Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਆਰ ਐੱਮ ਪੀ ਡਾਕਟਰ ਨੇ ਕਿਸਾਨ ਨਾਲ ਸਾਢੇ 56 ਲੱਖ ਦੀ ਠੱਗੀ ਮਾਰੀ

June 24, 2019 08:36 AM

ਬਠਿੰਡਾ, 23 ਜੂਨ (ਪੋਸਟ ਬਿਊਰੋ)- ਪਿੰਡ ਚੁੱਘੇ ਖੁਰਦ ਦੇ ਇੱਕ ਕਿਸਾਨ ਦੀ ਦਿਮਾਗੀ ਪ੍ਰੇਸ਼ਾਨੀ ਦਾ ਲਾਭ ਉਠਾ ਕੇ ਇੱਕ ਆਰ ਐੱਮ ਪੀ ਡਾਕਟਰ ਨੇ ਉਸ ਦੀ ਜ਼ਮੀਨ ਧੋਖੇ ਨਾਲ ਆਪਣੇ ਨਾਂ ਕਰਵਾਈ ਅਤੇ ਬੈਂਕ ਲਿਮਟ ਦੇ ਰੁਪਏ ਕਢਵਾ ਕੇ 56 ਲੱਖ 50 ਹਜ਼ਾਰ ਦੀ ਠੱਗੀ ਦਾ ਮਾਰ ਲਈ ਹੈ।
ਥਾਣਾ ਨੰਦਗੜ੍ਹ ਦੇ ਐੱਸ ਆਈ ਜਸਪਾਲ ਸਿੰਘ ਦੇ ਮੁਤਾਬਕ ਗੁਰਪ੍ਰਕਾਸ਼ ਸਿੰਘ ਪਿੰਡ ਚੁੱਘੇ ਖੁਰਦ ਨੇ ਸ਼ਿਕਾਇਤ ਦਿੱਤੀ ਹੈ ਕਿ ਉਸ ਦੀ ਮਾਤਾ ਅਤੇ ਭੈਣ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ, ਜਿਨ੍ਹਾਂ ਦਾ ਇਲਾਜ ਪਿੰਡ ਦਾ ਆਰ ਐਮ ਪੀ ਡਾਕਟਰ ਰਾਜਵਿੰਦਰ ਸਿੰਘ ਕਰ ਰਿਹਾ ਸੀ। ਗੁਰਪ੍ਰਕਾਸ਼ ਸਿੰਘ ਦੀ ਮਾਤਾ ਅਤੇ ਭੈਣ ਦੇ ਬਿਮਾਰ ਰਹਿਣ ਕਾਰਨ ਉਹ ਖੁਦ ਵੀ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿਣ ਲੱਗ ਪਿਆ ਤੇ ਉਸ ਦਾ ਇਲਾਜ ਵੀ ਰਾਜਵਿੰਦਰ ਸਿੰਘ ਨੇ ਕਰਨਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਡਾਕਟਰ ਦਾ ਉਸ ਦੇ ਘਰ ਆਉਣਾ ਜਾਣਾ ਹੋ ਗਿਆ। ਇਸ ਤਰ੍ਹਾਂ ਡਾਕਟਰ ਨੇ ਉਸ ਨਾਲ ਘਰੇਲੂ ਸੰਬੰਧ ਬਣਾ ਲਏ। ਕਿਸਾਨ ਨੇ ਦੱਸਿਆ ਕਿ ਬਿਮਾਰੀ ਕਾਰਨ ਉਹ ਆਪਣਾ ਜ਼ਿਆਦਾ ਕੰਮ ਡਾਕਟਰ ਤੋਂ ਕਰਾਉਣ ਲੱਗ ਪਿਆ, ਜਿਸ ਦਾ ਲਾਭ ਉਠਾ ਕੇ ਡਾਕਟਰ ਨੇ ਉਸ ਨੂੰ ਧੋਖੇ ਵਿੱਚ ਰੱਖ ਕੇ ਉਸ ਦੀ ਜ਼ਮੀਨ ਆਪਣੇ ਨਾਂਅ ਕਰਵਾ ਲਈ ਤੇ ਬੈਂਕ ਲਿਮਟ ਵਿੱਚੋਂ ਵੱਖ-ਵੱਖ ਸਮੇਂ ਪੈਸੇ ਕਢਵਾ ਕੇ ਉਸ ਨਾਲ 56 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰ ਲਈ ਹੈ। ਕਿਸਾਨ ਨੇ ਦੱਸਿਆ ਕਿ ਉਸ ਨੂੰ ਇਸ ਠੱਗੀ ਦਾ ਓਦੋਂ ਪਤਾ ਲੱਗਾ ਜਦ ਉਹ ਬੈਂਕ ਵਿੱਚ ਰੁਪਏ ਕਢਵਾਉਣ ਗਿਆ ਤਾਂ ਬੈਂਕ ਵਾਲਿਆਂ ਨੇ ਦੱਸਿਆ ਕਿ ਡਾਕਟਰ ਕੁਝ ਦਿਨ ਪਹਿਲਾਂ 11 ਲੱਖ ਰੁਪਏ ਖਾਤੇ ਵਿੱਚੋਂ ਕਢਵਾ ਕੇ ਲੈ ਗਿਆ ਹੈ। ਸਬ ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਦੋਸ਼ੀ ਰਾਜਵਿੰਦਰ ਸਿੰਘ ਖਿਲਾਫ ਧੋਖਾਧੜੀ ਦਾ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ