Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਅਮਰੀਕੀ ਵਿਦੇਸ਼ ਵਿਭਾਗ ਮੁਤਾਬਕ ਐੱਚ-1ਬੀ ਵੀਜ਼ੇ ਦੀ ਗਿਣਤੀ ਸੀਮਿਤ ਨਹੀਂ ਹੋਵੇਗੀ

June 24, 2019 08:30 AM

ਵਾਸ਼ਿੰਗਟਨ, 22 ਜੂਨ (ਪੋਸਟ ਬਿਊਰੋ)- ਅਮਰੀਕਾ ਦੇ ਵਿਦੇਸ਼ ਮੰਤਰਾਲੇ ਨੇ ਸਾਫ ਕੀਤਾ ਹੈ ਕਿ ਉਹ ਐੱਚ-1ਬੀ ਵੀਜ਼ੇ ਦੀ ਗਿਣਤੀ ਸੀਮਿਤ ਨਹੀਂ ਕਰੇਗਾ। ਇਸ ਵੀਜ਼ੇ ਬਾਰੇ ਚੱਲਦੀਆਂ ਅਟਕਲਾਂ ਵਿਚਾਲੇ ਅਮਰੀਕੀ ਸਰਕਾਰ ਨੇ ਕਿਹਾ ਹੈ ਕਿ ਉਸ ਦੀ ਡਾਟਾ ਨੂੰ ਸਥਾਨਕ ਪੱਧਰ 'ਤੇ ਰੱਖਣ 'ਤੇ ਜ਼ੋਰ ਦੇਣ ਵਾਲੇ ਦੇਸ਼ਾਂ ਲਈ ਐਚ-ਵੀਜ਼ੇ ਦੀ ਗਿਣਤੀ ਸੀਮਿਤ ਕਰਨ ਦੀ ਕੋਈ ਯੋਜਨਾ ਨਹੀਂ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ।
ਇਸ ਅਧਿਕਾਰੀ ਨੇ ਕਿਹਾ ਕਿ ਵੀਜ਼ਾ ਪ੍ਰੋਗਰਾਮ ਦੀ ਟਰੰਪ ਸਰਕਾਰ ਦੀ ਸਮੀਖਿਆ, ਡਾਟਾ ਦੇ ਮੁਕਤ ਪ੍ਰਵਾਹ ਉਤੇ ਭਾਰਤ ਨਾਲ ਚੱਲ ਰਹੀ ਗੱਲਬਾਤ ਤੋਂ ਪੂਰੀ ਤਰ੍ਹਾਂ ਵੱਖ ਹੈ। ਅਮਰੀਕ ਦੇ ਵਿਦੇਸ਼ ਵਿਭਾਗ ਦੇ ਬੁਲਾਰੇ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦ ਇਹ ਖਬਰਾਂ ਆ ਰਹੀਆਂ ਹਨ ਕਿ ਅਮਰੀਕਾ ਨੇ ਭਾਰਤ ਨੂੰ ਕਿਹਾ ਹੈ ਕਿ ਉਹ ਉਨ੍ਹਾਂ ਦੇਸ਼ਾਂ ਲਈ ਐੱਚ-1ਬੀ ਵੀਜ਼ੇ ਦੀ ਗਿਣਤੀ ਨੂੰ 10-15 ਫੀਸਦੀ ਉਤੇ ਸੀਮਿਤ ਕਰਨ ਬਾਰੇ ਸੋਚ ਰਿਹਾ ਹੈ, ਜਿੱਥੇ ਸਥਾਨਕ ਪੱਧਰ 'ਤੇ ਅੰਕੜਿਆਂ ਨੂੰ ਇਕੱਠੇ ਕਰਨ ਦੀ ਨੀਤੀ ਹੈ। ਐੱਚ-1ਬੀ ਵੀਜ਼ਾ ਗੈਰ ਪਰਵਾਸੀ ਵੀਜ਼ਾ ਹੈ, ਜੋ ਅਮਰੀਕੀ ਕੰਪਨੀਆਂ ਨੂੰ ਵਿਦੇਸ਼ੀ ਕਰਮਚਾਰੀਆਂ ਨੂੰ ਖਾਸ ਤੌਰ 'ਤੇ ਤਕਨੀਕੀ ਵਿਸ਼ੇਸ਼ਤਾ ਵਾਲੇ ਪੇਸ਼ੇਵਰਾਂ ਨੂੰ ਨੌਕਰੀ 'ਤੇ ਰੱਖਣ ਦੀ ਆਗਿਆ ਦਿੰਦਾ ਹੈ। ਬੁਲਾਰੇ ਨੇ ਕਿਹਾ ਕਿ ਟਰੰਪ ਸਰਕਾਰ ਦੀ ਅਮਰੀਕੀ ਖਰੀਦੋ, ਅਮਰੀਕੀ ਰੱਖੋ ਦਾ ਹੁਕਮ ਐੱਚ-1ਬੀ ਵੀਜ਼ੇ ਸਮੇਤ ਅਮਰੀਕਾ ਦੇ ਕੰਮ (ਵਰਕ) ਵੀਜ਼ੇ ਪ੍ਰੋਗਰਾਮ ਦੀ ਵਿਸਥਾਰਤ ਸਮੀਖਿਆ ਦਾ ਐਲਾਨ ਕਰਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ