Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਅੰਮ੍ਰਿਤਸਰ ਸਮੇਤ ਤਿੰਨ ਸ਼ਹਿਰ ਯੂ ਐੱਨ ਓ ਨੇ ਹਵਾ ਪ੍ਰਦੂਸ਼ਣ ਦੂਰ ਕਰਨ ਲਈ ਚੁਣੇ

June 24, 2019 08:33 AM

* 26 ਨੂੰ ਯੂ ਐੱਨ ਟੀਮ ਅੰਮ੍ਰਿਤਸਰ ਦਾ ਦੌਰਾ ਕਰੇਗੀ 

ਜਲੰਧਰ, 23 ਜੂਨ (ਪੋਸਟ ਬਿਊਰੋ)- ਯੂ ਐੱਨ ਓ ਨੇ ਅੰਮ੍ਰਿਤਸਰ ਸਮੇਤ ਤਿੰਨ ਸ਼ਹਿਰਾਂ ਗੁਰੂਗ੍ਰਾਮ ਤੇ ਵਾਰਾਣਸੀ ਨੂੰ ਹਵਾ ਦਾ ਪ੍ਰਦੂਸ਼ਣ ਹਟਾਉਣ ਵਾਲੀ ਆਪਣੀ ਯੋਜਨਾ ਵਿੱਚ ਸ਼ਾਮਲ ਕਰ ਲਿਆ ਹੈ। ਏਥੋਂ ਦਾ ਦੌਰੇ ਦੌਰਾਨ ਯੂ ਐੱਨ ਓ ਵਿਕਾਸ ਪ੍ਰੋਗਰਾਮ ਮਿਸ਼ਨ ਦੀ ਟੀਮ ਹਵਾ ਪ੍ਰਦੂਸ਼ਣ ਦੇ ਕਾਰਨਾਂ ਦਾ ਪਤਾ ਲਾਏਗੀ ਅਤੇ ਉਸ ਨੂੰ ਦੂਰ ਕਰਨ ਲਈ ਵਿਸ਼ੇਸ਼ ਯੋਜਨਾ ਬਣਾਈ ਜਾਵੇਗੀ। ਵਰਨਣ ਯੋਗ ਹੈ ਕਿ ਯੂ ਐੱਨ ਓ ਸੰਸਾਰ ਦੇ ਉਨ੍ਹਾਂ ਸ਼ਹਿਰਾਂ ਵਿੱਚ ਹਵਾ ਦੇ ਵਧਦੇ ਪ੍ਰਦੂਸ਼ਣ ਉੱਤੇ ਚਿੰਤਤ ਹੈ, ਜਿਨ੍ਹਾਂ ਵਿੱਚ ਹਵਾ ਪ੍ਰਦੂਸ਼ਣ ਨਾਲ ਇਤਿਹਾਸਕ ਇਮਾਰਤਾਂ ਨੂੰ ਨੁਕਸਾਨ ਹੋ ਰਿਹਾ ਹੈ।
ਇਸ ਸੰਬੰਧ ਵਿੱਚ ਰਿਪੋਰਟਾਂ ਮਿਲਣ ਪਿੱਛੋਂ ਯੂ ਐੱਨ ਵਿਕਾਸ ਪ੍ਰੋਗਰਾਮ ਮਿਸ਼ਨ ਦੀ ਟੀਮ ਨੇ ਕੇਂਦਰੀ ਵਾਤਾਵਰਣ ਮੰਤਰਾਲੇੇ ਅਤੇ ਹੋਰ ਵਿਭਾਗਾਂ ਨਾਲ ਮਿਲ ਕੇ ਹਵਾ ਪ੍ਰਦੂਸ਼ਣ ਦੂਰ ਕਰਨ ਦੀ ਯੋਜਨਾ ਬਣਾਉਣ ਲਈ ਭਾਰ ਦੇ ਤਿੰਨ ਵੱਡੇ ਸ਼ਹਿਰਾਂ ਦੀ ਚੋਣ ਕੀਤੀ ਹੈ, ਜਿਨ੍ਹਾਂ ਵਿੱਚ ਅੰਮ੍ਰਿਤਸਰ ਤੇ ਵਾਰਾਣਸੀ ਇਤਿਹਾਸਕ ਮਹੱਤਵ ਵਾਲੇ ਹਨ। ਇਹ ਯੋਜਨਾ ਯੂ ਐੱਨ ਓ ਪਹਿਲਾਂ ਕਈ ਦੇਸ਼ਾਂ 'ਚ ਸਫਲਤਾ ਨਾਲ ਚਲਾ ਚੁੱਕੀ ਹੈ। ਦੋਵੇਂ ਟੀਮਾਂ ਅੰਮ੍ਰਿਤਸਰ, ਹਰਿਆਣਾ ਦੇ ਗੁਰੂਗਰਾਮ ਅਤੇ ਉਤਰ ਪ੍ਰਦੇਸ਼ ਦੇ ਵਾਰਾਣਸੀ ਦੇ ਹਵਾ ਪ੍ਰਦੂਸ਼ਣ ਨੂੰ ਦੂਰ ਕਰਨ ਦੀ ਯੋਜਨਾ ਲਈ ਛੇਤੀ ਹੀ ਕੰਮ ਸ਼ੁਰੂ ਕਰ ਸਕਦੀਆਂ ਹਨ। ਇਸ ਮਿਸ਼ਨ ਹੇਠ ਇਹ ਟੀਮ ਇਨ੍ਹਾਂ ਸ਼ਹਿਰਾਂ ਦਾ ਦੌਰਾ ਕਰਨ ਵੇਲੇ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗਾਂ ਕਰ ਕੇ ਮਸਲੇ ਦਾ ਹੱਲ ਲੱਭਣ ਦੇ ਯਤਨ ਕਰਨਗੀਆਂ। ਇਸ ਵਿੱਚ ਸੰਸਾਰ ਦੀਆਂ ਕਈ ਪ੍ਰਸਿੱਧ ਜਥੇਬੰਦੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਪਹਿਲੀ ਟੀਮ 26 ਜੂਨ ਨੂੰ ਅੰਮ੍ਰਿਤਸਰ ਦਾ ਦੌਰਾ ਕਰ ਕੇ ਜਾਣਕਾਰੀ ਲਵੇਗੀ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਇਤਿਹਾਸਕ ਸ਼ਹਿਰ ਅੰਮ੍ਰਿਤਸਰ ਦਾ ਹਵਾ ਪ੍ਰਦੂਸ਼ਣ ਕੰਟਰੋਲ ਕਰਨ ਲਈ ਪਹਿਲਾਂ ਹੀ ਨਿਗਰਾਨੀ ਸੈਲ ਬਣਾਏ ਹੋਏ ਹਨ, ਪਰ ਕੁਝ ਸਮੇਂ ਤੋਂ ਯੂ ਐੱਨ ਵਿਕਾਸ ਪ੍ਰੋਗਰਾਮ ਹੇਠ ਇਨ੍ਹਾਂ ਤਿੰਨ ਪ੍ਰਸਿੱਧ ਸ਼ਹਿਰਾਂ ਦੇ ਹਵਾ ਪ੍ਰਦੂਸ਼ਣ 'ਤੇ ਨਜ਼ਰਾਂ ਲੱਗ ਗਈਆਂ ਹਨ। ਯੂ ਐੱਨ ਵਿਕਾਸ ਪ੍ਰੋਗਰਾਮ ਦੀ ਮਿਸ਼ਨ ਟੀਮ ਵੱਲੋਂ ਪ੍ਰਦੂਸ਼ਣ ਦੂਰ ਕਰਨ ਲਈ ਇਸ ਯੋਜਨਾ 'ਤੇ ਖਰਚ ਯੂ ਐੱਨ ਤੋਂ ਇਲਾਵਾ ਵਰਲਡ ਬੈਂਕ ਵੱਲੋਂ ਵੀ ਕੀਤਾ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ