Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਕਿਰਨ ਢੇਸੀ ਕਤਲ ਕਾਂਡ ਵਿੱਚ ਇੱਕੋ ਪਰਿਵਾਰ ਦੇ ਪੰਜ ਜੀਆਂ ਨੂੰ ਕੀਤਾ ਗਿਆ ਚਾਰਜ

June 24, 2019 08:23 AM

ਸਰ੍ਹੀ, 23 ਜੂਨ (ਪੋਸਟ ਬਿਊਰੋ) : ਕਿਰਨ ਢੇਸੀ ਕਤਲ ਕਾਂਡ ਵਿੱਚ ਇੱਕੋ ਪਰਿਵਾਰ ਦੇ ਪੰਜ ਜੀਆਂ ਨੂੰ ਚਾਰਜ ਕੀਤਾ ਗਿਆ ਹੈ।
ਇੰਟੇਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (ਆਈਐਚਆਈਟੀ) ਦਾ ਕਹਿਣਾ ਹੈ ਕਿ 25 ਸਾਲਾ ਗੁਰਵਿੰਦਰ ਦਿਓ ਤੇ 22 ਸਾਲਾ ਤਲਵਿੰਦਰ ਖੁਨ ਖੁਨ ਨੂੰ ਸੁ਼ੱਕਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ। ਦੋਵਾਂ ਵਿਅਕਤੀਆਂ ਉੱਤੇ ਕਤਲ ਵਿੱਚ ਮਦਦ ਕਰਨ ਤੇ ਮਨੁੱਖੀ ਅਸਥੀਆਂ ਦੀ ਬੇਅਦਬੀ ਕਰਨ ਦਾ ਦੋਸ਼ ਹੈ। ਆਈਐਚਆਈਟੀ ਵੱਲੋਂ ਇੱਕ ਹੋਰ 21 ਸਾਲਾ ਵਿਅਕਤੀ ਉੱਤੇ ਢੇਸੀ ਨੂੰ ਕਤਲ ਕਰਨ ਦੇ ਚਾਰਜ ਲਾਏ ਗਏ ਹਨ। 21 ਸਾਲਾ ਹਰਜੋਤ ਸਿੰਘ ਦਿਓ ਉੱਤੇ ਪਹਿਲਾਂ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਸੀ ਤੇ ਹੁਣ ਉਸ ਉੱਤੇ ਮਨੁੱਖੀ ਅਸਥੀਆਂ ਨਾਲ ਛੇੜਛਾੜ ਕਰਨ ਦਾ ਚਾਰਜ ਵੀ ਲਾਇਆ ਗਿਆ ਹੈ।
ਆਈਐਚਆਈਟੀ ਦੇ ਕਾਰਪੋਰਲ ਡੇਵਿਡ ਲੀ ਨੇ ਦੱਸਿਆ ਕਿ ਆਈਐਚਆਈਟੀ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਜਾਂਦੀ ਹੈ ਕਿ ਗੁਰਵਿੰਦਰ ਦਿਓ, ਹਰਜੋਤ ਦਿਓ ਦਾ ਭਰਾ ਹੈ ਤੇ ਤਲਵਿੰਦਰ ਖੁਨ ਖੁਨ ਉਨ੍ਹਾਂ ਦਾ ਰਿਸ਼ਤੇਦਾਰ ਹੈ। ਹਰਜੋਤ ਉੱਤੇ ਅਗਸਤ 2017 ਵਿੱਚ 19 ਸਾਲਾ ਕਿਰਨ ਢੇਸੀ ਦਾ ਕਤਲ ਕਰਨ ਦਾ ਦੋਸ਼ ਲੱਗਿਆ ਸੀ। ਉਸ ਸਮੇਂ ਢੇਸੀ ਕਾਲਜ ਦੀ ਵਿਦਿਆਰਥਣ ਸੀ ਤੇ ਉਸ ਦੇ ਕਦੇ ਹਰਜੋਤ ਨਾਲ ਦੋਸਤਾਨਾ ਸਬੰਧ ਸਨ। ਉਸ ਦੀ ਲਾਸ਼ ਸਰ੍ਹੀ ਵਿੱਚ ਇੱਕ ਸੜਦੀ ਹੋਈ ਐਸਯੂਵੀ ਵਿੱਚੋਂ ਮਿਲੀ ਸੀ।
ਇਸ ਮਾਮਲੇ ਵਿੱਚ ਹਰਜੋਤ ਦੇ ਪਰਿਵਾਰ ਦੇ ਦੋ ਹੋਰ ਮੈਂਬਰ, ਉਸ ਦੀ ਵੱਡੀ ਭੈਣ ਇੰਦਰਦੀਪ ਦਿਓ ਤੇ ਉਸ ਦੀ ਮਾਂ ਮਜੀਤ ਕੌਰ ਦਿਓ ਨੂੰ ਵੀ ਇਸ ਮਾਮਲੇ ਵਿੱਚ ਚਾਰਜ ਕੀਤਾ ਗਿਆ ਹੈ। ਦੋਵਾਂ ਉੱਤੇ ਹਰਜੋਤ ਨੂੰ ਕਾਨੂੰਨ ਦੀ ਗ੍ਰਿਫਤ ਤੋਂ ਬਚਾਉਣ ਵਿੱਚ ਮਦਦ ਕਰਨ ਦਾ ਦੋਸ਼ ਹੈ। ਕਾਰਪੋਰਲ ਲੀ ਨੇ ਆਖਿਆ ਕਿ ਅਜੇ ਵੀ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ ਇਹ ਖ਼ਤਮ ਨਹੀਂ ਹੋਈ। ਜੇ ਇਸ ਮਾਮਲੇ ਨਾਲ ਸਬੰਧਤ ਕੋਈ ਹੋਰ ਵਿਅਕਤੀ ਵੀ ਕਸੂਰਵਾਰ ਹੈ ਤਾਂ ਉਸ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਆਖਿਆ ਕਿ ਹਾਲ ਦੀ ਘੜੀ ਇਹ ਆਖਣਾ ਜਲਦਬਾਜ਼ੀ ਹੋਵੇਗੀ ਕਿ ਕਿਸੇ ਹੋਰ ਨੂੰ ਵੀ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਜਾਵੇਗਾ ਜਾਂ ਨਹੀਂ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ