ਲਾਈ ਜਾਵੇਗੀ ਉਸ ਤਹਿਤ ਸਰਕਾਰ ਵਾਧੂ ਦੇ ਪ੍ਰਤੀ ਟੰਨ ਰਿਸਾਅ ਉੱਤੇ ਲਾਗਤ ਤੈਅ ਕਰੇਗੀ। ਪਰ ਸ਼ੀਅਰ ਉਸ ਨੂੰ ਕੀਮਤ ਮੰਨਣ ਤੋਂ ਇਨਕਾਰ ਕਰਦੇ ਹਨ।
ਉਨ੍ਹਾਂ ਦੀ ਯੋਜਨਾ ਤਹਿਤ ਵੱਡੀ ਪੱਧਰ ਉੱਤੇ ਪ੍ਰਦੂਸ਼ਣ ਫੈਲਾਉਣ ਵਾਲਿਆਂ, ਜੋ ਕਿ ਸਾਲ ਵਿੱਚ 40 ਕਿਲੋਟੰਨ ਤੋਂ ਵੱਧ ਪ੍ਰਦੂਸ਼ਣ ਫੈਲਾਉਂਦੇ ਹਨ, ਨੂੰ ਹੱਦ ਨਾਲੋਂ ਜਿ਼ਆਦਾ ਪ੍ਰਦੂਸ਼ਣ ਫੈਲਾਉਣ ਬਦਲੇ ਪ੍ਰਮਾਣਿਤ ਰਿਸਾਅ ਘਟਾਉਣ ਵਾਲੀ ਤਕਨਾਲੋਜੀ ਵਿੱਚ ਮੁੜ ਨਿਵੇਸ਼ ਕਰਨਾ ਹੋਵੇਗਾ। ਇਸ ਲਈ ਉਨ੍ਹਾਂ ਨੂੰ ਸਰਕਾਰ ਕੋਲ ਜੁਰਮਾਨੇ ਨਹੀਂ ਭਰਨੇ ਹੋਣਗੇ। ਇੱਕ ਇੰਟਰਵਿਊ ਵਿੱਚ ਸ਼ੀਅਰ ਨੇ ਆਖਿਆ ਕਿ ਜੇ ਉਹ ਪ੍ਰਧਾਨ ਮੰਤਰੀ ਚੁਣ ਲਏ ਜਾਂਦੇ ਹਨ ਤਾਂ ਉਨ੍ਹਾਂ ਦੀ ਸਰਕਾਰ ਰਿਸਾਅ ਸਬੰਧੀ ਟੀਚੇ ਤੈਅ ਕਰੇਗੀ। ਸਵੱਛ ਊਰਜਾ ਉੱਤੇ ਅਜਿਹੀਆਂ ਕੰਪਨੀਆਂ ਤੇ ਫੈਕਟਰੀਆਂ ਨੂੰ ਜਿਹੜੀ ਰਕਮ ਖਰਚਣੀ ਹੋਵੇਗੀ ਇਹ ਉਨ੍ਹਾਂ ਦੀ ਸਰਕਾਰ ਤੈਅ ਕਰੇਗੀ। ਪਰ ਉਨ੍ਹਾਂ ਇਸ ਨੂੰ ਟੈਕਸ ਜਾਂ ਕੀਮਤ ਆਖਣ ਤੋਂ ਇਨਕਾਰ ਕੀਤਾ।
ਉਨ੍ਹਾਂ ਆਖਿਆ ਕਿ ਟੈਕਸ ਤੇ ਉਨ੍ਹਾਂ ਦੀ ਯੋਜਨਾ ਵਿੱਚ ਵੱਡਾ ਅੰਤਰ ਇਹ ਹੈ ਕਿ ਸਰਕਾਰ ਇਸ ਤੋਂ ਕੋਈ ਆਮਦਨ ਨਹੀਂ ਹਾਸਲ ਕਰੇਗੀ। ਇਹ ਇੱਕ ਪ੍ਰਕਿਰਿਆ ਹੈ, ਇੱਕ ਮੈਕੇਨਿਜ਼ਮ ਹੈ ਜਿੱਥੇ ਅਜਿਹੇ ਪ੍ਰਦੂਸ਼ਣ ਫੈਲਾਉਣ ਵਾਲੇ ਲੋਕ ਰਿਸਾਅ ਨੂੰ ਘੱਟ ਕਰਨ ਲਈ ਨਿਵੇਸ਼ ਕਰ ਸਕਣਗੇ। ਸ਼ੀਅਰ ਇਸ ਨੂੰ ਕਾਰਬਨ ਟੈਕਸ ਤੋਂ ਬਿਨਾਂ ਪੈਰਿਸ ਸਮਝੌਤੇ ਦੇ ਟੀਚਿਆਂ ਦੀ ਪ੍ਰਾਪਤੀ ਲਈ ਕੈਨੇਡਾ ਦਾ ਬਿਹਤਰੀਨ ਮੌਕਾ ਦੱਸ ਰਹੇ ਹਨ। ਪਰ ਉਨ੍ਹਾਂ ਦੀਆਂ ਨੀਤੀਆਂ ਕਿੰਨੀਆਂ ਸਫਲ ਹੋਣਗੀਆਂ ਇਸ ਬਾਰੇ ਆਰਥਿਕ ਤੌਰ ਉੱਤੇ ਉਨ੍ਹਾਂ ਵੱਲੋਂ ਕੋਈ ਅੰਦਾਜ਼ਾ ਨਹੀਂ ਦਿੱਤਾ ਗਿਆ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ