Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਕੈਨੇਡਾ

ਕਿਊਬਿਕ ਸਰਕਾਰ ਵੱਲੋਂ ਪਾਸ ਕੀਤੇ ਗਏ ਬਿੱਲ 21 ਦੀ ਮੇਅਰ ਪੈਟ੍ਰਿਕ ਬ੍ਰਾਊਨ ਵੱਲੋਂ ਨਿਖੇਧੀ

June 24, 2019 08:24 AM

ਬਰੈਂਪਟਨ, 23 ਜੂਨ (ਪੋਸਟ ਬਿਊਰੋ) : ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਵੱਲੋਂ ਕਿਊਬਿਕ ਸਰਕਾਰ ਵੱਲੋਂ ਪਾਸ ਕੀਤੇ ਗਏ ਬਿੱਲ 21 ਦੀ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ। ਇਸ ਬਿੱਲ ਤਹਿਤ ਸਰਕਾਰੀ ਮੁਲਾਜ਼ਮਾਂ ਨੂੰ ਕਿਸੇ ਵੀ ਤਰ੍ਹਾਂ ਦੇ ਧਾਰਮਿਕ ਚਿੰਨ੍ਹ ਧਾਰਨ ਕਰਨ ਤੋਂ ਮਨਾਹੀ ਹੋਵੇਗੀ। ਪੈਟ੍ਰਿਕ ਬ੍ਰਾਊਨ ਕਾਉਂਸਲ ਦੀ ਅਗਲੀ ਮੀਟਿੰਗ ਵਿੱਚ ਇਸ ਨੂੰ ਰਸਮੀ ਤੌਰ ਉੱਤੇ ਮਤੇ ਵਜੋਂ ਪੇਸ਼ ਕਰਨਗੇ।
ਸੁ਼ੱਕਰਵਾਰ ਨੂੰ ਬ੍ਰਾਊਨ ਨੇ ਇੱਕ ਬਿਆਨ ਜਾਰੀ ਕਰਕੇ ਬਾਕਾਇਦਾ ਕਿਊਬਿਕ ਦੇ ਪ੍ਰੀਮੀਅਰ ਫਰੈਂਕੌਇਸ ਲੀਗਾਲਟ ਦੀ ਪ੍ਰੋਵਿੰਸ਼ੀਅਲ ਸਰਕਾਰ ਦੀ ਵਿਵਾਦਗ੍ਰਸਤ ਬਿੱਲ 21 ਪਾਸ ਕਰਨ ਉੱਤੇ ਸਖ਼ਤ ਆਲੋਚਨਾ ਕੀਤੀ। ਆਪਣੇ ਬਿਆਨ ਵਿੱਚ ਬ੍ਰਾਊਨ ਨੇ ਆਖਿਆ ਕਿ ਬਿੱਲ 21 ਇੱਕ ਅਜਿਹਾ ਕਾਨੂੰਨ ਹੈ ਜਿਹੜਾ ਯਹੂਦੀਆਂ, ਮੁਸਲਮਾਨਾਂ, ਸਿੱਖਾਂ ਤੇ ਹੋਰਨਾਂ ਉੱਤੇ ਪਬਲਿਕ ਸੈਕਟਰ ਦੀ ਜੌਬ ਵਿੱਚ ਰਹਿੰਦਿਆਂ ਆਪਣੇ ਧਾਰਮਿਕ ਚਿੰਨ੍ਹ ਧਾਰਨ ਕਰਨ ਉੱਤੇ ਰੋਕ ਲਾਵੇਗਾ।
ਪਿਛਲੇ ਸਾਲ ਅਕਤੂਬਰ ਵਿੱਚ ਮੇਅਰ ਦੇ ਅਹੁਦੇ ਦੀ ਦੌੜ ਜਿੱਤਣ ਵਾਲੇ ਬ੍ਰਾਊਨ ਕਦੇ ਓਨਟਾਰੀਓ ਦੀ ਪੀਸੀ ਪਾਰਟੀ ਦੇ ਆਗੂ ਸਨ ਤੇ ਉਹ ਪੀਲ ਪੁਲਿਸ ਸਰਵਿਸਿਜ਼ ਬੋਰਡ ਦੇ ਵੀ ਮੈਂਬਰ ਹਨ। ਸੁ਼ੱਕਰਵਾਰ ਨੂੰ ਬੋਰਡ ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਜਿਹੜੇ ਕਿਊਬਿਕ ਵਾਸੀ ਪੁਲਿਸ ਮਹਿਕਮੇ ਵਿੱਚ ਆਪਣਾ ਕਰੀਅਰ ਬਣਾਉਣ ਦੇ ਚਾਹਵਾਨ ਹਨ ਤੇ ਉਸ ਪ੍ਰੋਵਿੰਸ ਵਿੱਚ ਨਵੇਂ ਕਾਨੂੰਨ ਤੋਂ ਪ੍ਰਭਾਵਿਤ ਹੋਏ ਹਨ, ਉਨ੍ਹਾਂ ਨੂੰ ਇੱਧਰ ਰਕਰੂਟ ਕੀਤਾ ਜਾਵੇਗਾ। ਇਸ ਮਤੇ ਦੀ ਤਾਈਦ ਬ੍ਰਾਊਨ ਵੱਲੋਂ ਵੀ ਕੀਤੀ ਗਈ।
ਮੇਅਰ ਨੇ 26 ਜੂਨ ਨੂੰ ਬਰੈਂਪਟਨ ਕਾਉਂਸਲ ਦੀ ਸਪੈਸ਼ਲ ਮੀਟਿੰਗ ਸੱਦੀ ਹੈ ਜਿਸ ਵਿੱਚ ਦੋ ਮੁੱਦੇ ਮੁੱਖ ਤੌਰ ਉੱਤੇ ਵਿਚਾਰੇ ਜਾਣਗੇ। ਪਹਿਲਾ ਮੁੱਦਾ ਕੋਈ ਕਾਨੂੰਨੀ ਚੁਣੌਤੀ ਹੈ ਜਿਸ ਉੱਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਤੇ ਦੂਜਾ ਕਿਊਬਿਕ ਵਿੱਚ ਨਵੇਂ ਕਾਨੂੰਨ ਤੋਂ ਪ੍ਰਭਾਵਿਤ ਹੋਏ ਲੋਕਾਂ ਨੂੰ ਆਪਣਾ ਕਰੀਅਰ ਬਰੈਂਪਟਨ ਵਿੱਚ ਬਣਾਉਣ ਦਾ ਸੱਦਾ ਦੇਣ ਸਬੰਧੀ ਹੋਵੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼