Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਏਅਰ ਇੰਡੀਆ ਦਾ ਪਾਇਲਟ ਬਟੂਆ ਚੋਰੀ ਦਾ ਦੋਸ਼ ਲੱਗਣ ਪਿੱਛੋਂ ਸਸਪੈਂਡ

June 24, 2019 08:39 AM

ਨਵੀਂ ਦਿੱਲੀ, 23 ਜੂਨ (ਪੋਸਟ ਬਿਊਰੋ)- ਏਅਰ ਇੰਡੀਆ ਦੇ ਪਾਇਲਟ ਕੈਪਟਨ ਰੋਹਿਤ ਭਸੀਨ ਵਿਰੁੱਧ ਆਸਟ੍ਰੇਲੀਆ ਦੇ ਰੀਜ਼ਨਲ ਮੈਨੇਜਰ ਨੇ ਸਿਡਨੀ ਹਵਾਈ ਅੱਡੇ ਉੱਤੇ ਡਿਊਟੀ ਫਰੀ ਦੁਕਾਨ ਤੋਂ ਸਾਮਾਨ ਚੋਰੀ ਦੀ ਸ਼ਿਕਾਇਤ ਕੀਤੀ ਹੈ। ਇਸ ਦੇ ਬਾਅਦ ਏਅਰ ਇੰਡੀਆ ਨੇ ਕੈਪਟਨ ਰੋਹਿਤ ਭਸੀਨ ਨੂੰ ਸਸਪੈਂਡ ਕਰ ਦਿੱਤਾ ਹੈ।
ਵਰਨਣ ਯੋਗ ਹੈ ਕਿ ਕੈਪਟਨ ਰੋਹਿਤ ਭਸੀਨ ਰੀਜਨਲ ਡਾਇਰੈਕਟਰ ਵਜੋਂ ਵੀ ਕੰਮ ਕਰ ਰਹੇ ਸਨ। ਅੱਜ ਏਅਰ ਇੰਡੀਆ ਦੇ ਬੁਲਾਰੇ ਨੇ ਇਸ ਕੇਸ ਬਾਰੇ ਦੱਸਿਆ ਕਿ ਉਨ੍ਹਾਂ ਨੂੰ ਮਿਲੀ ਮੁੱਢਲੀ ਰਿਪੋਰਟ ਮੁਤਾਬਕ ਕੈਪਟਨ ਰੋਹਿਤ ਭਸੀਨ, ਜੋ ਰੀਜਨਲ ਡਾਇਰੈਕਟਰ ਵਜੋਂ ਵੀ ਕੰਮ ਕਰਦੇ ਹਨ, ਨੇ ਸਿਡਨੀ ਵਿੱਚ ਡਿਊਟੀ ਫ਼੍ਰੀ ਸ਼ਾਪ ਤੋਂ ਇਕ ਬਟੂਆ ਚੋਰੀ ਕੀਤਾ ਹੈ। ਸ਼ੁਰੂ ਦੀ ਕਾਰਵਾਈ ਵਿੱਚ ਏਅਰ ਇੰਡੀਆ ਨੇ ਜਾਂਚ ਟੀਮ ਬਣਾਈ ਅਤੇ ਕੈਪਟਨ ਭਸੀਨ ਨੂੰ ਉਦੋਂ ਤਕ ਲਈ ਸਸਪੈਂਡ ਕਰ ਦਿੱਤਾ ਹੈ। ਪਤਾ ਲੱਗਾ ਹੈ ਕਿ ਕੈਪਟਨ ਰੋਹਿਤ ਭਸੀਨ ਅਗਲੇ ਦਿਨ ਦੀ ਉਡਾਣ ਭਰਨ ਵਾਲੇ ਸਨ, ਪਰ ਉਨ੍ਹਾਂ ਨੂੰ ਰੋਕ ਦਿੱਤਾ ਗਿਆ ਹੈ। ਸਿਡਨੀ ਦੇ ਰੀਜਨਲ ਮੈਨੇਜਰ ਦੀ ਸ਼ਿਕਾਇਤ ਉੱਤੇ ਕੈਪਟਨ ਭਸੀਨ ਵਿਰੁੱਧ ਕਾਰਵਾਈ ਕੀਤੀ ਗਈ ਹੈ। ਏਅਰ ਇੰਡੀਆ ਦੇ ਬੁਲਾਰੇ ਨੇ ਦੱਸਿਆ ਕਿ ਜਹਾਜ਼ ਕੰਪਨੀ ਜ਼ੀਰੋ ਟਾਲਰੈਂਸ ਦੀ ਨੀਤੀ ਉੱਤੇ ਕੰਮ ਕਰਦੀ ਹੈ ਅਤੇ ਜੇ ਕੋਈ ਵੀ ਮੁਲਾਜ਼ਮ ਇਨ੍ਹਾਂ ਨਿਯਮਾਂ ਦਾ ਉਲੰਘਣ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼