Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਫਰਜ਼ੀ ਆਈ ਜੀ ਨੂੰ ਸੀ ਆਈ ਏ ਵਾਲਿਆਂ ਨੇ ਕਾਬੂ ਕੀਤਾ

June 24, 2019 08:34 AM

ਬਠਿੰਡਾ, 23 ਜੂਨ (ਪੋਸਟ ਬਿਊਰੋ)- ਪੰਜਾਬ ਪੁਲਸ ਦੇ ਇੱਕ ਜਾਅਲੀ ਆਈ ਜੀ ਨੂੰ ਸੀ ਆਈ ਏ ਸਟਾਫ ਬਠਿੰਡਾ ਨੇ ਕਾਬੂ ਕੀਤਾ ਤੇ ਉਸ ਕੋਲੋਂ ਜਾਅਲੀ ਆਈ-ਕਾਰਡ, ਲੈਪਟਾਪ, ਮੋਬਾਈਲ ਤੇ ਹੋਰ ਦਸਤਾਵੇਜ਼ ਫੜੇ ਹਨ। ਉਕਤ ਵਿਅਕਤੀ ਆਪਣੇ ਆਪ ਨੂੰ ਪੰਜਾਬ ਪੁਲਸ ਦੇ ਮਨੁੱਖੀ ਅਧਿਕਾਰ ਸੈਲ ਦਾ ਆਈ ਜੀ ਦੱਸ ਕੇ ਲੋਕਾਂ ਨਾਲ ਠੱਗੀਆਂ ਮਾਰਦਾ ਸੀ। ਉਸ ਨੇ ਸ਼ਿਵ ਕੁਮਾਰ ਵਰਮਾ ਨਾਂਅ ਦਾ ਫਰਜ਼ੀ ਆਈ-ਕਾਰਡ ਬਣਵਾ ਰੱਖਿਆ ਸੀ। ਦੋਸ਼ੀ ਦੀ ਪਛਾਣ ਅਮਰਿੰਦਰ ਸਿੰਘ ਪੁੱਤਰ ਦਲਵਾਰਾ ਸਿੰਘ ਪਿੰਡ ਦਰਾਜ ਜ਼ਿਲ੍ਹਾ ਬਰਨਾਲਾ ਵਜੋਂ ਹੋਈ ਹੈ।
ਸੀ ਆਈ ਏ ਸਟਾਫ ਦੇ ਮੁਖੀ ਤਰਜਿੰਦਰ ਸਿੰਘ ਨੇ ਦੱਸਿਆ ਕਿ ਭੋਲਾ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਕਮਾਲੂ ਸਵੈਚ ਨੇ ਸ਼ਿਕਾਇਤ ਦਿੱਤੀ ਸੀ ਕਿ ਇੱਕ ਵਿਅਕਤੀ ਪੰਜਾਬ ਪੁਲਸ ਦਾ ਆਈ ਜੀ ਤੇ ਮਨੁੱਖੀ ਅਧਿਕਾਰ ਸੰਗਠਨ ਦਾ ਖੁਦ ਨੂੰ ਪੰਜਾਬ ਦਾ ਪ੍ਰਧਾਨ ਦੱਸ ਕੇ ਲੋਕਾਂ ਨਾਲ ਧੋਖਾ ਕਰ ਰਿਹਾ ਹੈ। ਸ਼ਿਕਾਇਤ ਕਰਤਾ ਨੇ ਪੁਲਸ ਨੂੰ ਦੱਸਿਆ ਕਿ ਆਪਣੇ ਆਪ ਨੂੰ ਪੰਜਾਬ ਪੁਲਸ ਦਾ ਆਈ ਜੀ ਸ਼ਿਵ ਕੁਮਾਰ ਵਰਮਾ ਦੱਸ ਕੇ ਉਸ ਆਦਮੀ ਨੇ ਉਸ ਨੂੰ ਆਪਣੀ ਸੰਸਥਾ ਦਾ ਜ਼ਿਲ੍ਹਾ ਪ੍ਰਧਾਨ ਬਣਾਉਣ ਦਾ ਵਾਅਦਾ ਕਰ ਕੇ ਉਸ ਕੋਲੋਂ ਦਸ ਹਜ਼ਾਰ ਰੁਪਏ ਲੈ ਲਏ ਤੇ ਕਰੀਬ ਛੇ ਮਹੀਨੇ ਬਾਅਦ ਉਸ ਨੂੰ ਉਸ ਸੰਸਥਾ ਦਾ ਜ਼ਿਲ੍ਹਾ ਪ੍ਰਧਾਨ ਲਾ ਦਿੱਤਾ। ਪੀੜਤ ਵਿਅਕਤੀ ਨੇ ਦੱਸਿਆ ਕਿ ਅਮਰਿੰਦਰ ਸਿੰਘ ਨੇ ਆਈ ਜੀ ਬਣ ਕੇ ਕਈ ਲੋਕਾਂ ਕੋਲੋਂ ਪੈਸੇ ਵਸੂਲੇ ਹਨ ਅਤੇ ਬਠਿੰਡੇ ਵਿੱਚੋਂ ਛੇ ਲੱਖ ਰੁਪਏ ਵੱਖ-ਵੱਖ ਲੋਕਾਂ ਤੋਂ ਬਟੋਰ ਚੁੱਕਾ ਹੈ। ਸੀ ਆਈ ਏ ਸਟਾਫ ਦੋ ਦੇ ਮੁਖੀ ਤਰਜਿੰਦਰ ਸਿੰਘ ਨੇ ਦੱਸਿਆ ਕਿ ਉਸ ਵਿਅਕਤੀ ਨੂੰ ਬਠਿੰਡਾ-ਚੰਡੀਗੜ੍ਹ ਰੋਡ ਉੱਤੇ ਪਿੰਡ ਲਹਿਰਾ ਮੁਹੱਬਤ ਨੇੜੇ ਗ੍ਰਿਫਤਾਰ ਕੀਤਾ ਗਿਆ, ਜਦੋਂ ਉਹ ਬਰਨਾਲਾ ਨੂੰ ਜਾਣ ਵਾਲਾ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਤੋਂ ਐਸ ਕੇ ਵਰਮਾ ਦੇ ਨਾਂਅ ਦਾ ਫਰਜ਼ੀ ਆਈ ਕਾਰਡ, ਲੈਪਟਾਪ ਤੇ ਹੋਰ ਦਸਤਾਵੇਜ਼ ਮਿਲੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ